You are here

ਪ੍ਰਧਾਨ ਮੰਤਰੀ ਮੋਦੀ ਦਾ ਦੇਸ਼ ਵਾਸੀਆਂ ਲਈ ਖ਼ੁਲਾ ਖ਼ਤ ਕਿਹਾ- ਭਾਰਤ 'ਚ ਦੁਨੀਆ ਨੂੰ ਹੈਰਾਨ ਕਰਨ ਦੀ ਸਮਰੱਥਾ ਰੱਖਦਾ

ਨਵੀਂ ਦਿੱਲੀ ,ਮਈ  2020-(ਏਜੰਸੀ )-  ਕੋਰੋਨਾ ਇਨਫੈਕਸ਼ਨ ਖ਼ਿਲਾਫ਼ ਲੜਾਈ 'ਚ ਭਾਰਤ ਜੇਤੂ ਮਾਰਗ 'ਤੇ ਅੱਗੇ ਵਧ ਰਿਹਾ ਹੈ ਤੇ ਜਿੱਤ ਯਕੀਨੀ ਹੈ। ਦੂਸਰੇ ਕਾਰਜਕਾਲ ਦਾ ਇਕ ਸਾਲ ਪੂਰਾ ਹੋਣ 'ਤੇ ਆਮ ਜਨਤਾ ਨੂੰ ਲਿਖੀ ਖੁੱਲ੍ਹੀ ਚਿੱਠੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਦੀ ਸਮੂਹਕ ਸ਼ਕਤੀ 'ਤੇ ਭਰੋਸਾ ਜਤਾਉਂਦਿਆਂ ਕਿਹਾ, '130 ਕਰੋੜ ਭਾਰਤੀਆਂ ਦਾ ਵਰਤਮਾਨ ਤੇ ਭਵਿੱਖ ਕੋਈ ਆਫ਼ਤ ਜਾਂ ਸੰਕਟ ਤੈਅ ਨਹੀਂ ਕਰ ਸਕਦੀਆਂ।' ਸਰਕਾਰ ਦੇ ਪਿਛਲੇ ਇਕ ਸਾਲ ਦੇ ਕੰਮਕਾਜ ਦਾ ਲੇਖਾ-ਜੋਖਾ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੂਰੀ ਗੰਭੀਰਤਾ ਤੇ ਸੰਵੇਦਨਸ਼ੀਲਤਾ ਨਾਲ ਕੰਮ ਕੀਤਾ ਹੈ।

ਲਾਕਡਾਊਨ ਕਾਰਨ ਸਿਆਸੀ ਰੈਲੀਆਂ 'ਤੇ ਪਾਬੰਦੀ ਤੇ ਸਰੀਰਕ ਦੂਰੀ ਦੇ ਦਿਸ਼ਾ-ਨਿਰਦੇਸ਼ਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੇ ਖੁੱਲ੍ਹੀ ਚਿੱਠੀ ਜ਼ਰੀਏ ਜਨਤਾ ਨਾਲ ਰਾਬਤਾ ਕਾਇਮ ਕਰਨ ਦਾ ਫ਼ੈਸਲਾ ਲਿਆ। ਪ੍ਰਧਾਨ ਮੰਤਰੀ ਅਨੁਸਾਰ ਲਾਕਡਾਊਨ ਕਾਰਨ ਹੋ ਰਹੀਆਂ ਪਰੇਸ਼ਾਨੀਆਂ ਦੇ ਬਾਵਜੂਦ ਸਮੂਹਕ ਸੰਕਲਪ ਸ਼ਕਤੀ ਦੇ ਬਲਬੂਤੇ ਅਸੀਂ ਕੋਰੋਨਾ ਨੂੰ ਭਾਰਤ 'ਚ ਉਸ ਤਰ੍ਹਾਂ ਫੈਲਣ ਤੋਂ ਰੋਕਮ 'ਚ ਸਫ਼ਲ ਰਹੇ, ਜਿਵੇਂ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਖ਼ਿਲਾਫ਼ ਲੜਾਈ 'ਚ ਜੇਤੂ ਮਾਰਗ 'ਤੇ ਅੱਗੇ ਵਧ ਰਹੇ ਹਾਂ ਤੇ ਇਸ ਵਿਚ ਜਿੱਤ ਯਕੀਨੀ ਹੈ। ਇਸ ਦੇ ਲਈ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਦੱਸਦਿਆਂ ਉਨ੍ਹਾਂ ਕਿਹਾ ਕਿ 'ਸਾਡੇ ਇਕ ਹੱਥ ਵਿਚ ਕਰਮ ਤੇ ਕਰਤੱਵ ਹਨ ਤੇ ਦੂਸਰੇ ਹੱਥ 'ਚ ਸਫ਼ਲਤ ਯਕੀਨੀ ਹੈ।'

ਪ੍ਰਧਾਨ ਮੰਤਰੀ ਮੋਦੀ ਅਨੁਸਾਰ, ਕੋਰੋਨਾ ਤੋਂ ਬਾਅਦ ਅਰਥਵਿਵਸਥਾ ਨੂੰ ਮੁੜ ਪੱਟੜੀ 'ਤੇ ਲਿਆਉਣਾ ਦੁਨੀਆ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਬਣ ਗਈ ਹੈ। ਭਾਰਤ 'ਚ ਆਰਥਿਕ ਖੇਤਰ 'ਚ ਦੁਨੀਆ ਨੂੰ ਹੈਰਾਨ ਤੇ ਪ੍ਰੇਰਿਤ ਕਰਨ ਦੀ ਯੋਗਤਾ ਹੈ ਪਰ ਇਸ ਦੇਲ ਈ ਪਹਿਲਾਂ ਦੇਸ਼ ਨੂੰ ਆਤਮਨਿਰਭਰ ਬਣਾਉਣਾ ਪਵੇਗਾ। ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ 20 ਲੱਖ ਕਰੋੜ ਰੁਪਏ ਦੇ ਆਤਮਨਿਰਭਰ ਭਾਰਤ ਪੈਕੇਜ ਦੇ ਸਹਾਰੇ ਭਾਰਤ ਦਰਾਮਦ 'ਤੇ ਨਿਰਭਰਤਾ ਘਟਾ ਕੇ ਆਤਮਨਿਰਭਰ ਬਣਨ 'ਚ ਸਫ਼ਲ ਹੋਵੇਗਾ। ਉਂਝ ਉਨ੍ਹਾਂ ਇਹ ਸਵੀਕਾਰ ਕੀਤਾ ਕਿ ਇਹ ਕੰਮ ਏਨਾ ਆਸਾਨ ਨਹੀਂ ਹੈ ਤੇ ਦੇਸ਼ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਤੇ ਸਮੱਸਿਆਵਾਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਧਾਰਾ 370, ਰਾਮ ਮੰਦਰ, ਤਿੰਨ ਤਲਾਕ ਇਤਿਹਾਸਕ ਫ਼ੈਸਲੇ

ਪ੍ਰਧਾਨ ਮੰਤਰੀ ਨੇ ਪਿਛਲੇ ਇਕ ਸਾਲ 'ਚ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਧਾਰਾ 370, ਰਾਮ ਮੰਦਰ, ਤਿੰਨ ਤਲਾਕ ਤੇ ਨਾਗਰਿਕਤਾ ਕਾਨੂੰਨ 'ਚ ਸੋਧ ਲੰਬੇ ਸਮੇਂ ਤਕ ਯਾਦ ਰੱਖੇ ਜਾਣਗੇ। ਇਨ੍ਹਾਂ ਫ਼ੈਸਲਿਆਂ ਨੂੰ ਇਤਿਹਾਸਕ ਕਰਾਰ ਦਿੰਦਿਆਂ ਉਨ੍ਹਾੰ ਕਿਹਾ ਕਿ ਇਸ ਨਾਲ ਭਾਰਤ ਦੀ ਵਿਕਾਸ ਯਾਤਰਾ ਨੂੰ ਨਵੀਂ ਰਫ਼ਤਾਰ ਮਿਲੀ ਹੈ ਤੇ ਲੋਕਾਂ ਦੀ ਲੰਬੇ ਸਮੇਂ ਦੀਆਂ ਉਮੀਦਾਂ ਨੂੰ ਬੂਰ ਪਿਆ ਹੈ। ਫ਼ੌਜਾਂ ਵਿਚਕਾਰ ਤਾਲਮੇਲ ਵਧਾਉਣ ਲਈ ਚੀਫ ਆਫ ਡਿਫੈਂਸ ਸਟਾਫ ਦੇ ਅਹੁਦੇ ਦੇ ਗਠਨ ਤੇ 2022 'ਚ ਮਿਸ਼ਨ ਗਗਨਯਾਨ ਦੀਆਂ ਤਿਆਰੀਆਂ ਨੂੰ ਉਨ੍ਹਾਂ ਸਰਕਾਰ ਦੀਆਂ ਉਪਲਬਧੀਆਂ ਦੱਸਿਆਂ।

ਸਾਢੇ 9 ਕਰੋੜ ਕਿਸਾਨਾਂ ਨੂੰ 72 ਹਜ਼ਾਰ ਕਰੋੜ ਦੀ ਮਦਦ

ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ 'ਚ ਸਰਕਾਰ ਨੇ ਪੀਐੱਮ ਕਿਸਾਨ ਫੰਡ ਤਹਿਤ ਸਾਢੇ ਨੌਂ ਕਰੋੜ ਕਿਸਾਨਾਂ ਨੂੰ 72 ਹਜ਼ਾਰ ਰੁਪਏ ਦੀ ਮਦਦ, ਕਿਸਾਨ, ਖੇਤ ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਤੇ ਗ਼ੈਰ-ਸੰਗਠਿਤ ਖੇਤਰ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ 3000 ਰੁਪਏ ਦੀ ਪੈਨਸ਼ਨ ਯਕੀਨੀ ਬਣਾਉਣ ਦਾ ਕੰਮ ਕੀਤਾ ਹੈ। ਉੱਥੇ ਹੀ 50 ਕਰੋੜ ਪਸ਼ੂਆਂ ਦੇ ਟੀਕਾਕਰਨ ਤੇ 15 ਕਰੋੜ ਗ੍ਰਾਮੀਣ ਘਰਾਂ 'ਚ ਸ਼ੁੱਧ ਪੀਣ ਦਾ ਪਾਣੀ ਪਹੁੰਚਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ 'ਚ ਉਠਾਏ ਗਏ ਕਦਮਾਂ ਦੀ ਵਜ੍ਹਾ ਨਾਲ ਸ਼ਹਿਰਾਂ ਤੇ ਪਿੰਡਾਂ ਵਿਚਕਾਰ ਪਾੜਾ ਘਟਿਆ ਹੈ।

\ਪਹਿਲੀ ਵਾਰ ਇੰਟਰਨੈੱਟ ਖਪਤਕਾਰ ਪਿੰਡਾਂ 'ਚ 10 ਫ਼ੀਸਦੀ ਜ਼ਿਆਦਾ

ਪੀਐੱਮ ਮੋਦੀ ਨੇ ਕਿਹਾ ਕਿ ਪਹਿਲੀ ਵਾਰ ਦੇਸ਼ ਵਿਚ ਇੰਟਰਨੈੱਟ ਇਸਤੇਮਾਲ ਕਰਨ ਵਾਲਿਆਂ ਦੀ ਗਿਣਤੀ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ 'ਚ 10 ਫ਼ੀਸਦੀ ਜ਼ਿਆਦਾ ਹੋ ਗਈ ਹੈ। ਇਸ ਲੜੀ 'ਚ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪਿਛਲੇ ਕਾਰਜਕਾਲ 'ਚ ਹੋਈ ਸਰਜੀਕਲ ਸਟ੍ਰਾਈਕ, ਏਅਰ ਸਟ੍ਰਾਈਕ, ਵਨ ਰੈਂਕ ਵਨ ਪੈਨਸ਼ਨ ਤੇ ਜੀਐੱਸਟੀ ਵਰਗੇ ਫ਼ੈਸਲਿਆਂ ਦਾ ਜ਼ਿਕਰ ਕੀਤਾ। ਇਨ੍ਹਾਂ ਲੋਕ ਕਲਿਆਣਕਾਰੀ ਫ਼ੈਸਲਿਆਂ ਦੀ ਵਜ੍ਹਾ ਨਾਲ ਜਨਤਾ ਦੀਆਂ ਉਮੀਦਾਂ ਪਰਵਾਨ ਚੜ੍ਹੀਆਂ ਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਜਨਤਾ ਨੇ ਮੋਦੀ ਸਰਕਾਰ 'ਤੇ ਦੋਬਾਰਾ ਭਰੋਸਾ ਦਿਖਾਇਆ।

Image preview

Image preview