ਮਹਿਲ ਕਲਾਂ /ਬਰਨਾਲਾ, ਮਾਰਚ 2020-(ਗੁਰਸੇਵਕ ਸਿੰਘ ਸੋਹੀ) ਮਹਿਲ ਕਲਾਂ ਦੇ ਬਲਾਕ ਪ੍ਰਧਾਨ ਤੇਜਪਾਲ ਸਿੰਘ ਸੱਦੋਵਾਲ ਨੇ ਕਿਹਾ ਕਿ ਦੁਨੀਆਂ ਦੇ ਨਾਮੀ ਦੇਸ਼ ਜੋ ਸਿਹਤ ਸਹੂਲਤਾਂ ਚ ਮੋਹਰੀ ਹੁੰਦੇ ਹੋਏ ਕਰੋਨਾ ਵਾਇਰਸ ਨੇ ਉਨ੍ਹਾਂ ਦੇ ਹੱਥ ਖੜ੍ਹੇ ਕਰਵਾ ਦਿੱਤੇ ਅਸੀਂ ਤਾਂ ਉਨ੍ਹਾਂ ਨਾਲੋਂ ਸਿਹਤ ਸਹੂਲਤਾਂ ਲਈ ਬਹੁਤ ਪਿੱਛੇ ਹਾਂ ਮਾਰੂ ਬਿਮਾਰੀ ਭਾਰਤ ਵਿੱਚ ਆ ਕੇ ਸਾਡੇ ਤੇ ਵਾਰ ਕਰਨ ਲੱਗ ਪਈ ਹੈ ।ਮੈਂ ਭਾਰਤ ਸਰਕਾਰ ਅਤੇ ਸੂਬਾ ਸਰਕਾਰਾਂ ਖਾਸ ਕਰਕੇ ਸਾਡੇ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕਰਦਾ ਹਾਂ ਉਨ੍ਹਾਂ ਨੇ ਇਸ ਕਰੋਨਾ ਵਾਇਰਸ ਨੂੰ ਬੜੀ ਗੰਭੀਰਤਾ ਨਾਲ ਲਿਆ ਅਤੇ ਵਧੀਆ ਪ੍ਰਬੰਧ ਕੀਤੇ ਹਨ ਅਤੇ ਮੈਂ ਪੁਲਿਸ ਪ੍ਰਸ਼ਾਸਨ ਸਿਹਤ ਵਿਭਾਗ ਦਾ ਵੀ ਧੰਨਵਾਦ ਕਰਦਾ ਹਾਂ। ਮੇਰੇ ਆਪਣੇ ਇਲਾਕੇ ਦੇ ਭੈਣਾਂ ਭਰਾਵਾਂ ਨੂੰ ਬੇਨਤੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਇੱਕ ਦੂਜੇ ਨੂੰ ਜਾਣਕਾਰੀ ਦੇਵੋ ਕਿਵੇਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਜੋ ਸਾਡੀਆਂ ਸਰਕਾਰਾਂ ਸਿਹਤ ਵਿਭਾਗ ਨਿਰਦੇਸ਼ ਜਾਰੀ ਕਰਦੇ ਨੇ ਉਨ੍ਹਾਂ ਦੀ ਪਾਲਣਾ ਜ਼ਰੂਰ ਕਰੋ ਜਨਤਕ ਕਰਫਿਊ ਲਾਇਆ ਹੈ ਉਸ ਵਿੱਚ ਵੱਧ ਤੋਂ ਵੱਧ ਚੜ੍ਹ ਕੇ ਹਿੱਸਾ ਪਾਈਏ ਇਹ ਹੀ ਇੱਕੋ ਇੱਕ ਵਾਇਰਸ ਖਤਮ ਕਰਨ ਦਾ ਇਲਾਜ ਹੈ ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਤੇਜਪਾਲ ਸਿੰਘ ਸੱਦੋਵਾਲ ਨੇ ਦੱਸਿਆ ਹੈ ਕਿ ਕਰੋਨਾ ਵਾਇਰਸ ਜੇ ਇੱਕ ਜਗ੍ਹਾ ਲੱਗ ਜਾਵੇ ਤਾਂ ਬਾਰਾਂ ਘੰਟੇ ਹੀ ਜਿਉਂਦਾ ਰਹਿ ਸਕਦਾ ਹੈ ਇਸ ਲਈ ਜਨਤਕ ਥਾਵਾਂ ਤੇ ਜਿਵੇਂ ਕਿ ਬੱਸਾਂ ਗੱਡੀਆਂ ਟੈਂਪੂ ਆਦਿ ਜਿੱਥੇ ਕਿਤੇ ਵੀ ਵਾਇਰਸ ਦੇ ਹੋਣ ਦਾ ਖਦਸ਼ਾ ਹੋਵੇਗਾ ਉੱਥੇ ਇਸ ਕਰਫੂ ਦੌਰਾਨ ਜੇ ਚੌਦਾਂ ਘੰਟੇ ਕਿਸੇ ਦਾ ਵੀ ਹੱਥ ਵਗੈਰਾ ਨਹੀਂ ਲੱਗੇਗਾ ਤਾਂ ਇਸ ਦੇ ਅੱਗੇ ਫੈਲਣ ਦੀ ਚੈਨ ਟੁੱਟ ਜਾਵੇਗੀ ਇਸ ਤਰ੍ਹਾਂ ਚੌਦਾਂ ਘੰਟੇ ਬਾਅਦ ਅੱਗੋਂ ਸਾਰਾ ਕੁਝ ਸੁਰੱਖਿਅਤ ਹੋ ਜਾਵੇਗਾ ਆਓ ਅਸੀਂ ਆਪ ਵੀ ਅਮਲ ਕਰੀਏ ਅਤੇ ਦੂਜਿਆਂ ਨੂੰ ਵੀ ਅਮਲ ਕਰਨ ਦੇ ਲਈ ਪ੍ਰੇਰਿਤ ਕਰੀਏ ।