ਕਪੂਰਥਲਾ ,ਮਾਰਚ 2020 -(ਹਰਜੀਤ ਸਿੰਘ ਵਿਰਕ)-
ਡਿਪਟੀ ਕਮਿਸ਼ਨਟਰ ਸ੍ਰੀਮਤੀ ਦੀਪਤੀ ਉੱਪਲ ਦੀ ਯੋਗ ਅਗਵਾਈ ਹੇਠ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਡੇਰਾ ਬਿਆਸ ਦੇ ਸਹਿਯੋਗ ਨਾਲ ਕਪੂਰਥਲਾ ਅਤੇ ਢਿਲਵਾਂ ਇਲਾਕੇ ਦੇ ਸਲੱਮ ਏਰੀਏ ਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਤਿਆਰ ਕੀਤਾ ਗਿਆ ਭੋਜਨ ਮੁਹੱਈਆ ਕਰਵਾਇਆ ਗਿਆ। ਇਸ ਦੌਰਾਨ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਸਵੇਰ ਅਤੇ ਸ਼ਾਮ ਦੋ ਟਾਈਮ ਦਾ ਭੋਜਨ ਵੰਡਿਆ ਗਿਆ। ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਪੀ ਸ. ਮਨਦੀਪ ਸਿੰਘ, ਡੀ. ਐਸ. ਪੀ. ਹਰਿੰਦਰ ਸਿੰਘ ਗਿੱਲ, ਤਹਿਸੀਲਦਾਰ ਸ. ਮਨਵੀਰ ਸਿੰਘ ਢਿੱਲੋਂ ਤੋਂ ਇਲਾਵਾ ਐਸ. ਐਚ. ਓ ਕੋਤਵਾਲੀ, ਐਸ. ਐਚ. ਓ ਸਿਟੀ, ਐਸ. ਐਚ. ਓ ਸਦਰ ਅਤੇ ਐਸ. ਐਚ. ਓ ਸੁਭਾਨਪੁਰ ਨੇ ਵੱਖ-ਵੱਖ ਟੀਮਾਂ ਦੀ ਅਗਵਾਈ ਕੀਤੀ ਅਤੇ ਇਸ ਸਮੁੱਚੇ ਕਾਰਜ ਨੂੰ ਨੇਪਰੇ ਚਾੜਿਆ। ਇਸ ਮੌਕੇ ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਐਸ. ਪੀ ਸ. ਮਨਦੀਪ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਕੋਈ ਵੀ ਲੋੜਵੰਦ ਇਸ ਔਖੀ ਘੜੀ ਵਿਚ ਭੁੱਖਾ ਨਾ ਰਹੇ।
ਸਲੱਮ ਏਰੀਏ ਦੇ ਲੋੜਵੰਦ ਲੋਕਾਂ ਨੂੰ ਭੋਜਨ ਦੀ ਵੰਡ ਕਰਦੇ ਕੀਤੇ ਜਾਣ ਦੀਆਂ ਤਸਵੀਰਾਂ।