You are here

ਜ਼ਿਲਾ ਲੁਧਿਆਣਾ ਵਿੱਚ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਮੁਹਿੰਮ ਸਫ਼ਲਤਾਪੂਰਵਕ ਸੰਪੰਨ

ਹਫ਼ਤਾ ਭਰ ਕੀਤੀਆਂ ਚੱਲੀਆਂ ਜਾਗਰੂਕ ਗਤੀਵਿਧੀਆਂ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲਿਆ-ਡਿਪਟੀ ਕਮਿਸ਼ਨਰ

-ਕਿਹਾ! ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ

ਲੁਧਿਆਣਾ, ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਜ਼ਿਲਾ ਲੁਧਿਆਣਾ 'ਚ ਮਿਸ਼ਨ ਫ਼ਹਿਤ ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੁਹਿੰਮ ਨੂੰ ਵੱਖ-ਵੱਖ ਵਿਭਾਗਾਂ, ਗੈਰ ਸਰਕਾਰੀ ਸੰਸਥਾਵਾਂ ਅਤੇ ਹੋਰ ਸਥਾਨਕ ਲੋਕਾਂ ਵੱਲੋਂ ਭਾਰੀ ਸਹਿਯੋਗ ਦਿੱਤਾ ਗਿਆ, ਜਿਸ ਲਈ ਡਿਪਟੀ ਕਮਿਸ਼ਨਰ  ਵਰਿੰਦਰ ਸ਼ਰਮਾ ਨੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ ਹੈ। ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਚਲਾਈ ਗਈ ਇਸ ਮੁਹਿੰਮ ਤਹਿਤ ਜ਼ਿਲ•ੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਗਿਆ, ਜਿਸ ਤਹਿਤ ਪ੍ਰਚਾਰ ਵਾਹਨ ਜ਼ਿਲੇ ਦੇ ਹਰ ਪਿੰਡ ਤੇ ਸ਼ਹਿਰ 'ਚ ਗਏ।ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ 'ਮਿਸ਼ਨ ਫ਼ਤਿਹ' ਨੂੰ ਅੱਗੇ ਵੀ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਇਸ ਬਿਮਾਰੀ ਨੂੰ ਜੜੋਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ। ਉਨਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।ਉਨਾਂ ਹਫ਼ਤਰ ਕੀਤੀਆਂ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ  ਗਈ ਸੀ। ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਉਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਗਿਆ ਸੀ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਗਿਆ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਗਿਆ। 18 ਜੂਨ ਨੂੰ ਜ਼ਿਲੇ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ ਸੀ।

ਜ਼ਿਲਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਵਿੱਚ ਜ਼ਿੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਗਈਆਂ ਸਨ। ਜ਼ਿਲਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਸੀ, ਜਦਕਿ ਨਗਰ ਨਿਗਮ, ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ ਅੱਜ ਮਿਤੀ 21 ਜੂਨ ਨੂੰ ਚਲਾਈ ਗਈ, ਜਿਸ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਅੱਜ ਸਥਾਨਕ ਕਿਚਲੂ ਨਗਰ ਵਿਖੇ ਵੀ ਕੌਂਸਲਰ ਸਨੀ ਭੱਲਾ ਦੀ ਅਗਵਾਈ ਵਿੱਚ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ 'ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨਾਂ ਅੱਗੇ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ 'ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫ਼ਲ ਕਰਨ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਬਿਮਾਰੀ ਤੋਂ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਬਚਾਉਣ ਲਈ ਸਹਿਯੋਗ ਕਰਨ।