ਲੰਡਨ,ਜੁਲਾਈ 2020 -(ਗਿਆਨੀ ਰਾਵਿਦਰਪਾਲ ਸਿੰਘ)-ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅੱਜ ਕਿਹਾ ਕਿ ਚੀਨ ਨੇ ਕੌਮੀ ਕਾਨੂੰਨ ਲਾਗੂ ਕਰ ਕੇ ਹਾਂਗਕਾਂਗ ਦੀ ਖ਼ੁਦਮੁਖ਼ਤਿਆਰੀ ਅਤੇ ਆਜ਼ਾਦੀ ਨੂੰ ਖ਼ਤਰਾ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਕਾਨੂੰਨ ਲਾਗੂ ਕਰ ਕੇ ਚੀਨ ਵੱਲੋਂ ਸਿਨੋ-ਬ੍ਰਿਟਿਸ਼ ਸਾਂਝੇ ਐਲਾਨ ਨੂੰ ਤੋੜਿਆ ਗਿਆ ਹੈ। ਉਨ੍ਹਾਂ ਸੰਸਦ ਨੂੰ ਦੱਸਿਆ, ‘‘ਅਸੀਂ ਇਹ ਸਪੱਸ਼ਟ ਕਰਦੇ ਹਾਂ ਕਿ ਜੇਕਰ ਚੀਨ ਦਾ ਇਹੀ ਰਵੱਈਆ ਰਿਹਾ ਤਾਂ ਉਹ ਹਾਂਗਕਾਂਗ ’ਚ ਬਰਤਾਨਵੀ ਮੂਲ ਦੇ ਲੋਕਾਂ ਨੂੰ ਵਾਪਸ ਬਰਤਾਨੀਆ ’ਚ ਆਉਣ ਤੇ ਇੱਥੇ ਰਹਿ ਕੇ ਕੰਮ ਕਰਨ ਦਾ ਮੌਕਾ ਦਿੱਤਾ ਜਾਵੇਗੇ। ਪਹਿਲਾਂ ਉਨ੍ਹਾਂ ਨੂੰ ਆਰਜ਼ੀ ਤੌਰ ’ਤੇ ਬਰਤਾਨੀਆ ਸੱਦਿਆ ਜਾਵੇਗਾ ਤੇ ਬਾਅਦ ’ਚ ਨਾਗਰਿਕਤਾ ਦੇ ਦਿੱਤੀ ਜਾਵੇਗੀ।