ਕਪੂਰਥਲਾ , ਮਈ 2020 - (ਹਰਜੀਤ ਸਿੰਘ ਵਿਰਕ)-
ਕਪੂਰਥਲਾ ਜ਼ਿਲੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਜ਼ਿਲੇ ਵਿਚ 257289 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 15895 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ, ਜਿਨਾਂ ਵਿਚ ਪਨਗ੍ਰੇਨ ਵੱਲੋਂ 2371 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 2700 ਮੀਟਿ੍ਰਕ ਟਨ, ਪਨਸਪ ਵੱਲੋਂ 4119 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰ ਹਾੳੂਸ ਕਾਰਪੋਰੇਸ਼ਨ ਵੱਲੋਂ 3380 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 3325 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਤਰਾਂ ਹੁਣ ਤੱਕ ਪਨਗ੍ਰੇਨ ਵੱਲੋਂ 67948 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 60345 ਮੀਟਿ੍ਰਕ ਟਨ, ਪਨਸਪ ਵੱਲੋਂ 53702 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰ ਹਾੳੂਸ ਕਾਰਪੋਰੇਸ਼ਨ ਵੱਲੋਂ 39411 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 35883 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਬਾਰਦਾਨੇ ਆਦਿ ਤੋਂ ਇਲਾਵਾ ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥ ਧੋਣ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਖ਼ਰੀਦ ਕੇਂਦਰਾਂ ਵਿਚ ਤਾਇਨਾਤ ਟੀਮਾਂ ਵੱਲੋਂ ਖ਼ਰੀਦ ਪ੍ਰਕਿਰਿਆ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਸਿਹਤ ਸੁਰੱਖਿਆ ਪ੍ਰਤੀ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਖ਼ਰੀਦ ਕੇਂਦਰਾਂ ਵਿਚ ਲੈ ਕੇ ਆਉਣ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕਰਨ।