ਕਪੂਰਥਲਾ, ਅਪ੍ਰੈਲ 2020 - (ਹਰਜੀਤ ਸਿੰਘ ਵਿਰਕ)-
ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ 19 ਅਪ੍ਰੈਲ ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜ਼ਿਲਾ ਮੈਨੇਜਰ, ਸੀ. ਐਸ. ਸੀ ਕਪੂਰਥਲਾ ਨੂੰ ਹਦਾਇਤ ਕੀਤੀ ਹੈ ਕਿ ਗ੍ਰਾਮ ਪੰਚਾਇਤ ਪੱਧਰ ਦੇ ਸੇਵਾ ਕੇਂਦਰਾਂ ਵਿਚ ਆਮ ਜਨਤਾ ਨੂੰ ਸਿਰਫ ਚਾਰ ਸੇਵਾਵਾਂ (ਡੀ. ਜੀ. ਪੇਅ, ਬਿੱਲ ਪੇਮੈਂਟ, ਗੈਸ ਸਿਲੰਡਰ ਬੁਕਿੰਗ ਅਤੇ ਟੈਲੀ ਮੈਡੀਸਨ) ਦੀ ਸਹੂਲਤ ਹੀ ਦਿੱਤੀ ਜਾਵੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨਾਂ ਸੈਂਟਰਾਂ ਵਿਚ ਉਪਰੋਕਤ ਚਾਰ ਸੇਵਾਵਾਂ ਤੋਂ ਇਲਾਵਾ ਹੋਰ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ ਅਤੇ ਇਹ ਸੈਂਟਰ ਸਵੇਰੇ 6 ਵਜੇ ਤੋਂ ਸਵੇਰੇ 10 ਵਜੇ ਤੱਕ ਖੋਲੇ ਜਾਣਗੇ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਫੈਲਣ ਤੋਂ ਰੋਕਣ ਲਈ ਪੰਜਾਬ ਅੰਦਰ ਹਰੇਕ ਵਿਅਕਤੀ ਦੇ ਮੂੰਹ ’ਤੇ ਮਾਸਕ (ਸੂਤੀ ਕੱਪੜੇ ਦਾ ਮਾਸਕ ਜਾਂ ਟਿ੍ਰਪਲ ਲੇਅਰ ਮਾਸਕ ਜਾਂ ਰੁਮਾਲ, ਦੁਪੱਟਾ, ਪਰਨਾ ਆਦਿ) ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਇਸ ਲਈ ਹਰੇਕ ਅਦਾਰਾ ਇਹ ਯਕੀਨੀ ਬਣਾਏਗਾ ਕਿ ਆਉਣ ਵਾਲੇ ਹਰੇਕ ਵਿਅਕਤੀ ਨੇ ਮਾਸਕ ਜ਼ਰੂਰ ਲਗਾਇਆ ਹੋਵੇ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ/ਜ਼ਿਲਾ ਪ੍ਰਸ਼ਾਸਨ ਅਤੇ ਵੱਖ-ਵੱਖ ਸਿਹਤ ਅਥਾਰਟੀਆਂ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ/ਹੁਕਮਾਂ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਸਾਫ਼-ਸਫ਼ਾਈ ਤੇ ਸਮਾਜਿਕ ਦੂਰੀ (ਘੱਟੋ-ਘੱਟ 2 ਮੀਟਰ) ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਫੋਟੋ :-ਸ੍ਰੀਮਤੀ ਦੀਪਤੀ ਉੱਪਲ, ਜ਼ਿਲਾ ਮੈਜਿਸਟ੍ਰੇਟ ਕਪੂਰਥਲਾ।