ਬਰਨਾਲਾ-ਮਾਰਚ 2020-(ਗੁਰਸੇਵਕ ਸਿੰਘ ਸੋਹੀ)-
ਕਰੋਨਾ ਵਾਇਰਸ ਦੀ ਮਹਾਂਮਾਰੀ ਕਰਕੇ ਸਕੂਲਾਂ ਦੇ ਬੰਦ ਹੋਣ ਕਾਰਨ ਨਵੇ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਵੀ ਨਹੀ ਹੋ ਸਕੀ ਬੱਚਿਆਂ ਦੇ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਪੂਰਾ ਕਰਨ ਦੇ ਮੰਤਵ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਵੱਲੋਂ ਆਨਲਾਈਨ ਸਿੱਖਿਆ ਪ੍ਰਣਾਲੀ ਦੇ ਰਾਹੀ ਨਵੇਂ ਵਿੱਦਿਅਕ ਵਰ੍ਹੇ ਦੀ ਪੜ੍ਹਾਈ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਕੀਮਤੀ ਸਮੇਂ ਦੀ ਬੱਚਤ ਦੇ ਨਾਲ-ਨਾਲ ਉਨਾਂ ਦਾ ਪੜ੍ਹਾਈ ਵੱਲ ਧਿਆਨ ਕੈਂਦਰਿਤ ਕਰਕੇ ਰੱਖਣਾ ਹੈ। ਇਸ ਸਬੰਧੀ ਬੀਹਲਾ ਸਕੂਲ ਦੇ ਮੁੱਖ ਹੈਂਡ ਟੀਚਰ ਸਰਦਾਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਬੱਚਿਆਂ ਨੂੰ ਹੋਮਵਰਕ ਆਨਲਾਈਨ ਸਕੂਲ ਵੱਟਸਐਪ ਗਰੁੱਪਾਂ ਰਾਹੀਂ ਭੇਜਿਆ ਜਾਂਦਾ ਹੈ। ਆਨਲਾਈਨ ਸਿੱਖਿਆ ਪ੍ਰਣਾਲੀ ਰਾਹੀਂ ਸਾਰੇ ਵਿਸ਼ੇ ਪੜ੍ਹਾਏ ਜਾਂਦੇ ਹਨ। ਬੱਚਿਆਂ ਨੂੰ ਸਵੇਰੇ 9 ਵਜੇ ਤੋ 1 ਵਜੇ ਤੱਕ ਪੜ੍ਹਾਇਆ ਜਾਂਦਾ ਹੈ। ਇਸ ਸਮੇਂ ਦੌਰਾਨ ਬੱਚਿਆਂ ਦੀ ਪੜ੍ਹਾਈ ਸਬੰਧੀ ਕਿਸੇ ਵੀ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ। ਬੱਚਿਆਂ ਅਤੇ ਮਾਪਿਆਂ ਨੂੰ ਕਿਸੇ ਵੀ ਜਾਣਕਾਰੀ ਦੀ ਜ਼ਰੂਰਤ ਹੋਵੇਗੀ ਤਾਂ ਉਹ ਮੁਹੱਈਆ ਕਰਵਾਈ ਜਾਵੇਗੀ।