ਲੁਧਿਆਣਾ, ਮਈ 2020 -(ਸਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ)-
ਡਿਪਟੀ ਕਮਿਸ਼ਨਰ ਲੁਧਿਆਣਾ ਕੋਲ ਇਕ ਕਿਸਾਨ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਨੇ ਅੱਜ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ 1 ਸਾਹਮਣੇ ਪੈਂਦੇ ਬਰਾੜ ਬੀਜ ਸਟੋਰ ’ਤੇ ਛਾਪਾ ਮਾਰਿਆ। ਇਸ ਦੌਰਾਨ ਟੀਮ ਨੇ ਬੀਜ ਦੇ ਨਮੂਨੇ, ਬਿੱਲ ਬੁੱਕਾਂ ਅਤੇ ਹੋਰ ਦਸਤਾਵੇਜ਼ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲੀਸ ਕੋਲ ਕੇਸ ਦਰਜ ਵੀ ਦਰਜ ਕਰਵਾਇਆ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਇਸ ਸਟੋਰ ਮਾਲਕ ਵੱਲੋਂ ਕਿਸਾਨਾਂ ਨੂੰ ਵੱਧ ਰੇਟ ’ਤੇ ਜਾਅਲੀ ਬੀਜ ਵੇਚੇ ਜਾ ਰਹੇ ਹਨ। ਇਸ ਸਬੰਧੀ ਇੱਕ ਕਿਸਾਨ ਵੱਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੂੰ ਲਿਖ਼ਤੀ ਸ਼ਿਕਾਇਤ ਵੀ ਕੀਤੀ ਗਈ ਸੀ ਕਿ ਉਸ ਨੂੰ ਪੀਆਰ 128 ਕਿਸਮ 200 ਰੁਪਏ ਪ੍ਰਤੀ ਕਿਲੋ ਵੇਚੀ ਗਈ ਹੈ।