ਜਗਰਾਓਂ/ ਲੁਧਿਆਣਾ, ਜੂਨ 2020 -( ਚਰਨਜੀਤ ਸਿੰਘ ਚੰਨ/ ਮਨਜਿੰਦਰ ਗਿੱਲ )-
ਜਗਰਾਓਂ ਪੁਰਾਣੀ ਦਾਣਾ ਮੰਡੀ ਦੀ ਧਰਮਸ਼ਾਲਾ ਵਿਖੇ ਆੜ੍ਹਤੀ ਐਸੋਸੀਏਸ਼ਨ ਦੀ ਹੋਈ ਅਹਿਮ ਮੀਟਿੰਗ ਚ ਸੂਬਾ ਪ੍ਰਧਾਨ ਵਿਜੇ ਕਾਲੜਾ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੋਧ ਬਿੱਲ 2020 ਦੇ ਖਿਲਾਫ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਅਤੇ ਬਿੱਲ ਨੂੰ ਵਾਪਸ ਨਾ ਲੈਣ ਤੱਕ ਪੰਜਾਬ ਦੀਆਂ ਅਨਾਜ ਮੰਡੀਆਂ ਅਣਮਿੱਥੇ ਸਮੇਂ ਲਈ 15 ਜੁਲਾਈ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਬੰਦ ਕਰਨ ਦਾ ਫੈ਼ਸਲਾ ਲਿਆ ਸੂਬਾ ਪੱਧਰੀ ਕੋਰ ਕਮੇਟੀ ਦੀ ਮੀਟਿੰਗ ਚ ਪੰਜਾਬ ਦੇ ਸਮੂਹ ਜ਼ਿਲਿਆਂ ਦੇ ਪ੍ਰਧਾਨ ਅਤੇ ਪ੍ਰਮੁੱਖ ਅਨਾਜ ਮੰਡੀਆਂ ਦੇ ਆਗੂ ਹਾਜ਼ਰ ਹੋ ਕੇ ਇਸ ਮੌਕੇ ਪ੍ਰਧਾਨ ਵਿਜੈ ਕਾਲੜਾ ਨੇ ਕੋਰ ਕਮੇਟੀ ਮੈਂਬਰਾਂ ਦੇ ਅਤੇ ਜ਼ਿਲ੍ਹਾ ਪ੍ਰਧਾਨ ਤੋਂ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੋਧ ਬਿੱਲ ਸਬੰਧੀ ਸੁਝਾਅ ਮੰਗੇ ਇਸ ਦੌਰਾਨ ਪ੍ਰਧਾਨ ਕਾਲਾ ਸਮੇਤ ਹੋਰਨਾਂ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਭਾਰਤ ਸਰਕਾਰ ਦੇ ਖੇਤੀਬਾੜੀ ਸੋਧ ਬਿੱਲ 2020 ਨੂੰ ਪੰਜਾਬ ਅਤੇ ਹਰਿਆਣਾ ਦੇ ਮੰਡੀਕਰਨ ਨੂੰ ਖਤਮ ਦੀ ਚਾਲ ਦੱਸਿਆ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਇੱਕ ਦੇਸ਼ ਦਾ ਇੱਕ ਮੰਡੀ ਦਾ ਨਾਅਰਾ ਦੇ ਕੇ ਗੁੰਮਰਾਹ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਮੰਡੀ ਕਰਨ ਨੂੰ ਖ਼ਤਮ ਕਰਕੇ ਦੋਨੋਂ ਸੂਬਿਆਂ ਦੇ ਕਿਸਾਨਾਂ ਨੂੰ ਲੁੱਟਣ ਦਾ ਰਾਹ ਖੋਲ੍ਹਣ ਜਾ ਰਹੀ ਹੈ ਜਦੋਂ ਕਿ ਸੂਬਿਆਂ ਦੀਆਂ ਤਾਕਤਾਂ ਨੂੰ ਖਤਮ ਕਰਕੇ ਮੋਦੀ ਸਰਕਾਰ ਐਮ ਆਰ ਪੀ ਨੂੰ ਖਤਮ ਕਰਨਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਦੇ ਸੋਧ ਬਿੱਲ ਨਾਲ ਪੰਜਾਬ ਦੇ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਆਂ ਅਤੇ ਮਾਰਕੀਟ ਕਮੇਟੀ ਦਾ ਭੋਗ ਪੈ ਜਾਵੇਗਾ ਜਿਸ ਨਾਲ ਸੂਬੇ ਦੀ ਵਿੱਤੀ ਆਰਥਿਕਤਾ ਨੂੰ ਵੱਡੀ ਢਾਹ ਲੱਗੇਗੀ
ਇਸ ਮੌਕੇ ਪ੍ਰਧਾਨ ਵਿਜੈ ਕਾਲੜਾ ਨੇ ਕੇਂਦਰ ਦੇ ਖੇਤੀਬਾੜੀ ਸੋਧ ਬਿੱਲ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦਿਆਂ ਐਲਾਨ ਕੀਤਾ ਕਿ ਕਿਸਾਨਾਂ ਦੇ ਵਧੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਸਮੁੱਚੇ ਪੰਜਾਬ ਦੀਆਂ ਅਨਾਜ ਮੰਡੀਆਂ ਨੂੰ 15 ਜੁਲਾਈ ਤੋਂ ਮਿਟਿਗ ਕਰ ਕੇ ਇੱਕ ਅਣਮਿੱਥੇ ਸਮੇਂ ਲਈ ਮੁਕਾਮ ਬੰਦ ਕਰ ਦਿੱਤਾ ਜਾਵੇਗਾ ਇਸ ਮੌਕੇ ਜਗਰਾਓਂ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਕਲੇਰ ਅਤੇ ਸੈਕਟਰੀ ਜਗਜੀਤ ਸਿੰਘ ਸਿੱਧੂ ਨੇ ਪੰਜਾਬ ਦੇ ਕੋਨੇ ਕੋਨੇ ਚੋਂ ਪਹੁੰਚੇ ਆੜ੍ਹਤੀਆਂ ਦਾ ਧੰਨਵਾਦ ਕੀਤਾ ਅਤੇ ਸੰਘਰਸ਼ ਚ ਸਾਥ ਦੇਣ ਦਾ ਐਲਾਨ ਕੀਤਾ ਇਸ ਸਮੇਂ ਸੂਬਾ ਸਕੱਤਰ ਅਮਰਜੀਤ ਸਿੰਘ ਬਾਘਾ ਪੁਰਾਣਾ ਸਰਪ੍ਰਸਤ ਅੰਮ੍ਰਿਤ ਲਾਲ ਬਾਂਸਲ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਭੱਲਾ ਹਰਬੰਸ ਸਿੰਘ ਰੋਸ਼ਾ ਸੁਖਵਿੰਦਰ ਸਿੰਘ ਸੁੱਖੀ ਖਾਨ ਤੇ ਜਗਤਾਰ ਸਿੰਘ ਧੂਰੀ ਜ਼ਿਲ੍ਹਾ ਪਰਿਵਾਦ ਸੰਗਰੂਰ ਆਦਿ ਹਾਜ਼ਰ ਸਨ