ਸਿੱਧਵਾਂ ਬੇਟ(ਜਸਮੇਲ ਗਾਲਿਬ)ਕੇਂਦਰ ਦੀ ਮੋਦੀ ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਦੀਆ ਫਸਲਾਂ ਦੇ ਮੰਡੀਕਰਨ ਸਬੰਧੀ ਪਿਛਲੇ ਸਾਲਾਂ ਦੇ ਕੰਮਕਾਜ ਵਿਚ ਵਿਘਨ ਪਾ ਕੇ ਆਰਡੀਨੈਸ ਜਾਰੀ ਕਰਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਦਿੱਤਾ ਹੈ ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਿਸਾਨ ਵਿੰਗ
ਜਿਲ੍ਹਾਂ ਮੋਗਾ ਦੇ ਪ੍ਰਧਾਨ ਮਨਜਿੰਦਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਖੀਤੇ। ੳਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅੰਨ ਭੰਡਾਰ ਵਿੱਚ ਕਣਕ ਤੇ ਚਾਵਲ ਵਿੱਚ 80% ਹਿੱਸਤ ਪਾਉਦਾ ਹੈ ਪਰ ਮੋਦੀ ਸਰਕਾਰ ਨੇ ਪਹਿਲੇ ਹੀ ਲਿਤਾੜੇ ਹੋਏ ਕਿਸਾਨ ਦਾ ਗਲਤ ਮੰਡੀਕਰਨ ਕਰਕੇ ਕਚੂਬਰ ਕੱਢ ਦਿੱਤਾ ਹੈ। ਉਨ੍ਹਾ ਕਿਹਾ ਕਿਿਕਸਾਨ ਹਤੈਸੀ ਅਖਵਾਉਣ ਵਾਲੀ ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਅੱਜ ਕਿਉ ਚੱੁਪ ਬੈਠੀ ਹੈ।ੳਨ੍ਹਾਂ ਕੇਂਦਰ ਸਰਕਾਰ ਤੋ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਦਾ ਭਾਅ ਸਵਾਮੀਨਾਰਥ ਰਿਪੋਰਟ ਅਨੁਸਾਰ ਲਾਗੂ ਕਰਨ ਦੀ ਮੰਗ ਕੀਤੀ।ਇਸ ਮੌਕੇ ਉਨ੍ਹਾਂ ਚੀਨ ਦੀ ਸਰਹੱਦ ਤੇ ਪੰਹਾਬ ਦੇ 4 ਨੌਜਵਾਨਾਂ ਦੀ ਸ਼ਹੀਦੀ ਤੇ ਦੱੁਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਉਥੇ ਹੀ ਉਨ੍ਹਾਂ ਕੇਂਦਰ ਸਰਕਾਰ ਤੇ ਵਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਹੀ ਮਾਵਾਂ ਦੇ ਪੱੁਤ ਮਰਵਾਏ ਜਾ ਰਹੇ ਹਨ ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀ ਕਰਨਗੇ।