ਮਹਿਲ ਕਲਾਂ /ਬਰਨਾਲਾ-ਜੂਨ 2020 (ਗੁਰਸੇਵਕ ਸਿੰਘ ਸੋਹੀ)- ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਗੁਰਵਿੰਦਰ ਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ 16 ਜੂਨ ਨੂੰ ਪ੍ਰਵਾਸੀ ਮਜ਼ਦੂਰਾਂ ਦੇ ਜਾਂਚ ਲਈ ਸੈਂਪਲ ਭਰਕਿ ਭੇਜੇ ਜਾਣ ਤੋਂ ਬਾਅਦ ਅੱਜ ਇੱਕ ਪ੍ਰਵਾਸੀ ਮਜ਼ਦੂਰ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਮੌਕੇ ਮੁੱਢਲੇ ਸਿਹਤ ਕੇਂਦਰ ਮਹਿਲ ਕਲਾਂ ਦੇ ਨੋਡਲ ਅਫ਼ਸਰ ਡਾ ਸਿਮਰਨਜੀਤ ਸਿੰਘ ਧਾਲੀਵਾਲ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਪਿੰਡ ਰਾਏਸਰ ਵਿਖੇ ਝੋਨੇ ਦੀ ਲਵਾਈ ਦੇ ਸੀਜਨ ਦੌਰਾਨ ਮਜ਼ਦੂਰੀ ਕਰਨ ਆਏ ਇੱਕ ਪ੍ਰਵਾਸੀ ਮਜ਼ਦੂਰ ਦੇ ਸਿਹਤ ਵਿਭਾਗ ਦੀ ਟੀਮ ਵੱਲੋਂ 16 ਜੂਨ ਨੂੰ ਸੈਂਪਲ ਭਰ ਕੇ ਜਾਂਚ ਲਈ ਭੇਜੇ ਜਾਣ ਤੋਂ ਬਾਅਦ ਉਸ ਦੀ ਜਾਂਚ ਰਿਪੋਰਟ ਪਾਜ਼ਟਿਵ ਆਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਉਸ ਵਿਅਕਤੀ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੇ ਸੈਂਪਲ ਭਰ ਕੇ ਜਾਂਚ ਲਈ ਭੇਜੇ ਜਾਣਗੇ ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰ ਨੂੰ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਇਲਾਜ ਲਈ ਰੱਖਿਆ ਗਿਆ ਹੈ।