ਪਟਿਆਲਾ, ਮਾਰਚ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਸ ਲਈ ਸਰਕਾਰ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਵਾਰ ਚੋਣਾਂ ਕਣਕ ਦੇ ਸੀਜ਼ਨ ਵਿਚ ਆ ਜਾਣ ਕਰਕੇ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਉਣ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਵਾਰ ਕਣਕ ਦੇ ਚੰਗੇ ਝਾੜ ਦੀ ਆਸ ਤਹਿਤ 190 ਲੱਖ ਟਨ ਕਣਕ ਦੀ ਪੈਦਾਵਾਰ ਦਾ ਅਨੁਮਾਨ ਹੈ। ਪਰ ਇਸ ਵਿਚੋਂ ਮੰਡੀਆਂ ਵਿਚ 130 ਲੱਖ ਟਨ ਕਣਕ ਦੀ ਆਮਦ ਦਾ ਹੀ ਅੰਦਾਜ਼ਾ ਹੈ। ਇਸ ਸਬੰਧੀ ਪੰਜਾਬ ਭਰ ਵਿੱਚ 1835 ਮੰਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ।