ਮਹਿਲ ਕਲਾਂ /ਬਰਨਾਲਾ -ਜੂਨ 2020 -(ਗੁਰਸੇਵਕ ਸਿੰਘ ਸੋਹੀ) ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਦੇ ਵਿਦਿਆਰਥੀਆਂ ਵੱਲੋਂ ਹੈੱਡ ਟੀਚਰ ਸ: ਹਰਪ੍ਰੀਤ ਸਿੰਘ ਦੀਵਾਨਾ ਦੀ ਅਗਵਾਈ ਵਿੱਚ ਆਨ-ਲਾਇਨ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਇਆ ਅਤੇ ਅਧਿਆਪਕਾਂ ਵੱਲੋਂ ਫੋਨ ਅਤੇ ਵੱਟਸਐਪ ਰਾਹੀਂ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਦੇ ਨਸ਼ਿਆਂ ਵਿਰੋਧੀ ਚਾਰਟ ਮੁਕਾਬਲੇ ਵੀ ਕਰਵਾਏ ਗਏ।ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਆਨ-ਲਾਈਨ ਪ੍ਰਸ਼ੰਸਾ ਪੱਤਰ ਵੀ ਦਿੱਤੇ ਗਏ।