ਲੁਧਿਆਣਾ, ਜੂਨ 2020 -(ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)-
ਲੋਕ ਸੇਵਾ ਅਤੇ ਸਮਾਜ ਨੂੰ ਸਮਰਪਤ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਕੌਮੀ ਪ੍ਰਧਾਨ ਇੰਸਪੈਕਟਰ ਪਰੇਮ ਸਿੰਘ ਭੰਗੂ ਅਤੇ ਚੇਅਰਮੈਨ ਜੱਥੇਦਾਰ ਜਗਰੂਪ ਸਿੰਘ ਗੁੱਜਰਵਾਲ ਦਾ ਸਮਾਜ ਸੇਵਾ ਦੇ ਖੇਤਰ ਚ ਪਾਏ ਯੋਗਦਾਨ ਸਦਕਾ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਮਿਤੀ 14 ਜੂਨ ਨੂੰ ਗੁਰਦਆਰਾ ਭਾਈ ਕਾ ਡੇਰਾ ਗੁੱਜਰਵਾਲ ਵਿਖੇ ਗੋਲਡ ਮੈਡਲ ਅਤੇ ਭਾਈ ਘਨੱਈਆ ਜੀ ਯਾਦਗਾਰੀ ਐਵਾਰਡ ਨਾਲ ਸਨਮਾਨ ਕੀਤਾ ਜਾ ਰਿਹਾ।