ਮਹਿਲ ਕਲਾਂ/ਬਰਨਾਲਾ-ਮਈ 2020 (ਗੁਰਸੇਵਕ ਸਿੰਘ ਸੋਹੀ) ਥਾਣਾ ਮਹਿਲ ਕਲਾਂ ਵਿਖੇ 28 ਮਈ 2020 ਨੂੰ ਦਰਜ ਹੋਈ ਐਫ ਆਰ ਆਈ ਨੰਬਰ 73 ਦੇ ਸਬੰਧ ਵਿੱਚ ਮੁਲਜ਼ਮ ਠਹਿਰਾਈ ਗਈ ਧਿਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਉੱਚ ਅਧਿਕਾਰੀਆਂ ਪਾਸੋਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਜਮੇਰ ਸਿੰਘ ਮਹਿਲ ਕਲਾਂ, ਜਥੇਦਾਰ ਸੁਖਵਿੰਦਰ ਸਿੰਘ ਸੁੱਖਾ ਅਤੇ ਪਰਮਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ 27 ਮਈ ਨੂੰ ਮਹਿਲ ਕਲਾਂ (ਸੋਢੇ) ਦੇ ਸਾਬਕਾ ਸਰਪੰਚ ਹਰਭੁਪਿੰਦਰਜੀਤ ਸਿੰਘ ਲਾਡੀ ਨਾਲ ਮਨਸੂਰ ਖਾਂ ਉਰਫ ਨਿੱਕਾ ਪੁੱਤਰ ਜੀਤਾ ਖਾਂ ਦੀ ਲੜਾਈ ਹੋਈ ਸੀ । ਜਿਸ ਤੋਂ ਬਾਅਦ ਥਾਣਾ ਮਹਿਲ ਕਲਾਂ ਵਿਖੇ ਪੁਲਿਸ ਵੱਲੋਂ ਮਨਸੂਰ ਖਾਂ ਹਰਭਜਨ ਖਾਂ ਅਤੇ ਮਲਕੀਤ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਸੀ । ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਉਕਤ ਮਾਮਲੇ ਦੀ ਜਾਂਚ ਕਰਵਾ ਕੇ ਹਰਭਜਨ ਖਾਂ ਅਤੇ ਮਲਕੀਤ ਸਿੰਘ ਦਾ ਨਾਂ ਮੁਕੱਦਮੇ ਚੋਂ ਬਾਹਰ ਕੱਢਿਆ ਜਾਵੇ ਅਤੇ ਧਾਰਾ 379 ਹਟਾਈ ਜਾਵੇ ।ਇਸ ਮੌਕੇ ਸਰਬਜੀਤ ਸਿੰਘ ਸੰਭੂ, ਆੜ੍ਹਤੀਆ ਸਰਬਜੀਤ ਸਿੰਘ ਸਰਬੀ, ਰਛਪਾਲ ਸਿੰਘ ਬੱਟੀ ਸਮੇਤ ਡੇਢ ਦਰਜਨ ਦੇ ਕਰੀਬ ਹੋਰ ਪਿੰਡ ਮਹਿਲ ਕਲਾਂ (ਸੋਢੇ) ਦੇ ਵਾਸੀ ਹਾਜ਼ਰ ਸਨ । ਇਸ ਸਬੰਧੀ ਮੁਦਈ ਧਿਰ ਸਾਬਕਾ ਸਰਪੰਚ ਹਰਭੁਪਿੰਦਰਜੀਤ ਸਿੰਘ ਲਾਡੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮੇਰੇ ਉੱਪਰ 5-6 ਵਿਅਕਤੀਆਂ ਨੇ ਹਮਲਾ ਕੀਤਾ ਸੀ ਜਿਨ੍ਹਾਂ ਵਿੱਚੋਂ ਮੈਂ ਤਿੰਨ ਵਿਅਕਤੀਆਂ ਦੀ ਪਹਿਚਾਣ ਕੀਤੀ ਹੈ ।