ਮਹਿਲ ਕਲਾਂ/ ਬਰਨਾਲਾ- ਅਪ੍ਰੈਲ 2020 - (ਗੁਰਸੇਵਕ ਸਿੰਘ ਸੋਹੀ) -ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਦੁਨੀਆਂ ਦੇ ਨਾਮੀ ਦੇਸ਼ ਜੋ ਸਿਹਤ ਸਹੂਲਤਾਂ ਚ ਮੋਹਰੀ ਹੁੰਦੇ ਹੋਏ ਕਰੋਨਾ ਵਾਇਰਸ ਨੇ ਉਨ੍ਹਾਂ ਦੇ ਹੱਥ ਖੜ੍ਹੇ ਕਰਵਾ ਦਿੱਤੇ ਅਸੀਂ ਤਾਂ ਉਨ੍ਹਾਂ ਨਾਲੋਂ ਸਿਹਤ ਸਹੂਲਤਾਂ ਲਈ ਬਹੁਤ ਪਿੱਛੇ ਹਾਂ ਮਾਰੂ ਬਿਮਾਰੀ ਭਾਰਤ ਵਿੱਚ ਆ ਕੇ ਸਾਡੇ ਤੇ ਵਾਰ ਕਰਨ ਲੱਗ ਪਈ ਹੈ ।ਮੈਂ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕਰਦਾ ਹਾਂ ਉਨ੍ਹਾਂ ਨੇ ਇਸ ਕਰੋਨਾ ਵਾਇਰਸ ਨੂੰ ਬੜੀ ਗੰਭੀਰਤਾ ਨਾਲ ਲਿਆ ਅਤੇ ਵਧੀਆ ਪ੍ਰਬੰਧ ਕੀਤੇ ਹਨ। ਮੈਂ ਪੁਲਿਸ ਪ੍ਰਸ਼ਾਸਨ ਸਿਹਤ ਵਿਭਾਗ ਅਤੇ ਉਨ੍ਹਾਂ ਦਾਨੀ ਸੱਜਣਾ ਦਾ ਧੰਨਵਾਦ ਕਰਦਾ ਹਾਂ ਜਿਨਾਂ ਨੇ ਔਖੀ ਘੜੀ ਦੇ ਵਿੱਚ ਘਰ-ਘਰ ਜਾ ਕੇ ਲੋੜਵੰਦ ਪਰਿਵਾਰਾਂ ਨੂੰ ਰਾਸਨ ਦਿੱਤਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਇੱਕ ਦੂਜੇ ਨੂੰ ਜਾਣਕਾਰੀ ਦੇਵੋ ਕਿਵੇਂ ਇਸ ਬਿਮਾਰੀ ਤੋਂ ਬਚਿਆ ਜਾਵੇ। ਸਾਡੀਆਂ ਸਰਕਾਰਾਂ ਸਿਹਤ ਵਿਭਾਗ ਨਿਰਦੇਸ਼ ਜਾਰੀ ਕਰਦੇ ਨੇ ਉਨ੍ਹਾਂ ਦੀ ਪਾਲਣਾ ਜ਼ਰੂਰ ਕਰੋ। ਜਨਤਕ ਕਰਫਿਊ ਲਾਇਆ ਹੈ ਉਸ ਵਿੱਚ ਵੱਧ ਤੋਂ ਵੱਧ ਚੜ੍ਹ ਕੇ ਹਿੱਸਾ ਪਾਈਏ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਮੇਲ ਸਿੰਘ ਮੌੜ ਨੇ ਦੱਸਿਆ ਹੈ ਕਿ ਕਰੋਨਾ ਵਾਇਰਸ ਜੇ ਇੱਕ ਜਗ੍ਹਾ ਲੱਗ ਜਾਵੇ ਤਾਂ ਬਾਰਾਂ ਘੰਟੇ ਹੀ ਜਿਉਂਦਾ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਜਿੱਥੇ ਕਿਤੇ ਵੀ ਵਾਇਰਸ ਦੇ ਹੋਣ ਦਾ ਖਦਸ਼ਾ ਹੋਵੇਗਾ ਉੱਥੇ ਇਸ ਕਰਫੂ ਦੌਰਾਨ ਜੇ 14 ਘੰਟੇ ਕਿਸੇ ਦਾ ਵੀ ਹੱਥ ਵਗੈਰਾ ਨਹੀਂ ਲੱਗੇਗਾ ਤਾਂ ਇਸ ਦੇ ਅੱਗੇ ਫੈਲਣ ਦੀ ਚੈਨ ਟੁੱਟ ਜਾਵੇਗੀ ਇਸ ਤਰ੍ਹਾਂ 14 ਘੰਟੇ ਬਾਅਦ ਅੱਗੋਂ ਸਾਰਾ ਕੁਝ ਸੁਰੱਖਿਅਤ ਹੋ ਜਾਵੇਗਾ। ਆਓ ਅਸੀਂ ਆਪ ਵੀ ਅਮਲ ਕਰੀਏ ਅਤੇ ਦੂਜਿਆਂ ਨੂੰ ਵੀ ਅਮਲ ਕਰਨ ਦੇ ਲਈ ਪ੍ਰੇਰਿਤ ਕਰੀਏ ।