You are here

ਭਾਰਤ-ਪਾਕਿ ਸਰਹੱਦ ਤੋਂ 45 ਕਰੋੜ ਦੀ ਹੈਰੋਇਨ ਬਰਾਮਦ

ਰਮਦਾਸ,ਅਪ੍ਰੈਲ 2020 (ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)
ਭਾਰਤ-ਪਾਕਿਸਤਾਨ ਸਰਹੱਦ ਤੋਂ ਬੀਐਸਐਫ ਨੇ ਪਾਕਿਸਤਾਨ ਤੋਂ ਆਈ 9 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 45 ਕਰੋੜ ਰੁਪਏ ਬਣਦੀ ਹੈ। ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਪਿੰਡ ਬੁਰਜ ਵਿਚ ਬੀਐਸਐਫ ਦੀ 22 ਬਟਾਲੀਅਨ ਦੇ ਜਵਾਨ ਜਦੋਂ ਤੜਕਸਾਰ ਗਸ਼ਤ ਕਰ ਰਹੇ ਸਨ ਤਾਂ ਕੰਡਿਆਲੀ ਤਾਰ ਕੋਲ ਕੋਈ ਸ਼ੱਕੀ ਵਸਤੂ ਦਿਖਾਈ ਦਿੱਤੀ, ਕੋਲ ਜਾ ਕੇ ਦੇਖਣ ਉਹ 9 ਪੈਕਟ ਹੈਰੋਇਨ ਨਿਕਲੀ। ਜਵਾਨਾਂ ਨੇ ਇਸ ਦੀ ਸੂਚਨਾ ਤੁਰੰਤ ਕਮਾਂਡੈਂਟ ਐਲ.ਕੇ ਵਾਲਡੇ ਨੂੰ ਦਿੱਤੀ। ਹਾਲੇ ਇਹ ਪਤਾ ਨਹੀਂ ਲੱਗਾ ਕਿ ਇਹ ਖੇਪ ਕੌਣ ਰੱਖ ਕੇ ਗਿਆ ਸੀ। ਬੀਐਸਐਫ ਦੇ ਉੱਚ ਅਧਿਕਾਰੀ ਤੇ ਖੁਫੀਆ ਏਜੰਸੀਆਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹੈਰੋਇਨ ਅੱਗੇ ਕਿੱਥੇ ਜਾਣੀ ਸੀ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਬੀਐੱਸਐੱਫ ਦੇ ਉੱਚ ਅਧਿਕਾਰੀ ਤੇ ਖੁਫੀਆ ਏਜੰਸੀਆਂ ਜਾਂਚ ਵਿੱਚ ਜੁੱਟੀਆਂ ਹੋਈਆਂ ਹਨ।