You are here

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਆਪ ਨੂੰ ਕੀਤਾ ਏਕਾਂਤਵਾਸ

'ਪ੍ਰਸਾਸ਼ਕੀ ਕੰਮ ਜਾਰੀ ਰੱਖਾਂਗਾ, ਲੋਕ ਹਿੱਤ ਵਿੱਚ ਜਨਤਕ ਮੇਲ-ਜੋਲ ਘਟਾਇਆ''

ਲੋਕਾਂ ਨੂੰ ਵੀ ਆਪਸੀ ਸੰਪਰਕ ਘਟਾਉਣ ਦੀ ਹਦਾਇਤ

ਲੁਧਿਆਣਾ, ਅਪ੍ਰੈਲ 2020 - (ਚਰਨਜੀਤ ਸਿੰਘ ਚੰਨ/ਮਨਜਿੰਦਰ ਗਿੱਲ)-

ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਦਿਨੋਂ ਦਿਨ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾ ਲਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਨੂੰ ਵੀ ਆਪਣੇ ਆਪ ਨੂੰ ਘਰਾਂ ਦੇ ਅੰਦਰ ਬੰਦ ਕਰਕੇ ਹੀ ਰੱਖਣਾ ਚਾਹੀਦਾ ਹੈ। ਉਨਾ ਸਪੱਸ਼ਟ ਕੀਤਾ ਕਿ ਉਨਾ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾਇਆ ਹੈ, ਜਿਸ ਦੌਰਾਨ ਉਹ ਜਨਤਕ ਮੇਲ-ਜੋਲ ਨਹੀਂ ਕਰਨਗੇ।

ਉਨਾ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਵਿੱਚ ਪ੍ਰਸਾਸ਼ਕੀ ਕਾਰਜਾਂ ਨੂੰ ਉਹ ਪਹਿਲਾਂ ਦੀ ਤਰਾ ਦੀ ਹੀ ਦੇਖਣਗੇ। ਉਨਾ ਭਰੋਸਾ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਇਸ ਕੋਰੋਨਾ ਵਾਇਰਸ (ਕੋਵਿਡ 19) ਖ਼ਿਲਾਫ਼ ਲੜਾਈ ਵਿੱਚ ਜ਼ਰੂਰ ਜਿੱਤ ਪ੍ਰਾਪਤ ਕਰਨਗੇ। ਉਨਾ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ।