ਰਾਏਕੋਟ/ਲੁਧਿਆਣਾ,ਜੂਨ 2020-(ਗੁਰਕੀਰਤ ਸਿੰਘ ਜਗਰਾਓਂ/ਮਨਜਿੰਦਰ ਗਿੱਲ)-
ਕੇਂਦਰ ਸਰਕਾਰ ਵੱਲੋਂ ਦਿੱਲੀ-ਕੱਟੜਾ ਐਕਸਪ੍ਰੇਸ ਵੇਅ ਵਿੱਚ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰਨਾਂ ਹਿੱਸਿਆਂ ਨੂੰ ਜੋੜਨ ਲਈ ਯੂਥ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੇਅ ਨਾਲ ਜਿਥੇ ਸਿੱਖ ਧਰਮ ਦੇ ਪੰਜ ਇਤਿਹਾਸਕ ਧਾਰਮਿਕ ਅਸਥਾਨਾਂ ਦੀ ਯਾਤਰਾ ਸੌਖਾਲੀ ਹੋਵੇਗੀ, ਉਥੇ ਹੀ ਦਿੱਲੀ-ਅੰਮ੍ਰਿਤਸਰ ਵਿਚਕਾਰ ਦੂਰੀ ਘੱਟ ਜਾਵੇਗੀ, ਜਿਸ ਨਾਲ ਸਮੇਂ ਦੀ ਕਾਫੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੇਸ ਵੇਅ ਨਾਲ ਪੰਜਾਬ ਦੇ ਅੰਮ੍ਰਿਤਸਰ ਸਾਹਿਬ ਨੂੰ ਜੋੜਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਵੱਲੋਂ ਵਿਸ਼ੇਸ਼ ਯਤਨ ਕੀਤੇ ਗਏ ਸਨ, ਜਦਕਿ ਕਾਂਗਰਸ ਸਰਕਾਰ ਵੱਲੋਂ ਅੰਮ੍ਰਿਤਸਰ ਨੂੰ ਇਸ ਵੇਅ 'ਚੋਂ ਬਾਹਰ ਕੱਢਣ ਕੋਸ਼ਿਸ਼ ਕੀਤੀ ਗਈ,ਜਿਸ ਨਾਲ ਕਾਂਗਰਸ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋਇਆ ਸੀ ਪ੍ਰੰਤੂ ਕੇਂਦਰੀ ਮੰਤਰੀ ਗਡਕਰੀ ਤੇ ਹਰਦੀਪ ਪੁਰੀ ਅਤੇ ਬੀਬਾ ਬਾਦਲ ਨੇ ਅਜਿਹਾ ਹੋਣ ਤੋਂ ਬਚਾਅ ਲਿਆ ਅਤੇ ਪੰਜਾਬ ਨੂੰ ਇੱਕ ਸੁਨਹਿਰੀ ਤੋਹਫਾ ਪ੍ਰਦਾਨ ਕੀਤਾ ਹੈ। ਜਿਸ ਲਈ ਸਮੁੱਚਾ ਪੰਜਾਬ ਉਨ੍ਹਾਂ ਦਾ ਧੰਨਵਾਦੀ ਹੈ।