ਮਹਿਲ ਕਲਾਂ/ਬਰਨਾਲਾ- ਜੂਨ (ਗੁਰਸੇਵਕ ਸਿੰਘ ਸੋਹੀ)-ਸਿਹਤ ਮੰਤਰੀ ਪੰਜਾਬ ਜੀ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਦੇ ਡਾ.ਗੁਰਿੰਦਰਬੀਰ ਸਿੰਘ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ.ਹਰਜਿੰਦਰ ਸਿੰਘ ਆਂਡਲੂ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਦੀਵਾਨਾਂ ਵਿਖੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ।ਇਸ ਦੌਰਾਨ ਸਿਹਤ ਵਿਭਾਗ ਦੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਨੇ ਲੋਕਾਂ ਨੂੰ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਦੇ ਹੋਏ,ਲੋਕਾਂ ਨੂੰ ਸਮਝਾਇਆ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ੇ ਨੇ ਜਕੜ ਕੇ ਰੱਖ ਦਿੱਤਾ ਹੈ ਤੇ ਸਾਨੂੰ ਸਿਰਫ ਸਰੀਰਕ ਤੌਰ ਤੇ ਹੀ ਨਹੀਂ ਸਗੋਂ ਸਮਾਜਿਕ,ਆਰਥਿਕ ਅਤੇ ਮਾਨਸਿਕ ਤੌਰ ਤੇ ਵੀ ਬਰਬਾਦ ਕਰਕੇ ਰੱਖ ਦਿੰਦਾ ਹੈ,ਵੱਖ-ਵੱਖ ਨਸ਼ਿਆਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਵੀ ਜਾਗਰੂਕ ਕੀਤਾ।ਜਿਵੇਂ ਕਿ ਤੰਬਾਕੂ ਖਾਣ ਨਾਲ ਮੂੰਹ ਦਾ ਕੈਂਸਰ,ਬੀੜੀ,ਸਿਗਰੇਟ ਪੀਣ ਨਾਲ ਫੇਫੜਿਆਂ ਦਾ ਕੈਂਸਰ,ਸ਼ਰਾਬ ਪੀਣ ਨਾਲ ਲੀਵਰ ਦਾ ਕੈਂਸਰ ਦੇ ਨਸ਼ੇ ਵਾਲੇ ਟੀਕੇ ਲਗਾ ਕੇ ਦੂਸ਼ਿਤ ਸੂਈਆਂ ਨਾਲ ਏਡਜ਼ ਤੇ ਹੈਪੇਟਾਈਟਸ ਵਰਗੀਆਂ ਭਿਆਨਕ ਬਿਮਾਰੀਆਂ ਫੈਲ ਸਕਦੀਆਂ ਹਨ।ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਕੰਟਰੋਲ ਕਰਨ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਜਿਵੇਂ ਕਿ ਓਟ ਕਲੀਨਿਕ ਬਾਰੇ ਵਿਸਥਾਰ ਨਾਲ ਸਮਝਾਇਆ ਜੇਕਰ ਕੋਈ ਵਿਅਕਤੀ ਨਸ਼ੇ ਦੀ ਸਪਲਾਈ ਕਰਦਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਇਸ ਨਸ਼ਿਆਂ ਦੇ ਜਾਲ ਵਿੱਚੋਂ ਬਾਹਰ ਆ ਕੇ ਆਪਣਾ ਵਧੀਆ ਭਵਿੱਖ ਸਿਰਜ ਸਕੇ।ਇਸ ਸਮੇਂ ਅਮਨਦੀਪ ਕੌਰ ਸੀ,ਐਚ,ਓ ਰਾਜਿੰਦਰ ਸਿੰਘ ਸਿਹਤ ਕਰਮਚਾਰੀ,ਆਸ਼ਾ ਵਰਕਰਾਂ ਤੇ ਪਿੰਡ ਦੇ ਹੋਰ ਪੱਤਵੰਤੇ ਸੱਜਣ ਮੌਜੂਦ ਸਨ।