ਮਹਿਲ ਕਲਾਂ/ਬਰਨਾਲਾ-ਜੂਨ 2020 -(ਗੁਰਸੇਵਕ ਸਿੰਘ ਸੋਹੀ)-ਸਿਹਤ ਮੰਤਰੀ ਪੰਜਾਬ ਜੀ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਦੇ ਡਾ.ਗੁਰਿੰਦਰਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਨਿਰਦੇਸ਼ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ.ਹਰਜਿੰਦਰ ਸਿੰਘ ਆਂਡਲੂ ਦੀ ਯੋਗ ਅਗਵਾਈ ਹੇਠ ਪੀ,ਐੱਚ,ਸੀ ਗਹਿਲ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।ਇਸ ਦੌਰਾਨ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਨੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਦੇ ਹੋਏ ਲੋਕਾਂ ਨੂੰ ਸਮਝਾਇਆ ਕਿ ਜਿਹੜੀ ਸਾਡੀ ਨੌਜਵਾਨ ਪੀੜ੍ਹੀ ਨਸ਼ੇ ਦੀ ਦਲ-ਦਲ ਵਿੱਚ ਫਸ ਚੁੱਕੀ ਹੈ।ਨੌਜਵਾਨਾਂ ਨੂੰ ਜਕੜ ਕੇ ਰੱਖ ਦਿੱਤਾ ਹੈ। ਨਸ਼ਾ ਸਾਨੂੰ ਸਿਰਫ ਸਰੀਰਕ ਤੌਰ ਤੇ ਹੀ ਨਹੀਂ ਸਗੋਂ ਸਮਾਜਿਕ,ਆਰਥਿਕ ਅਤੇ ਮਾਨਸਿਕ ਤੌਰ ਤੇ ਵੀ ਬਰਬਾਦ ਕਰਕੇ ਰੱਖ ਦਿੰਦਾ ਹੈ ਵੱਖ ਵੱਖ ਨਸ਼ਿਆਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ ਜਿਵੇਂ ਕਿ ਤੰਬਾਕੂ ਖਾਣ ਨਾਲ ਮੂੰਹ ਦਾ ਕੈਂਸਰ,ਬੀੜੀ ਸਿਗਰੇਟ ਪੀਣ ਨਾਲ ਫੇਫੜਿਆਂ ਦਾ ਕੈਂਸਰ,ਸ਼ਰਾਬ ਪੀਣ ਨਾਲ ਲੀਵਰ ਦਾ ਕੈਂਸਰ ਅਤੇ ਨਸ਼ੇ ਵਾਲੇ ਟੀਕੇ ਲਗਾ ਕੇ ਦੂਸ਼ਿਤ ਸੂਈਆਂ ਨਾਲ ਏਡਜ਼ ਅਤੇ ਹੈਪੇਟਾਈਟਸ ਵਰਗੀਆਂ ਭਿਆਨਕ ਬੀਮਾਰੀਆਂ ਫੈਲ ਸਕਦੀਆਂ ਹਨ।ਪੰਜਾਬ ਸਰਕਾਰ ਵੱਲੋਂ ਵੱਲੋਂ ਨਸ਼ੇ ਨੂੰ ਕੰਟਰੋਲ ਕਰਨ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ।ਜਿਵੇਂ ਕਿ ਓਟ ਕਲੀਨਿਕ ਬਾਰੇ ਵਿਸਥਾਰ ਨਾਲ ਸਮਝਾਇਆ ਜੇਕਰ ਕੋਈ ਵਿਅਕਤੀ ਨਸ਼ੇ ਦੀ ਸਪਲਾਈ ਕਰਦਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਇਸ ਨਸ਼ੇ ਦੇ ਜਾਲ ਵਿੱਚੋਂ ਬਾਹਰ ਆ ਕੇ ਆਪਣਾ ਵਧੀਆ ਭਵਿੱਖ ਸਿਰਜ ਸਕਣ।ਇਸ ਸਮੇਂ ਡਾ.ਜਤਿੰਦਰ ਜੁਨੇਜਾ ਮੈਡੀਕਲ ਅਫ਼ਸਰ, ਡਾ.ਸੀਮਾ ਬਾਂਸਲ ਏ,ਐੱਮ,ਓ,ਰਾਜ ਸਿੰਘ ਸਿਹਤ ਕਰਮਚਾਰੀ,ਸਰਬਜੀਤ ਕੌਰ ਉਪ ਵੈਦ, ਮਨਜੀਤ ਕੌਰ,ਐੱਲ,ਐੱਚ,ਵੀ ਪਰਮਜੀਤ ਕੌਰ,ਏ,ਐਨ,ਐਮ,ਮਨਜਿੰਦਰ ਕੌਰ ਅਤੇ ਹੋਰ ਆਸ਼ਾ ਵਰਕਰਾਂ ਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਮੌਜੂਦ ਸਨ।