ਲੁਧਿਆਣਾ, ਜੂਨ 2020 ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਬਾਰੇ ਸਾਰੇ ਵਿਭਾਗ ਰਲ ਕੇ ਆਪਣੇ ਵੱਖ ਵੱਖ ਉਪਰਾਲਿਆਂ ਜਿਵੇ ਕਿ ਡੋਰ ਟੂ ਡੋਰ ਸਰਵੇ/ਜਾਗਰੂਕਤਾ, ਕਰੋਨਾ ਦੀ ਜਾਣਕਾਰੀ ਅਤੇ ਇਸਦੇ ਸਕੰਰਮਣ ਤੋ ਬਚਣ ਦੇ ਤਰੀਕਿਆਂ ਨੂੰ ਦਰਸਾਉਦੇ ਪੰਫਲੈਟਸ ਦੀ ਵੰਡ, ਦੁਕਾਨਦਾਰਾਂ ਜਾਂ ਪਬਲਿਕ ਡੀਲਿੰਗ ਵਾਲੀਆਂ ਸਾਰੀਆਂ ਦੁਕਾਨਾਂ ਨੂੰ ਹਰ ਇੱਕ ਗ੍ਰਾਹਕ ਦੇ ਸੈਨੇਟਾਈਜੇਸ਼ਨ ਤੋ ਬਾਅਦ ਦਾਖਲੇ, ਦੁਕਾਨਾਂ ਆਦਿ ਵਿੱਚ ਸਮਾਜਿਕ ਦੂਰੀ ਬਰਕਰਾਰ ਰੱਖਣੀ ਆਦਿ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਅੱਜ ਤਕਨੀਕੀ ਸਿੱਖਿਆ ਵਿਭਾਗ ਨੇ ਆਪਣੇ ਉਪਰਾਲਿਆਂ ਜਰੀਏ ਲੋਕਾਂ ਵਿੱਚ ਕਰੋਨਾ ਦੇ ਸਕੰਰਮਣ ਤੋ ਬਚਣ ਲਈ ਜਾਗਰੂਕਤਾ ਫੈਲਾਈ। ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋ ਪਿੰਡਾਂ ਦੇ ਪੰਚਾਂ, ਸਰਪੰਚਾਂ ਆਦਿ ਨਾਲ ਮਿਲ ਕੇ ਡੋਰ ਟੂ ਡੋਰ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਸੈਨੇਟਾਈਜਰ, ਮਾਸਕ, ਦਸਤਾਨਿਆਂ ਦੀ ਵਰਤੋ, ਸਮਾਜਿਕ ਦੂਰੀ ਕਾਇਮ ਰੱਖਣੀ, ਬੇਲੋੜੀ ਮੂਵਮੈਟ ਘਟਾਉਣੀ ਆਦਿ ਬਾਰੇ ਸਿੱਖਿਆ ਦਿੱਤੀ ਅਤੇ ਅਪੀਲ ਵੀ ਕੀਤੀ ਕਿ ਉਹ ਆਪਣੇ ਸਮਾਰਟ ਫੋਨਾਂ ਵਿੱਚ ਕੋਵਾ ਐਪਲੀਕੇਸ਼ਨ ਨੂੰ ਇੰਨਸਟਾਲ ਕਰਕੇ ਇਸ ਨੂੰ ਵਰਤੋ ਵਿੱਚ ਲਿਆਉਣ ਤਾਂ ਕਿ ਉਨਾਂ ਨੂੰ ਕਰੋਨਾ ਸਬੰਧੀ ਅਪਡੇਟ ਆਸਾਨੀ ਨਾਲ ਮਿਲ ਸਕੇ।
ਇਸੇ ਲੜੀ ਤਹਿਤ ਅੱਜ ਲੁਧਿਆਣਾ ਜ਼ਿਲੇ ਵਿੱਚ ਪੈਂਦੇ 22 ਤੋਂ ਵਧੇਰੇ ਤਕਨੀਕੀ ਸੰਸਥਾਵਾਂ ਦੇ ਮੁਲ਼ਾਜਮਾਂ ਵੱਲੋਂ ਘਰ-ਘਰ ਜਾ ਕੇ ਸਰਵੇ ਕੀਤਾ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਨੂੰ ਕਾਮਯਾਬ ਬਣਾਉਣ ਵਿੱਚ ਸਾਥ ਦੇਣ ਲਈ ਪ੍ਰੇਰਿਤ ਕੀਤਾ। ਅੱਜ ਸਥਾਨਕ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ (ਲੜਕੇ) ਲੁਧਿਆਣਾ ਦੇ ਪ੍ਰਿੰਸੀਪਲ ਸ੍ਰ. ਬਲਜਿੰਦਰ ਸਿੰਘ ਨੇ ਆਪਣੀ ਸੰਸਥਾ ਦੇ ਟੀਚਿੰਗ, ਨਾਨ ਟੀਚਿੰਗ ਸਟਾਫ ਅਤੇ ਸਮੂਹ ਵਿਦਿਆਰਥੀਆਂ ਨੂੰ ਕਰੋਨਾ ਦੀ ਮਹਾਂਮਾਰੀ ਨੂੰ ਜੜੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਰੰਭੀ ਮੁਹਿੰਮ 'ਮਿਸ਼ਨ ਫਤਿਹ' ਦਾ ਸਾਥ ਦੇਣ, ਕਰੋਨਾ ਦੀ ਇਸ ਭਿਅੰਕਰ ਬਿਮਾਰੀ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਜਾਰੀ ਹੁੰਦੀਆਂ ਹਦਾਇਤਾਂ/ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਖਿਲਾਫ ਜੰਗ ਨੂੰ ਜਿੱਤਣ ਲਈ ਵਾਰ ਵਾਰ ਹੱਥ ਸਾਬਣ ਜਾਂ ਸੈਨੇਟਾਈਜ਼ਰ ਨਾਲ ਧੋਣਾ, ਇਲਾਕੇ ਵਿਚ ਬਾਹਰੀ ਵਿਅਕਤੀਆਂ ਦੇ ਦਾਖਲੇ ਬਾਰੇ ਜਾਗਰੁਕ ਰਹਿਣਾ, ਵਾਇਰਸ ਦੇ ਮਰੀਜ਼ਾਂ ਨੂੰ ਟਰੈਕ ਕਰਨ ਅਤੇ ਉਨਾਂ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣ ਲਈ ਕੋਵਾ ਐਪ ਦੀ ਵਰਤੋਂ, ਘਰ ਕੁਆਰੰਟੀਨ ਦੀ ਮਹੱਤਤਾ, ਫਲੂ ਦੇ ਲੱਛਣ ਅਤੇ ਉਸ ਤੋਂ ਬਾਅਦ ਕਿਰਿਆ, ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿਚ ਜ਼ੁਰਮਾਨੇ/ਸਜਾਵਾਂ ਸਬੰਧੀ ਲਾਮਬੰਦ ਹੋ ਕੇ ਮਹਾਂਮਾਰੀ ਵਿਰੁੱਧ ਸਾਂਝੇ ਤੌਰ 'ਤੇ ਲੜਨ ਅਤੇ ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਵਾਇਰਸ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਸਾਨੂੰ ਸਭ ਨੂੰ ਸਾਵਧਾਨੀ ਵਰਤਣ ਦੀ ਸਖਤ ਜ਼ਰੂਰਤ ਹੈ। ਉਨਾਂ ਕਿਹਾ ਕਿ ਇਹ ਜਾਣਕਾਰੀ ਆਪਣੇ ਆਸ ਪਾਸ ਅਤੇ ਸਪੰਰਕ ਦੇ ਲੋਕਾਂ ਨਾਲ ਵੀ ਸਾਂਝੀ ਕੀਤੀ ਜਾਵੇ ਅਤੇ ਜਾਣਕਾਰੀ ਸਾਂਝੇ ਕਰਦੇ ਸਮੇਂ ਵੀ 2 ਗਜ ਦੀ ਦੂਰੀ ਅਤੇ ਮਾਸਕ ਲਗਾਉਣ ਦਾ ਪੂਰਾ ਧਿਆਨ ਰੱਖਿਆ ਜਾਵੇ। ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤਹਿਤ ਲੋਕਾਂ ਵਿੱਚ ਵਿਭਾਗਾਂ ਵੱਲੋ ਆਪਣੀਆਂ ਡਿਊਟੀਆਂ ਕ੍ਰਮਵਾਰ ਨਿਭਾਈਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ ਮਿਤੀ 30 ਜੂਨ ਨੂੰ ਉਚੇਰੀ ਸਿੱਖਿਆ ਵਿਭਾਗ, 1 ਜੁਲਾਈ ਨੂੰ ਸਕੂਲ ਸਿੱਖਿਆ ਵਿਭਾਗ, 2 ਜੁਲਾਈ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, 3 ਜੁਲਾਈ ਨੂੰ ਸਿਹਤ ਵਿਭਾਗ, 7 ਜੁਲਾਈ ਨੂੰ ਖੇਡਾਂ ਅਤੇ ਯੂਥ ਸਰਵਿਸਜ਼ ਵਿਭਾਗ ਅਤੇ 5 ਜੁਲਾਈ ਨੂੰ ਕੋਆਪ੍ਰੇਟਿਵ ਸੋਸਾਇਟੀਆਂ ਦੁਆਰਾ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ।