ਨਵੀਂ ਦਿੱਲੀ, ਮਾਰਚ ਸਰਕਾਰ ਨੇ ਅੱਜ ਸੱਤ ਪੜਾਵਾਂ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਨੋਟੀਫਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਦਿਆਂ ਚੋਣ ਕਮਿਸ਼ਨ ਦੀ ਸਿਫਾਰਸ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਭੇਜ ਦਿੱਤੀ ਹੈ। ਜਾਣਕਾਰੀ ਮੁਤਾਬਕ 11 ਅਪਰੈਲ ਤੋਂ ਸ਼ੁਰੂ ਹੋਣ ਵਾਲੀਆਂ ਚੋਣਾਂ ਲਈ ਪਹਿਲਾ ਨੋਟੀਫਿਕੇਸ਼ਨ 18 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਕੈਬਨਿਟ ਦੀ ਮੀਟਿੰਗ ਵਿਚ ਰਾਸ਼ਟਰਪਤੀ ਨੂੰ ਸਿਫਾਰਸ਼ ਕੀਤੀ ਗਈ ਕਿ ਉਹ ਵੱਖ-ਵੱਖ ਪੜਾਵਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਨੂੰ ਮਨਜ਼ੂਰੀ ਦੇਣ। ਚੋਣ ਕਮਿਸ਼ਨ ਨੇ ਬੀਤੀ 10 ਮਾਰਚ ਨੂੰ ਚੋਣ ਸਾਰਣੀ ਬਾਰੇ ਐਲਾਨ ਕੀਤਾ ਸੀ ਤੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਬਾਰੇ ਨੋਟੀਫਾਈ ਕਰਨ ਲਈ ਕੇਂਦਰੀ ਕਾਨੂੰਨ ਮੰਤਰਾਲੇ ਨੂੰ ਸਿਫਾਰਸ਼ ਭੇਜੀ ਸੀ।