ਲੰਡਨ, ਮਈ 2020 -(ਗਿਆਨੀ ਰਾਵਿਦਾਰਪਾਲ ਸਿੰਘ)-
ਪੀਐੱਨਬੀ ਬੈਂਕ ਧੋਖਾਧਡ਼ੀ ਮਾਮਲੇ ਵਿਚ ਨੀਰਵ ਮੋਦੀ ਦੇ ਹਵਾਲਗੀ ਦੀ ਸੁਣਵਾਈ ਅੱਜ ਲੰਡਨ ਦੀ ਇਕ ਅਦਾਲਤ ਵਿਚ ਸ਼ੁਰੂ ਹੋਵੇਗੀ। ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਕਾਰਨ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋ ਸਕਦੀ ਹੈ। ਦੱਸ ਦੇਈਏ ਕਿ ਨੀਰਵ ਮੋਦੀ ਪਿਛਲੇ ਸਾਲ ਮਾਰਚ ਵਿਚ ਗ੍ਰਿਫਤਾਰੀ ਤੋਂ ਬਾਅਦ ਦੱਖਣ-ਪੱਛਮੀ ਲੰਡਨ ਦੀ ਵੈਂਡਸਵਰਥ ਜੇਲ੍ਹ ਵਿੱਚ ਬੰਦ ਹੈ ਅਤੇ ਉਸਨੂੰ ਲੰਡਨ ਵਿਚ ਸਿੱਧੇ ਵੈਸਟਮਿੰਸਟਰ ਮੈਜਿਸਟਰੇਟ ਕੋਰਟ ਵਿਚ ਪੇਸ਼ ਕੀਤਾ ਜਾਣਾ ਸੀ। ਹਾਲਾਂਕਿ, ਜੇਲ੍ਹ ਅਤੇ ਅਦਾਲਤ ਵਿਚ ਲਾਗੂ ਕੀਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਵੇਖਦੇ ਹੋਏ ਜ਼ਿਲ੍ਹਾ ਜੱਜ ਸੈਮੂਅਲ ਗੂਜੀ ਨੇ ਕਿਹਾ ਕਿ ਉਸ ਲਈ ਵੀਡੀਓ ਕਾਲ ਰਾਹੀਂ ਅਦਾਲਤ ਵਿਚ ਪੇਸ਼ ਹੋਣ ਲਈ ਇਕ ਵਿਕਲਪ ਤਿਆਰ ਕੀਤਾ ਜਾਵੇਗਾ। ਦੱਸ ਦਈਏ ਕਿ ਅੱਜ ਤੋਂ ਸ਼ੁਰੂ ਹੋਣ ਵਾਲੀ ਇਹ ਸੁਣਵਾਈ ਪੰਜ ਦਿਨਾਂ ਤਕ ਚਲੇਗੀ। ਇਹ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਾਇਰ ਕੀਤਾ ਗਿਆ ਹੈ ਅਤੇ ਪੀ ਐਨ ਬੀ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਦਾ ਕੇਸ ਹੈ।