ਕਪੂਰਥਲਾ (ਹਰਜੀਤ ਸਿੰਘ ਵਿਰਕ)
ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀ ਅਗਵਾਈ ਹੇਠ ਜ਼ਿਲੇ ਵਿਚ ਮਨਾਏ ਜਾ ਰਹੇ 'ਬੇਟੀ ਬਚਾਓ, ਬੇਟੀ ਪੜਾਓ' ਹਫ਼ਤੇ ਤਹਿਤ ਅੱਜ ਸਥਾਨਕ ਸਿਵਲ ਹਸਪਤਾਲ ਦੇ ਬੇਬੀ ਵਾਰਡ ਵਿਖੇ ਨਵਜੰਮੀਆਂ ਧੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ ਵੱਲੋਂ ਬੇਬੀ ਕਿੱਟਸ, ਸਰਟੀਫਿਕੇਟ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਧੀਆਂ ਅੱਜ ਹਰੇਕ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ ਅਤੇ ਮੁੰਡਿਆਂ ਤੋਂ ਕਿਸੇ ਵੀ ਤਰਾਂ ਘੱਟ ਨਹੀਂ ਹਨ। ਇਸ ਲਈ ਉਨਾਂ ਦੇ ਪੜਾ-ਲਿਖਾ ਕੇ ਬਰਾਬਰੀ ਦੇ ਹੱਕ ਦੇਣੇ ਚਾਹੀਦੇ ਹਨ। ਉਨਾਂ ਕਿਹਾ ਕਿ ਜ਼ਿਲੇ ਵਿਚ ਇਸੇ ਤਹਿਤ ਵੱਖ-ਵੱਖ ਪ੍ਰੋਗਰਾਮ ਵਿੱਢੇ ਗਏ ਹਨ, ਜਿਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲਿੰਗ ਅਨੁਪਾਤ ਵਿਚ ਬੇਹੱਦ ਸੁਧਾਰ ਹੋਇਆ ਹੈ। ਉਨਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਮਾਨਸਿਕਤਾ ਬਦਲਣੀ ਬੇਹੱਦ ਜ਼ਰੂਰੀ ਹੈ, ਜਿਸ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਬਲਵੰਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਬੰਗਾ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅੰਮ੍ਰਿਤਾ ਸਿੰਘ, ਐਸ. ਐਮ. ਓ ਕਪੂਰਥਲਾ ਡਾ. ਰੀਟਾ ਬਾਲਾ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਮੀਤ ਕੌਰ ਦੁੱਗਲ, ਸੇਵਾਮੁਕਤ ਜ਼ਿਲ੍ਰਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸੁਖਦੀਪ ਕੌਰ ਮੁਲਤਾਨੀ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਮੈਡਮ ਰਾਜਕੁਮਾਰੀ ਅਤੇ ਹੋਰ ਹਾਜ਼ਰ ਸਨ।
-ਸਿਵਲ ਹਸਪਤਾਲ ਵਿਖੇ ਨਵਜੰਮੀਆਂ ਬੱਚੀਆਂ ਨੂੰ ਤੋਹਫ਼ੇ ਦਿੰਦੇ ਹੋਏ ਐਸ. ਡੀ. ਐਮ ਕਪੂਰਥਲਾ ਡਾ. ਨਯਨ ਭੁੱਲਰ। ਨਾਲ ਹਨ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅੰਮ੍ਰਿਤਾ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਬੰਗਾ, ਐਸ. ਐਮ. ਓ ਡਾ. ਰੀਟਾ ਬਾਲਾ, ਡਾ. ਗੁਰਮੀਤ ਕੌਰ ਦੁੱਗਲ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ ਤੇ ਹੋਰ।