ਚੰਡੀਗੜ, ਜੂਨ 2020- ( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-
ਪੰਜਾਬ 'ਚ ਸ਼ੁੱਕਰਵਾਰ ਨੂੰ 60 ਨਵੇਂ ਪਾਜ਼ੇਟਿਵ ਕੇਸ ਆਉਣ ਦੇ ਨਾਲ ਹੀ ਕੁੱਲ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ 2562 ਪੁੱਜ ਗਈ। ਹਾਲਾਂਕਿ, ਇਸ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ 443 ਹੀ ਹੈ। 2060 ਠੀਕ ਹੋ ਚੁੱਕੇ ਹਨ। ਲੁਧਿਆਣੇ ਦੀ ਗਰਭਵਤੀ ਔਰਤ ਦੇ ਕੋਰੋਨਾ ਪਾਜ਼ੇਟਿਵ ਆਉਣ ਤੇ ਲੁਧਿਆਣਾ ਦੇ ਛਾਉਣੀ ਮੁਹੱਲੇ ਨੂੰ ਕੰਟੇਨਮੈਂਟ ਜ਼ੋਨ ਐਲਾਨ ਕੇ ਸੀਲ ਕਰ ਦਿੱਤਾ ਗਿਆ ਹੈ। ਉਧਰ, ਅੰਮਿ੍ਤਸਰ 'ਚ ਦਾਖਲ ਪਠਾਨਕੋਟ ਦੇ ਇਕ ਬਜ਼ੁਰਗ ਦੀ ਮੌਤ ਹੋ ਗਈ। ਇਸ ਨਾਲ ਹੀ ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 50 ਹੋ ਗਿਆ ਹੈ। 48 ਸਾਲਾ ਵਿਅਕਤੀ ਪਠਾਨਕੋਟ ਦੇ ਪਿੰਡ ਬਡੌਲਪੁਰ ਦਾ ਰਹਿਣ ਵਾਲਾ ਸੀ। ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਨੇ ਇਸ ਦੀ ਪੁਸ਼ਟੀ ਕੀਤੀ ਹੈ।