ਮਹਿਲ ਕਲਾਂ/ਬਰਨਾਲਾ-ਜੂਨ 2020 ( ਗੁਰਸੇਵਕ ਸਿੰਘ ਸੋਹੀ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਰਨਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਡਾ ਕੇਸਰ ਖਾਨ ਮਾਂਗੇਵਾਲ ਦੀ ਪ੍ਰਧਾਨਗੀ ਹੇਠ ਡਾ ਗਗਨਦੀਪ ਸ਼ਰਮਾ ਦੇ ਹਸਪਤਾਲ ਵਿੱਚ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨੇ ਕਿਹਾ ਕਿ ਐੱਮ. ਪੀ. ਏ .ਪੀ .ਨੇ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਸਾਰੇ ਬਲਾਕਾਂ ਵਿੱਚ ਜਥੇਬੰਦੀ ਦੇ ਪੱਚੀ ਸਾਲ ਪੂਰੇ ਹੋਣ ਤੇ ਸਿਲਵਰ ਜੁਬਲੀ ਮਨਾਈ ਹੈ ।ਇਸ ਤੋਂ ਅੱਗੇ ਸਾਡੇ ਜਿਹੜੇ ਵੀ ਮੈਂਬਰਾਂ ਦੇ ਪੱਚੀ ਸਾਲ ਪ੍ਰੈਕਟਿਸ ਕਰਦਿਆਂ ਨੂੰ ਹੋ ਚੁੱਕੇ ਹਨ, ਉਨ੍ਹਾਂ ਨੂੰ ਸਿਲਵਰ ਜੁਬਲੀ ਵਾਲਾ ਪ੍ਰੋਗਰਾਮ ਦਿੰਦੇ ਹੋਏ, ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਪੱਤਰ ਅਤੇ ਮੈਡਲਾਂ ਨਾਲ ਜਥੇਬੰਦੀ ਵੱਲੋਂ ਸਨਮਾਨਿਤ ਕਰਾਂਗੇ ।ਡਾ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ:-295) ਨੇ ਹਮੇਸ਼ਾਂ ਪੰਜਾਬ ਪੰਜਾਬ ਦੇ ਮਿਹਨਤਕਸ਼ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਕੰਮ ਕੀਤਾ ਹੈ। ਪਿਛਲੇ ਦਿਨੀਂ ਹੜ੍ਹ ਪੀੜਤਾਂ ਲਈ ਫਰੀ ਮੈਡੀਕਲ ਕੈਂਪ ਕਰੋਨਾ ਮਹਾਂਮਾਰੀਆਂ ਚ ਵਿੱਚ ਰਾਸ਼ਨ ਵੰਡਣਾ,.ਮਾਸਕ ਵੰਡਣਾ ,,ਸੈਨੇਟਾਈਜ਼ਰ ਵੰਡਣਾ ਅਤੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸਮੇਂ ਸਮੇਂ ਤੇ ਕੈਂਪਾਂ ਰਾਹੀਂ ਜਾਗਰੂਕ ਕਰਨਾ, ਜਥੇਬੰਦੀ ਦਾ ਮੁੱਢਲਾ ਫ਼ਰਜ਼ ਰਿਹਾ ਹੈ।
ਡਾ ਸੁਰਜੀਤ ਸਿੰਘ ਛਾਪਾ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਪੰਜਾਬ ਸਰਕਾਰ ਨੂੰ ਮਸਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਸਲੇ ਨੂੰ ਹੱਲ ਕਰਨ ਦੀ ਬਜਾਏ ਜਾਣਬੁੱਝ ਕੇ ਹੀ ਲਮਕਾ ਰਹੀ ਹੈ । ਡਾ ਗਗਨਦੀਪ ਸ਼ਰਮਾ ਬਰਨਾਲਾ ਨੇ ਕਿਹਾ ਕਿ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ਬਲਾਕ ਦੀ ਚੋਣ ਕੀਤੀ ਗਈ। ਜਿਸ ਵਿੱਚ ਡਾ. ਸੁਖਦੀਪ ਸਿੰਘ,ਡਾ. ਗਗਨਦੀਪ ਸ਼ਰਮਾ ,ਡਾ. ਪਰਮਜੀਤ ਸਿੰਘ ਪਾਲੀ ,ਡਾ. ਛੋਟੇ ਲਾਲ ਪ੍ਰਤਾਪ,ਡਾ.ਰਾਮਦਾਸ ਸਿੰਘ ਨੂੰ ਜ਼ਿਲ੍ਹਾ ਕੁਆਰਡੀਨੇਟਰ ਚੁਣਿਆ ਅਤੇ ਫ਼ੈਸਲਾ ਕੀਤਾ ਗਿਆ ਕਿ ਜੁਲਾਈ ਦੇ ਆਖਰੀ ਹਫਤੇ ਵਿੱਚ ਬਲਾਕ ਬਰਨਾਲਾ ਦੀ ਚੋਣ ਕੀਤੀ ਜਾਵੇਗੀ। ਜਿਸ ਵਿੱਚ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਪੈਂਦੇ ਵੱਖ ਵੱਖ ਬਲਾਕਾਂ ਚੋਂ ਵੱਡੀ ਗਿਣਤੀ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਪਹੁੰਚਣਗੇ ਡਾ ਸੁਖਦੀਪ ਸਿੰਘ ਬਰਨਾਲਾ ਨੇ ਕਿਹਾ ਕਿ ਜੁਲਾਈ ਦੇ ਅਖੀਰਲੇ ਹਫਤੇ ਵਿੱਚ ਹੋਣ ਵਾਲੀ ਭਰਮੀ ਮੀਟਿੰਗ ਸਬੰਧੀ ਹੁਣੇ ਤੋਂ ਹੀ ਤਿਆਰੀਆਂ ਵਿੱਢ ਦਿੱਤੀਆਂ ਹਨ। ਮੈਡੀਕਲ ਪ੍ਰੈਕਟੀਸ਼ਨਰ ਨੂੰ ਲਾਮਬੰਦ ਕਰਨ ਲਈ ਡੋਰ ਟੂ ਡੋਰ ਮੁਹਿੰਮ ਚਲਾਈ ਜਾਵੇਗੀ ।