You are here

ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲਣਗੀਆਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ

ਕਪੂਰਥਲਾ , ਅਪ੍ਰੈਲ 2020 -(ਹਰਜੀਤ ਸਿੰਘ ਵਿਰਕ)-

ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜ਼ਿਲੇ ਵਿਚ ਮਿਤੀ 23 ਮਾਰਚ 2020 ਨੂੰ ਜ਼ਿਲੇ ਵਿਚ ਲਗਾਏ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਜ਼ਿਲਾ ਕਪੂਰਥਲਾ ਦੀਆਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਖੇਤੀਬਾੜੀ ਸਹਿਕਾਰੀ ਸਭਾਵਾਂ ਆਪਣੇ ਮੈਂਬਰਾਂ ਨੂੰ ਪਿੰਡਾਂ ਵਿਚ ਖਾਦਾਂ, ਕੀਟ ਨਾਸ਼ਕ ਦਵਾਈਆਂ, ਕੈਟਲ ਫੀਡ, ਫ਼ਸਲਾਂ ਦੇ ਬੀਜ, ਖੇਤੀਬਾੜੀ ਦੇ ਸੰਦ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾ ਸਕਣ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ, ਭਾਰਤ ਸਰਕਾਰ/ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਕੀਤੀਆਂ ਹਦਾਇਤਾਂ/ਹੁਕਮਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ। 

ਫੋਟੋ : -ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।