You are here

ਸਹਿਜੜਾ ਦੇ ਕਿਸਾਨ ਵੱਲੋਂ ਆਪਣੇ ਖੇਤ ਵਿੱਚ ਝੋਨੇ ਦੀ ਲਵਾਈ ਨੂੰ ਰੋਕਣ ਆਏ ਮਹਿਕਮੇ ਦਾ ਵੱਖ ਵੱਖ ਜਥੇਬੰਦੀਆਂ ਵੱਲੋਂ ਕੀਤਾ ਵਿਰੋਧ

ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜੀ ਕੀਤੀ 

ਮਹਿਲ ਕਲਾਂ/ਬਰਨਾਲਾ-ਜੂਨ 2020 - (ਗੁਰਸੇਵਕ ਸਿੰਘ ਸੋਹੀ) -ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾਕਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਮੈਡਮ ਜਸਵਿੰਦਰ ਕੌਰ ਦੀ ਪੁਲਿਸ ਪਾਰਟੀ ਦੀ ਦੇਖ ਹੇਠ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਉੱਪਰ ਲੱਗਦੇ ਇੱਕ ਕਿਸਾਨ ਦੇ ਖੇਤ ਵਿੱਚ ਪੁੱਜ ਕੇ ਕਿਸਾਨ ਨੂੰ ਆਪਣੇ ਖੇਤ ਵਿੱਚ ਕੱਦੂ ਕਰਕੇ ਝੋਨਾ ਲਗਾਉਂਦੇ ਨੂੰ ਰੋਕਿਆ ਗਿਆ ਅਤੇ ਲਗਾਏ ਝੋਨੇ ਨੂੰ 24  ਘੰਟਿਆਂ ਅੰਦਰ ਵਾਹ ਕੇ ਪੰਜਾਬ ਸਰਕਾਰ ਤੇ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ 10 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।  ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਬਰਨਾਲਾ ਦੇ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ,ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ, ਬੀ ਕੇ ਯੂ ਲੱਖੋਵਾਲ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ,ਯੂਨੀਅਨ ਦੇ ਆਗੂ ਡਾ ਜਰਨੈਲ ਸਿੰਘ ਸਹੋਰ, ਇਕਾਈ ਪ੍ਰਧਾਨ ਮੱਘਰ ਸਿੰਘ ਧਾਲੀਵਾਲ ਬੀ ਕੇ ਯੂ ਡਕੌਂਦਾ ਦੇ ਆਗੂ ਮੁਖਤਿਆਰ ਸਿੰਘ ਅਤੇ ਬਲਬੀਰ ਸਿੰਘ ਆਦਿ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਕਿਸਾਨ ਆਗੂਆਂ ਤੇ ਵਰਕਰਾਂ ਨੇ ਮੌਕੇ ਤੇ ਪੁੱਜ ਕੇ ਟੀਮ ਦਾ ਡਟ ਕੇ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਝੋਨੇ ਦੀ ਬਿਜਾਈ ਕਰਨ ਤੋਂ ਰੋਕਣ ਲਈ ਹੋਣ ਵਾਲੇ ਅਧਿਕਾਰੀਆਂ ਦਾ ਪੂਰੀ ਤਰ੍ਹਾਂ ਡਟ ਕੇ ਵਿਰੋਧ ਕੀਤਾ ਜਾਵੇਗਾ।  ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਕਿਸਾਨ ਨੂੰ ਜਿਨਸਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਉਨ੍ਹਾਂ ਦਾ ਖੇਤੀਬਾੜੀ ਦਾ ਧੰਦਾ ਲਗਾਤਾਰ ਤਬਾਹ ਹੁੰਦਾ ਜਾ ਰਿਹਾ ਜਿਸ ਕਰਕੇ ਕਿਸਾਨ ਆਪਣੇ ਸਿਰ ਚੜ੍ਹੇ ਕਰਜ਼ਿਆਂ ਨੂੰ ਦੇਖਦਿਆਂ ਲਗਾਤਾਰ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ।  ਪਰ ਕੇਂਦਰ ਤੇ ਰਾਜ ਸਰਕਾਰਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਹਰ ਪਿੰਡ ਦੇ ਹਰ ਤਰਾਂ ਫੇਲ ਹੋਈਆਂ ਹਨ ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਬਿਮਾਰੀ ਦੇ ਮੱਦੇਨਜ਼ਰ ਲੇਬਰ ਦੀ ਵੱਡੀ ਘਾਟ ਹੋਣ ਕਰਕੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਕਰਨ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਦੂਜੇ ਪਾਸੇ ਮਹਿਕਮੇ ਦੀਆਂ ਟੀਮਾਂ ਵੱਲੋਂ ਪਿੰਡਾਂ ਅੰਦਰ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਝੋਨੇ ਦੀ ਲਵਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਝੋਨਾ ਲਗਾਉਣ ਤੋਂ ਰੋਕਣ ਵਾਲਿਆਂ ਦਾ ਪਤਾ ਲੱਗਣ ਤੇ ਉਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।  ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਬਾਜਵਾ ਨੇ ਪੰਜਾਬ  ਸਰਕਾਰ ਤੋਂ ਮੰਗ ਕੀਤੀ ਕਿ ਲੇਬਰ ਦੀ ਘਾਟ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਬਿਜਾਈ  ਦਸ ਜੂਨ ਤੋਂ ਪਹਿਲਾਂ ਕਰਨ ਦੀ ਆਗਿਆ ਦਿੱਤੀ ਜਾਵੇ ।ਖੇਤੀਬਾੜੀ ਸੈਕਟਰਾਂ ਲਈ10  ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ ਇਸ ਮੌਕੇ ਕਿਸਾਨ ਜਗਸੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸਹਿਜੜਾ ਨੇ ਕਿਹਾ ਕੇ ਕਰੋਨਾ ਵਾਇਰਸ ਦੇ ਮੱਦੇ ਨਜ਼ਰ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਝੋਨਾ ਲਗਾਉਣ ਲਈ ਕਈ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੇ ਮਹਿਕਮੇ ਦੀ ਹਦਾਇਤਾਂ ਅਨੁਸਾਰ 10 ਜੂਨ ਤੋਂ ਝੋਨੇ ਦੀ ਬਿਜਾਈ ਕਰਨ ਨੂੰ ਤਿਆਰ ਹਾਂ ਪਰ ਲੇਬਰ ਦਾ ਪ੍ਰਬੰਧ ਕੀਤਾ ਜਾਵੇ। ਉਧਰ ਦੂਜੇ ਪਾਸੇ ਮੁੱਖ ਖੇਤੀਬਾੜੀ ਅਫ਼ਸਰ ਡਾ ਬਲਦੇਵ ਸਿੰਘ ਨੇ ਸੰਪਰਕ ਕਰਨ ਤੇ ਕਿਹਾ ਕਿ ਪਿੰਡਾਂ ਸਹਿਜੜਾ ਵਿਖੇ ਇੱਕ ਕਿਸਾਨ ਵੱਲੋਂ ਪੰਜਾਬ ਸਰਕਾਰ ਤੇ ਮਹਿਕਮੇ ਦੀਆਂ ਹਦਾਇਤਾਂ ਤੇ ਉਲਟਾ 10 ਜੂਨ ਦੀ ਬਜਾਏ ਉਸ ਤੋਂ ਪਹਿਲਾਂ ਆਪਣੇ ਖੇਤ ਵਿੱਚ ਝੋਨੇ ਦੀ ਬਿਜਾਈ ਕੱਦੂ ਕਰਕੇ ਕੀਤੀ ਜਾ ਰਹੀ ਸੀ ਇਸ ਮਾਮਲੇ ਸਬੰਧੀ ਬਲਾਕ ਖੇਤੀਬਾੜੀ ਅਫ਼ਸਰ ਲਖਵੀਰ ਸਿੰਘ ਵੱਲੋਂ ਮੈਨੂੰ ਜਾਣੂ ਕਰਵਾਇਆ ਗਿਆ ਸੀ ।ਉਨ੍ਹਾਂ ਕਿਹਾ ਕਿ ਮੌਕੇ ਤੇ ਪੁੱਜ ਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕਿਸਾਨਾਂ ਨੂੰ ਸ਼ਾਂਤ ਕਰਨ ਤੋਂ ਬਾਅਦ ਕਿਸਾਨ ਨੂੰ ਬੀਜਿਆ ਝੋਨਾ 48 ਘੰਟਿਆਂ ਵਿੱਚੋਂ ਹੁਣ ਅਤੇ ਨਸ਼ਟ ਕਰਨ ਲਈ ਹਦਾਇਤਾਂ ਜਾਰੀ ਕਰਨ ਉਪਰੰਤ ਸਰਕਾਰ ਤੇ ਮਹਿਕਮੇ ਦੀਆਂ ਸ਼ਰਤਾਂ ਅਨੁਸਾਰ ਕਿਸਾਨ ਨੂੰ ਝੋਨੇ ਦੀ ਲਵਾਈ 10 ਜੂਨ ਤੋਂ ਕਰਨ ਦੀ ਅਪੀਲ ਕੀਤੀ । ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਲਖਵੀਰ ਸਿੰਘ, ਵਿਕਾਸ ਖੇਤੀਬਾੜੀ ਅਫ਼ਸਰ ਡਾਕਟਰ ਸਤਨਾਮ ਸਿੰਘ ,ਵਿਸਥਾਰ ਅਫਸਰ ਚਰਨ ਰਾਮ ,ਯਾਦਵਿੰਦਰ ਸਿੰਘ, ਹਰਪਾਲ ਸਿੰਘ ਤੋਂ ਇਲਾਵਾ ਕਿਸਾਨ ਆਗੂ ਅਮਰੀਕ ਸਿੰਘ ਭੋਲਾ, ਜਸਮੇਲ ਸਿੰਘ ਚੰਨਣਵਾਲ ,ਭਾਈ ਮਨਜੀਤ ਸਿੰਘ ਸਹਿਜੜਾ, ਕੁਲਦੀਪ ਸਿੰਘ ਸਹਿਜੜਾ, ਡਾ ਜਰਨੈਲ ਸਿੰਘ ਸਹੌਰ ਅਤੇ ਮਖਤਿਆਰ ਸਿੰਘ ਬਾਜਵਾ ਵੀ ਹਾਜ਼ਰ ਹਨ,