You are here

ਕਰੋਨਾ ਵਾਇਰਸ ਵਿਰੁੱਧ ਮਿਸ਼ਨ ਫਤਿਹ ਕਰਨ ਲਈ ਸਭ ਦਾ ਸਹਿਯੋਗ ਜ਼ਰੂਰੀ: --ਮੈਡਮ ਪ੍ਰਗਿਆ ਜੈਨ, ਪਿੰਡ ਟੱਲੇਵਾਲ ਵਿਖੇ ਮਿਸਨ ਫਹਿਤ ਤਹਿਤ ਕੀਤਾ ਲੋਕਾਂ ਨੂੰ ਜਾਗਰੂਕ 

ਮਹਿਲ ਕਲਾਂ/ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ):- ਪੰਜਾਬ ਸਰਕਾਰ ਵੱਲੋਂ  ਪੰਜਾਬ ਨੂੰ ਕਰੋਨਾ ਮਹਾਂਮਾਰੀ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਪੂਰੇ ਪੰਜਾਬ ਵਿੱਚ ਮਿਸ਼ਨ ਫਤਿਹ ਤਹਿਤ ਬਰਨਾਲਾ ਪੁਲੀਸ ਵੱਲੋਂ ਐਸਐਸਪੀ ਸੰਦੀਪ ਗੋਇਲ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ ਅੱਜ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਗਈਆਂ।

    ਇਸ ਮੌਕੇ ਇਹ ਵਿਚਾਰ ਡਾ. ਪ੍ਰਗਿਆ ਜੈਨ ਏ ਐਸ ਪੀ ਮਹਿਲ ਕਲਾਂ ਨੇ ਥਾਣਾ ਟੱਲੇਵਾਲ ਵਿਖੇ ਪੰਜਾਬ ਸਰਕਾਰ ਦੀਆ ਹਦਾਇਤਾਂ ਤੇ ਜਿਲਾ ਬਰਨਾਲਾ ਦੇ ਐਸਐਸਪੀ ਸ੍ਰੀ ਸੰਦੀਪ ਗੋਇਲ ਵੱਲੋਂ ਚਲਾਏ ਜਾ ਰਹੇ ਮਿਸਨ ਫਹਿਤ ਅਭਿਆਨ ਤਹਿਤ ਪਿੰਡ ਟੱਲੇਵਾਲ ਦੇ ਪ੍ਰਵਾਸੀ ਮਜ਼ਦੂਰਾਂ ਤੇ ਪਿੰਡ ਵਾਸੀਆਂ ਜਾਗਰੂਕ ਕਰਨ ਮੌਕੇ ਆਖਿਆ ਕਿ ਬਰਨਾਲਾ ਪੁਲੀਸ ਵੱਲੋਂ ਜਿੱਥੇ ਕਰੋਨਾ ਮਹਾਮਾਰੀ ਦੌਰਾਨ ਲੋਕ ਸੁਰੱਖਿਆ ਦਾ ਆਪਣਾ ਫਰਜ਼ ਦਿਨ-ਰਾਤ ਨਿਭਾਇਆ ਜਾ ਰਿਹਾ ਹੈ, ਉਥੇ ਲੋੜਵੰਦਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡਣ ਦੇ ਨਾਲ ਨਾਲ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਵੱਲੋਂ ਵੱਖ- ਵੱਖ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਕਰੋਨਾ ਵਾਇਰਸ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।

ਮੈਡਮ ਪ੍ਰਗਿਆ ਜੈਨ ਨੇ ਕਿਹਾ ਕਿ (ਕੋਵਿਡ 19) ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ  ਕਿਹਾ ਕਿ ਇਹ ਮਿਸ਼ਨ ਲੋਕਾਂ ਦਾ ਮਿਸ਼ਨ ਹੈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਜ਼ਰੂਰੀ ਸਾਵਧਾਨੀਆਂ ਦਾ ਪਾਲਣ ਕਰਨ। ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਸਮੇਂ ਘਰੋਂ ਨਾ ਨਿਕਲਣ। ਜਨਤਕ ਥਾਵਾਂ ’ਤੇ ਭੀੜ ਨਾ ਕਰਨ ਅਤੇ ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ। ਘਰੋਂ ਬਾਹਰ ਆਉਣ ਸਮੇਂ ਮਾਸਕ ਲਾਜ਼ਮੀ ਪਾਉਣ ਅਤੇ ਵਾਰ-ਵਾਰ ਹੱਥ ਧੋਂਦੇ ਰਹਿਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਦੇ ਜਵਾਨ ਲਗਾਤਾਰ ਆਪਣੇ ਸਮਾਜ ਨੂੰ ਕੋਵਿਡ ਦੇ ਖਤਰੇ ਤੋਂ ਬਚਾਉਣ ਲਈ ਪਿੰਡ ਪੱਧਰ ਤੇ ਜਾਗਰੂਕ ਕਰਨ ਲਈ ਤਿਆਰੀ ਵਿੱਢੀ ਗਈ ਹੈ । ਉਨ੍ਹਾਂ ਨੇ ਦੱਸਿਆ ਕਿ ਥਾਣਾ ਟੱਲੇਵਾਲ ਵਿਖੇ ਸਮੁੱਚੀ ਸਬ ਡਵੀਜ਼ਨ ਦੇ ਜੀ ਓ ਜੀ ਅਤੇ ਪੁਲਿਸ ਮੁਲਾਜ਼ਮਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਜਿੱਥੇ ਪ੍ਰਚਾਰ ਵੈਨ ਰਾਹੀ ਲੋਕਾਂ ਨੂੰ ਕਰੋਨਾ ਮਹਾਂਮਾਰੀ ਦੇ ਲੱਛਣਾ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਡਾ ਰਾਹੁਲ ਗਾਰਗੀ ਮੈਡੀਕਲ ਅਫਸਰ ਪੁਲਿਸ ਲਾਈਨ ਬਰਨਾਲਾ ਨੇ ਕਿਸਾਨਾਂ ਦੇ ਖੇਤਾਂ ਵਿੱਚ ਝੋਨਾ ਲਗਾਉਣ ਪਹੁੰਚੇ ਪ੍ਰਵਾਸੀ ਮਜ਼ਦੂਰਾਂ ਦੀ ਸਹਿਤ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੇ-ਸਮੇ ਮੈਡੀਕਲ ਕਰਵਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ, ਇਸ ਮੌਕੇ ਥਾਣਾ ਟੱਲੇਵਾਲ ਦੇ ਐਸਐਚਓ ਮੈਡਮ ਅਮਨਦੀਪ ਕੌਰ, ਸਰਪੰਚ ਹਰਚਰਨ ਸਿੰਘ ਧਾਲੀਵਾਲ, ਮਲਕੀਤ ਸਿੰਘ ਤੁੰਗ ਜਿਲਾ ਪ੍ਰੀਸ਼ਦ ਮੈਂਬਰ, ਦਰਸਨ ਸਿੰਘ ਬਲਾਕ ਸੰਮਤੀ ਮੈਂਬਰ, ,ਗ੍ਰਾਮ ਪੰਚਾਇਤਾਂ, ਇਲਾਕੇ ਦੇ ਜੀ ਉ ਜੀ ਅਤੇ ਸਮਾਜ ਸੇਵੀ ਕਲੱਬਾਂ ਦੇ ਅਹੁਦੇਦਾਰ ਹਾਜਰ ਸਨ