You are here

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਕੋਲ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਦੀਆਂ ਭੱਖਦੀਆਂ ਮੰਗਾਂ ਨੂੰ ਸੰਸਦ ਵਿੱਚ

ਮਹਿਲ ਕਲਾਂ /ਬਰਨਾਲਾ , ਮਾਰਚ 2020 -(ਗੁਰਸੇਵਕ ਸਿੰਘ ਸੋਹੀ)- ਭਾਰਤੀ ਕਿਸਾਨ ਰਾਜੇਵਾਲ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਨੇ ਆਪਣੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮੰਡੀਕਰਨ ਬੋਰਡ ਨੂੰ ਤੋੜੇ ਜਾਣ ਦੇ ਲਏ ਜਾ ਰਹੇ ਫ਼ੈਸਲੇ ਅਤੇ ਸਰਕਾਰੀ ਖਰੀਦ ਨੂੰ ਬੰਦ ਕਰਕੇ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਕਿਸਾਨ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਸੂਬਾ ਕਮੇਟੀ ਨਾਲ ਸਲਾਹ ਮਸ਼ਵਰਾ ਕਰਕੇ ਮੰਡੀਕਰਨ ਬੋਰਡ ਨੂੰ ਤੋੜੇ ਜਾਣ ਤੋਂ ਬਚਾਉਣ ਅਤੇ ਸਰਕਾਰੀ ਖਰੀਦ ਬਰਕਰਾਰ ਰੱਖਣ ਸਬੰਧੀ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਦੇਸ ਦੀ ਪਾਰਲੀਮੈਂਟ ਵਿੱਚ ਆਵਾਜ਼ ਬੁਲੰਦ ਕਰਕੇ ਕੇਂਦਰ ਦੀ ਮੋਦੀ ਸਰਕਾਰ ਤੱਕ ਪਹੁੰਚਾਉਣ ਲਈ ਪੰਜਾਬ ਦੇ ਮੈਂਬਰ ਪਾਰਲੀਮੈਂਟਾਂ ਨੂੰ ਮੰਗ ਪੱਤਰ ਦੇਣ ਦੇ ਉਲੀਕੇ ਗਏ ਪ੍ਰੋਗਰਾਮ ਹਿੱਤ ਜ਼ਿਲ੍ਹਾ ਬਰਨਾਲਾ ਦੇ ਕਿਸਾਨਾਂ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਵਿਖੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਣ ਲਈ ਸਮਾਂ ਦਿੱਤਾ ਗਿਆ ਸੀ ਪਰ ਬੀਬੀ ਬਾਦਲ ਹੁਣ ਕਹਿੰਦੇ ਹਨ ਕਿ ਸਾਡੇ ਕੋਲ 5 ਅਪਰੈਲ ਤੱਕ ਮਿਲਣ ਦਾ ਕੋਈ ਸਮਾਂ ਨਹੀਂ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਅਜਿਹਾ ਕਰਨਾ ਉਨ੍ਹਾਂ ਦਾ ਕਿਸਾਨਾਂ ਦੀਆਂ ਮੰਗਾਂ ਦੀ ਆਵਾਜ਼ ਸੰਸਦ ਵਿੱਚ ਉਠਾਉਣ ਦਾ ਉਨ੍ਹਾਂ  ਕੋਲ ਸਮਾਂ ਨਹੀਂ ਜਿਸ ਨਾਲ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਵੋਟਾਂ ਲੈਣ ਸਮੇਂ ਸਿਆਸੀ ਲੀਡਰ ਪਿੰਡਾਂ ਵਿੱਚ ਆਉਣ ਸਮੇਂ ਕਿਸਾਨਾਂ ਨਾਲ ਵੱਡੇ ਵੱਡੇ ਦਾਅਵੇ ਅਤੇ ਲਾਲਚ ਦੇ ਕੇ ਕਿਸਾਨਾਂ ਤੋਂ ਵੋਟਾਂ ਬਟੋਰਦੇ ਰਹਿੰਦੇ ਹਨ ਪਰ ਲੋਕਾਂ ਦੁਆਰਾ ਚੁਣੇ ਗਏ ਨੁਮਾਇੰਦਿਆਂ ਕੋਲ ਕਿਸਾਨਾਂ ਦੀਆਂ ਮੰਗਾਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਲਈ ਮੰਗ ਪੱਤਰ ਲੈਣ ਲਈ ਹੁਣ ਕੋਈ ਸਮਾਂ ਹੀ ਨਹੀਂ ਜ਼ਿਲ੍ਹਾ ਪ੍ਰਧਾਨ ਛੀਨੀਵਾਲ ਨੇ ਅੱਗੇ ਕਿਹਾ ਕਿ ਵੋਟਾਂ ਦਾ ਸਮਾਂ ਆਉਣ ਤੇ ਸਿਆਸੀ ਲੀਡਰਾਂ ਵੱਲੋਂ ਪਿੰਡਾਂ ਅੰਦਰ ਵੋਟਾਂ ਮੰਗਣ ਸਮੇਂ ਜਥੇਬੰਦੀ ਵੱਲੋਂ ਸਿਆਸੀ ਲੀਡਰਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ