ਮਹਿਲ ਕਲਾਂ /ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)- ਰੋਟੀ ਰੋਜ਼ੀ ਦੀ ਭਾਲ ਵਿੱਚ ਮਾਸਟਕ ਗਏ ,ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਕਸਬਾ ਮਹਿਲ ਕਲਾਂ ਦੇ ਇਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਨੌਜਵਾਨ ਗੁਰਜੀਤ ਸਿੰਘ 22 ਸਾਲਾ ਪੁੱਤਰ ਬਲਵਿੰਦਰ ਸਿੰਘ ਵਾਸੀ ਮਹਿਲ ਕਲਾਂ ਦੀ ਮ੍ਰਿਤਕ ਦੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਯਤਨਾਂ ਸਦਕਾ ਕਸਬਾ ਮਹਿਲ ਕਲਾਂ ਵਿਖੇ ਪੁੱਜੀ ।ਜਿੱਥੇ ਪਰਿਵਾਰਕ ਮੈਂਬਰਾਂ ਰਿਸ਼ਤੇਦਾਰਾਂ ਰਾਜਨੀਤਕ ਆਗੂਆਂ ਤੋਂ ਇਲਾਵਾ ਕਸਬਾ ਵਾਸੀਆਂ ਦੀ ਹਾਜ਼ਰੀ ਵਿੱਚ ਮ੍ਰਿਤਕ ਨੌਜਵਾਨ ਨੂੰ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਅਤੇ ਚਾਚਾ ਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨੌਜਵਾਨ ਗੁਰਜੀਤ ਸਿੰਘ ਨੇ ਬਾਰ੍ਹਵੀਂ ਕਲਾਸ ਦੀ ਪੜ੍ਹਾਈ ਕਰਨ ਉਪਰੰਤ ਇਲੈਕਟ੍ਰੀਸ਼ਨ ਦਾ ਕੰਮ ਸਿੱਖਣ ਤੋਂ ਬਾਅਦ ਕੋਈ ਨੌਕਰੀ ਜਾਂ ਰੁਜ਼ਗਾਰ ਨਾ ਮਿਲਣ ਕਾਰਨ ਉਹ ਮਾਸਕਟ ਵਿਖੇ 4 ਅਗਸਤ 2019 ਨੂੰ ਰੁਜ਼ਗਾਰ ਦੀ ਭਾਲ ਵਿੱਚ ਗਿਆ ਹੋਇਆ ਸੀ । ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਨੂੰ ਮਾਸਕਟ ਭੇਜਣ ਲਈ ਸਾਡੇ ਪਰਿਵਾਰ ਵੱਲੋਂ ਵਿਆਜ ਤੇ ਪੈਸੇ ਲੈ ਕੇ ਉਸ ਨੂੰ ਬਾਹਰ ਰੋਟੀ ਰੋਜ਼ੀ ਕਮਾਉਣ ਲਈ ਭੇਜਿਆ ਗਿਆ ਸੀ । ਪਰ 17 ਮਈ ਨੂੰ ਉਸ ਦੀ ਮਾਸਕਟ ਵਿਖੇ ਮੌਤ ਹੋ ਜਾਣ ਸਬੰਧੀ ਉਸ ਦੇ ਇੱਕ ਦੋਸਤ ਨੇ ਫੋਨ ਕਰਕੇ ਸਾਨੂੰ ਘਰ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਉਸ ਦੀ ਲਾਸ਼ ਨੂੰ ਕਸਬਾ ਮਹਿਲ ਕਲਾਂ ਵਿਖੇ ਲਿਆਉਣ ਲਈ ਸਾਡੇ ਪਰਿਵਾਰ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲ ਕੇ ਸਥਿਤੀ ਤੋਂ ਜਾਣੂ ਕਰਵਾਉਣ ਉਪਰੰਤ ਪੂਰੀ ਕਾਗਜ਼ੀ ਕਾਰਵਾਈ ਦੀ ਫਾਈਲ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸੌਂਪਣ ਤੇ ਸਥਿਤੀ ਤੋਂ ਜਾਣੂੰ ਕਰਵਾਇਆ ਤਾਂ ਉਨ੍ਹਾਂ ਵੱਲੋਂ ਤੁਰੰਤ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਦਿਆਂ ਗੁਰਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ 26 ਦਿਨਾਂ ਬਾਅਦ ਕਸਬਾ ਮਹਿਲ ਕਲਾਂ ਵਿਖੇ ਲਿਆਂਦਾ ਗਿਆ । ਉਨ੍ਹਾਂ ਸਮੁੱਚੇ ਪਰਿਵਾਰ ਵੱਲੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਤੋਂ ਹੇਅਰ ਦਾ ਧੰਨਵਾਦ ਕੀਤਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਜੇਕਰ ਸਰਕਾਰਾਂ ਨੂੰ ਆਪਣੀਆਂ ਸਟੇਟਾਂ ਅੰਦਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਦਿੱੱਤੇ ਹੋਣ ਤਾਂ ਲੱਖਾਂ ਰੁਪਏ ਖਰਚ ਕਰਕੇ ਬਾਹਰਲੇ ਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਨੌਜਵਾਨਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ । ਉਨ੍ਹਾਂ ਕਿਹਾ ਕਿ ਲਾੱੱਕਡਾਊਨ ਦੌਰਾਨ ਪੰਜਾਬ ਦੇ ਬਾਹਰਲੇ ਸੂਬਿਆਂ ਵਿੱਚ ਫਸੇ ਪੰਜਾਬੀਆਂ ਵੱਲੋਂ ਪੰਜਾਬ ਲਿਆਉਣ ਲਈ ਆਪਣੀਆਂ ਵੀਡੀਓ ਅਤੇ ਅਡਰੈਸ ਭੇਜਣ ਤੋਂ ਇਲਾਵਾ ਅਜਿਹੀਆਂ ਘਟਨਾਂ ਸਬੰਧੀ ਵੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਵਿਦੇਸ਼ ਮੰਤਰਾਲੇ ਤੱਕ ਪਹੁੰਚ ਕਰਕੇ ਫਸੇ ਹੋਏ ਨੌਜਵਾਨਾਂ ਨੂੰ ਕਢਵਾ ਕੇ ਇੰਡੀਆ ਲੈਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ ਇਸ ਮੌਕੇ ਬਲਾਕ ਸੰਮਤੀ ਮਹਿਲ ਕਲਾਂ ਦੇ ਡਿਪਟੀ ਚੇਅਰਮੈਨ ਬੱਗਾ ਸਿੰਘ ਮਹਿਲ ਕਲਾਂ ,ਸੀਨੀਅਰ ਕਾਂਗਰਸੀ ਆਗੂ ਤੇ ਆੜ੍ਹਤੀਆ ਸਰਬਜੀਤ ਸਿੰਘ ਸਰਬੀ ਮਹਿਲ ਕਲਾਂ, ਮੰਗਤ ਸਿੰਘ ਸਿੱਧੂ, ਨੰਬਰਦਾਰ ਗੁਰਦੀਪ ਸਿੰਘ ਸੋਢਾ ,ਭਾਈ ਜਗਸੀਰ ਸਿੰਘ ਖ਼ਾਲਸਾ, ਸਮਾਜ ਸੇਵੀ ਡਾ ਕੇਸਰ ਖਾਨ ,ਬੂਟਾ ਖਾਂ ,ਵਿਧਾਇਕ ਪੰਡੋਰੀ ਦੇ ਪੀ ਏ ਬਿੰਦਰ ਸਿੰਘ ਖ਼ਾਲਸਾ ਹਾਜ਼ਰ ਸਨ