ਮਹਿਲ ਕਲਾਂ/ ਬਰਨਾਲਾ- ਜੂਨ 2020 -(ਗੁਰਸੇਵਕ ਸਿੰਘ ਸੋਹੀ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਾਗੂ ਕੀਤੇ ਜਾ ਰਹੇ ਆਰਡੀਨੈਂਸ ਅਤੇ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨਾਲ ਕਿਸਾਨਾਂ ਦੇ ਖੇਤੀਬਾੜੀ ਧੰਦੇ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਦੇ ਧੰਦੇ ਪੂਰੀ ਤਰ੍ਹਾਂ ਖਤਮ ਹੋ ਜਾਣਗੇ ਕਿਉਂਕਿ ਮੋਦੀ ਸਰਕਾਰ ਕਿਸਾਨਾਂ ਤੇ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ । ਇਹ ਵਿਚਾਰ ਸਾਬਕਾ ਕੇਂਦਰੀ ਮੰਤਰੀ ਤੇ ਵਿਧਾਇਕ ਉੱਤਰ ਪ੍ਰਦੇਸ਼ ਐਡਵੋਕੇਟ ਬਲਵੰਤ ਸਿੰਘ ਰਾਮੂਵਾਲੀਆਂ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਗੱਲਬਾਤ ਕਰਦਿਆਂ ਸਾਂਝੇ ਕੀਤੇ । ਉਹ ਇੱਥੋ ਅੱਗੇ ਕਿਸੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿੱਚ ਕੋਰੋਨਾ ਵਾਇਰਸ ਦੇ ਚੱਲ ਰਹੇ ਕਰੋਪ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਟੇਡੇ ਢੰਗ ਨਾਲ ਕਿਸਾਨ ਵਿਰੋਧੀ ਆਰਡੀਨੈੱਸ ਦੇ ਨਾਲ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਕਾਰਪੋਰੇਟ ਘਰਾਣਿਆਂ ਤੇ ਸਰਮਾਏਦਾਰਾਂ ਲੋਕਾਂ ਨੂੰ ਫਾਇਦਾ ਬਚਾ ਕੇ ਕਿਸਾਨਾਂ ਦੇ ਖੇਤੀਬਾੜੀ ਧੰਦੇ ਤੇ ਮਜ਼ਦੂਰਾਂ ਦੇ ਰੁਜ਼ਗਾਰ ਖੋਹੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਿੱਚ ਬਾਦਲਾ ਨੇ ਭਾਈ ਵੱਲ ਹੁੰਦਿਆਂ ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ ਸਗੋਂ ਆਪਣੇ ਪਰਿਵਾਰ ਦੀ ਕੁਰਸੀ ਬਚਾਉਣ ਲਈ ਕਿਸਾਨ ਵਿਰੋਧੀ ਆਰਡੀਨੈੱਸ ਦੇ ਹੱਕ ਵਿੱਚ ਕੇਂਦਰ ਸਰਕਾਰ ਦਾ ਸਾਥ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਦੇਸ਼ ਦੇ ਰਾਜ ਨੂੰ ਬਚਾਉਣ ਲਈ ਆਉਣ ਵਾਲੇ ਸਮੇਂ ਵਿੱਚ ਬੀਜੇਪੀ ਵਿਰੋਧੀ ਪਾਰਟੀਆਂ ਨੂੰ ਇਕ ਪਲੇਟਫਾਰਮ ਤੇ ਆ ਕੇ ਸਰਮਾਏਦਾਰੀ ਸਿਸਟਮ ਨੂੰ ਬਦਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲ ਕਦਮੀ ਕਰਕੇ ਯੂ. ਪੀ ਸਰਕਾਰ ਵੱਲੋਂ ਉਜਾੜੇ ਜਾ ਰਹੇ ਕਿਸਾਨਾਂ ਦੇ ਮੁੜ ਵਸੇਬੇ ਲਈ ਆਪਣੇ ਦੋ ਮੰਤਰੀ ਭੇਜ ਕੇ ਉੱਥੇ ਦੀ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ