ਮਹਿਲ ਕਲਾਂ /ਬਰਨਾਲਾ-ਜੂਨ- 2020(ਗੁਰਸੇਵਕ ਸਿੰਘ ਸੋਹੀ)-ਅੱਜ ਪੂਰੀ ਦੁਨੀਆਂ ਵਿੱਚ ਕਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਜਿਸ ਕਾਰਨ ਸਕੂਲ ਕਾਲਜ ਬੰਦ ਹਨ।ਸਾਰੇ ਅਧਿਆਪਕ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾ ਰਹੇ ਹਨ।ਕਰੋਨਾ ਦੇ ਇਸ ਪ੍ਰਕੋਪ ਨੂੰ ਦੇਖਦਿਆਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਦੇ ਅਧਿਆਪਕਾਂ ਵੱਲੋਂ ਵੀ ਆਪਣੇ ਬੱਚਿਆਂ ਨੂੰ ਆਨ-ਲਾਈਨ ਪੜਾਇਆ ਜਾ ਰਿਹਾ ਹੈ। ਸਕੂਲ ਦੇ ਵਿਦਿਆਰਥੀਆਂ ਦੇ ਵੱਟਸਐਪ ਗਰੁੱਪ ਬਣਾ ਕੇ ਸਾਈਡ ਪੀ,ਡੀ,ਐਫ ਅਤੇ ਵੀਡੀਓ ਕਲਿੱਪ ਬਣਾ ਕੇ ਬੱਚਿਆਂ ਤੱਕ ਪਹੁੰਚਾਏ ਜਾ ਰਹੇ ਹਨ। ਆਪਣੇ ਸਕੂਲ ਦੇ ਬੱਚਿਆਂ ਦੇ ਨਾਲ ਨਾਲ ਹੋਰ ਵਿਦਿਆਰਥੀਆਂ ਨੂੰ ਸਿੱਖਿਅਤ ਕਰਨ ਲਈ ਸ.ਪ੍ਰ.ਸ.ਸ ਬੀਹਲਾ ਦੇ ਅਧਿਆਪਕਾਂ ਵੱਲੋਂ ਦੁਆਬਾ ਰੇਡੀਓ ਤੇ ਵੀ ਆਪਣੇ ਲੈਕਚਰ ਪ੍ਰਕਾਸ਼ਤ ਕੀਤੇ ਜਾ ਰਹੇ ਹਨ। ਇਨ੍ਹਾਂ ਅਧਿਆਪਕਾਂ ਵੱਲੋਂ ਵੱਖ- ਵੱਖ ਜਮਾਤਾਂ ਦੇ ਬੱਚਿਆਂ ਨੂੰ ਪਾਠ ਪੜ੍ਹਾਏ ਜਾ ਰਹੇ ਹਨ।ਦੁਆਬਾ ਰੇਡੀਓ ਤੇ ਹੈੱਡ ਟੀਚਰ ਸ:ਹਰਪ੍ਰੀਤ ਸਿੰਘ ਮੈਡਮ ਰਾਜਵੰਤ ਕੌਰ ਅਤੇ ਮੈਡਮ ਅਮਨਦੀਪ ਕੌਰ,ਦੇ ਲੈਕਚਰ ਪ੍ਰਕਾਸ਼ਤ ਹੋ ਚੁੱਕੇ ਹਨ।ਇਹ ਸਾਡੇ ਇਲਾਕੇ ਦੇ ਲਈ ਮਾਣ ਵਾਲੀ ਗੱਲ ਹੈ।