You are here

ਭਾਰਤ 'ਚ ਕੋਰੋਨਾ ਮਾਮਲਿਆਂ 'ਚ ਰਿਕਾਰਡ ਤੋੜ ਵਾਧਾ

ਇਕ ਦਿਨ 8380 ਨਵੇਂ ਮਾਮਲੇ ਤੇ 193 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ,ਮਈ  2020-(ਏਜੰਸੀ )  - ਦੇਸ਼ ਵਿਚ ਕੋਰੋਨਾ ਦੇ ਕੇਸਾਂ ਦਾ ਲਗਾਤਾਰ ਵਧਣਾ ਜਾਰੀ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ 'ਚ 8,380 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 193 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਸਿਹਤ ਮੰਤਰਾਲੇ ਮੁਤਾਬਿਕ ਦੇਸ਼ ਵਿਚ ਹੁਣ ਤਕ ਕੁੱਲ 1,82,143 ਮਾਮਲੇ ਸਾਹਮਣੇ ਆ ਚੁੱਕੇ ਹਨ, ਉੱਥੇ ਹੀ ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 5,166 ਤਕ ਜਾ ਪੁੱਜਾ ਹੈ। 89,995 ਐਕਟਿਵ ਕੇਸ ਹਨ ਤੇ 86,984 ਮਰੀਜ਼ ਠੀਕ ਹੋ ਚੁੱਕੇ ਹਨ।

ਦੇਸ਼ ਵਿਚ ਇਨਫੈਕਟਿਡਾਂ ਦਾ ਅੰਕੜਾਂ 1.80 ਲੱਖ ਦੇ ਪਾਰ

ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਦਿਨ-ਬ-ਦਿਨ ਵਾਧਾ ਦੇਖਿਆ ਜਾ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਇਨਫੈਕਟਿਡਾਂ ਦਾ ਅੰਕੜਾ 1.80 ਲੱਖ ਦੇ ਪਾਰ ਚਲਾ ਗਿਆ ਹੈ। ਦੇਸ਼ ਵਿਚ ਮੌਤਾਂ ਦਾ ਅੰਕੜਾ 5 ਹਜ਼ਾਰ ਦੇ ਪਾਰ ਚਲਾ ਗਿਆ ਹੈ। ਸਿਹਤ ਮੰਤਰਾਲੇ ਮੁਤਾਬਿਕ ਦੇਸ਼ ਵਿਚ ਹੁਣ ਤਕ ਕੁੱਲ 1,82,143 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 5166 ਤਕ ਜਾ ਪੁੱਜਾ ਹੈ।