ਮਹਿਲ ਕਲਾਂ 19 ਜੂਨ (ਭੁਪਿੰਦਰ ਸਿੰਘ ਧਨੇਰ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਕਲਵਿੰਦਰ ਸਿੰਘ ਗਹਿਲ ਦੀ ਅਗਵਾਈ ਹੇਠ ਕਿਸਾਨਾਂ ਨੂੰ ਖੇਤੀਬਾੜੀ ਸੈਕਟਰ ਲਈ ਝੋਨੇ ਦੀ ਬਿਜਾਈ ਕਰਨ ਸਮੇਂ 12 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਬਿਜਲੀ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਨੂੰ ਲੈ ਕੇ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸਵ ਡਵੀਜ਼ਨ ਕਸਬਾ ਮਹਿਲ ਕਲਾਂ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਮੀਤ ਪ੍ਰਧਾਨ ਜਗਤਾਰ ਸਿੰਘ ਛੀਨੀਵਾਲ , ਜਨਰਲ ਸਕੱਤਰ ਅਜਮੇਰ ਸਿੰਘ ਹੁੰਦਲ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਗਹਿਲ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਤ ਕੀਤਾ ਜਾ ਰਿਹਾ । ਪਰ ਦੂਜੇ ਪਾਸੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੂਰੀ ਬਿਜਲੀ ਨਾ ਮਿਲਣ ਕਾਰਨ ਬੀਜੇ ਹੋਏ ਝੋਨੇ ਨੂੰ ਪਾਣੀ ਦੀ ਸਪਲਾਈ ਨਾ ਮਿਲਣ ਕਰਕੇ ਬਹੁਤ ਸਾਰੇ ਪਿੰਡਾਂ ਵਿੱਚ ਕਿਸਾਨਾਂ ਨੂੰ ਸਿੱਧੀ ਬਿਜਾਈ ਵਾਲਾ ਬੀਜਿਆ ਹੋਇਆ ਝੋਨਾ ਵਾਹੁਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਝੋਨੇ ਦੀ ਲਵਾਈ ਦੇ ਸੀਜਨ ਦੌਰਾਨ ਮਜ਼ਦੂਰਾਂ ਤੇ ਲੇਬਰ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 73 ਸਾਲ ਬੀਤ ਜਾਣ ਤੇ ਵੀ ਕੇਂਦਰ ਤੇ ਰਾਜ ਸਰਕਾਰਾਂ ਨੇ ਕਿਸਾਨਾਂ ਦੀ ਆਰਥਕ ਹਾਲਤ ਸੁਧਾਰਨ ਵੱਲ ਕੋਈ ਧਿਆਨ ਦਿੱਤਾ ਸਗੋਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਧਨਾਡ ਲੋਕਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਵੱਡੀਆਂ ਵੱਡੀਆਂ ਔਰਤਾਂ ਦਿੱਤੀਆਂ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਚੋਣਾਂ ਦੌਰਾਨ ਕਿਸਾਨਾਂ ਦੀਆਂ ਜਿਣਸਾਂ ਦੇ ਭਾਅ ਡਾ ਸਵਾਮੀ ਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਲਾਗੂ ਕਰਨ ਅਤੇ ਸਾਰੇ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਨ ਤੋਂ ਇਲਾਵਾ ਹੋਰ ਕਈ ਮੰਗਾਂ ਸਰਕਾਰਾ ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਕੇਂਦਰ ਤੇ ਰਾਜ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀਆਂ ਹਨ ਓੁਕਤ ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਖੇਤੀਬਾੜੀ ਸੈਕਟਰਾ ਲਈ 12 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ ਲਾਇਨਾ ਦੀਆਂ ਪੁਰਾਣੀਆਂ ਤਾਰਾਂ ਬਦਲ ਕੇ ਨਵੀਂਆ ਤਾਰਾ ਪੁਰਾਣੀਆਂ ਜਾਣ ਓਵਰਲੋਡ ਚੱਲ ਰਹੇ ਟਰਾਂਸਫਾਰਮਾਂ ਦੀ ਸਮਰੱਥਾ ਵਧਾ ਕੇ ਨਵੇਂ ਟਰਾਂਸਫਾਰਮ ਰੱਖੇ ਜਾਣ ਮੋਟਰਾਂ ਨੂੰ ਵੱਡੀਆਂ ਕਰਾਉਣ ਦੀ 6000 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘਟਾ ਕੇ 2400 ਰੁਪਏ ਪ੍ਰਤੀ ਹਾਰਸ ਪਾਵਰ ਕੀਤਾ ਜਾਵੇ ਸਾਰੇ ਪਰਿਵਾਰ ਦੇ ਮੈਂਬਰਾਂ ਦੀ ਸਲਾਹ ਨਾਲ ਹੱਲ ਪ੍ਰੇਮਾ ਦੇ ਆਧਾਰ ਤੇ ਕੁਨੈਸਨ ਟਰਾਂਸਫਰ ਕੀਤਾ ਜਾਵੇ । ਇਸ ਮੌਕੇ ਕਿਸਾਨ ਆਗੂ ਦਰਬਾਰਾ ਸਿੰਘ ਬਿੱਕਰ ਸਿੰਘ ਪੰਡੋਰੀ ਚਰਨਜੀਤ ਸਿੰਘ ਪੰਡੋਰੀ ਹਰਮਨਪਾਲ ਸਿੰਘ ਘਨੋਰੀ ਲਖਵੀਰ ਸਿੰਘ ਰਾਏਸਰ ਆਦਿ ਵੀ ਹਾਜ਼ਰ ਸਨ ਉਧਰ ਦੂਜੇ ਪਾਸੇ ਸਬ ਡਵੀਜ਼ਨ ਮਹਿਲ ਕਲਾਂ ਗਰਿੱਡ ਦੇ ਐੱਸਡੀਓ ਜਸਦੇਵ ਸਿੰਘ ਕੋਟਦੁਨਾ ਨੇ ਸੰਪਰਕ ਕਰਨ ਤੇ ਕਿਹਾ ਕਿ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਸਾਰੇ ਕੰਮ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਹਨ ਅਤੇ ਬਿਜਲੀ ਸਪਲਾਈ ਵੀ ਮੈਗਮਾ ਦੇ ਸ਼ਡਿਊਲ ਮੁਕਤਾਬ ਦਿੱਤੀ ਜਾ ਰਹੀ ਹੈ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਜਾਂ ਮੁਸ਼ਕਿਲ ਪੇਸ਼ ਆਉਂਦੀਆਂ ਤਾਂ ਤੁਰੰਤ ਸਾਡੇ ਧਿਆਨ ਵਿਚ ਲਿਆਂਦਾ ਜਾਵੇ ਉਸ ਮੁਸ਼ਕਲ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ