ਮਹਿਲ ਕਲਾਂ/ਬਰਨਾਲਾ- ਜੁਲਾਈ 2020 -(ਗੁਰਸੇਵਕ ਸਿੰਘ ਸੋਹੀ) - ਸ੍ਰੋਮਣੀ ਅਕਾਲੀ ਦਲ (ਬ) ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ, ਨੀਲੇ ਕਾਰਡ ਧਾਰਕ ਗਰੀਬਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝੇ ਕਰਨਾ, ਗਰੀਬਾਂ ਨੂੰ ਰਾਸਨ ਮਹੁੱਈਆ ਨਾ ਕਰਵਾਉਣਾ, ਸਕੂਲਾਂ ਫੀਸਾਂ ਆਦਿ ਮੁੱਦਿਆਂ ਨੂੰ ਲੈ ਕੇ ਕੈਪਟਨ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜੱਥੇਦਾਰ ਸੁਖਵਿੰਦਰ ਸਿੰਘ ਸੁੱਖਾ ਮਹਿਲ ਕਲਾਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਸੰਤ ਬਲਬੀਰ ਸਿੰਘ ਘੁੰਨਸ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਵਾ ਤਿੰਨ ਸਾਲ ਤੋਂ ਪੰਜਾਬ ਦੀ ਸੱਤਾ ਤੇ ਕਾਬਜ ਕੈਪਟਨ ਸਰਕਾਰ ਵੱਲੋਂ ਜਿੱਥੇ ਪੰਜਾਬੀਆਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ
ਸਰਕਾਰ ਗਰੀਬ- ਮਜ਼ਦੂਰ ਲੋਕਾਂ ਦੇ ਹੱਕਾਂ ਤੇ ਵੀ ਡਾਕੇ ਮਾਰ ਰਹੀ ਹੈ ।ਉਨ੍ਹਾਂ ਕਿਹਾ ਕਿ ਨੀਲੇ ਕਾਰਡਾਂ ਦਾ ਕੱਟੇ ਜਾਣਾਂ ਸਰਕਾਰ ਵੱਲੋਂ ਗਰੀਬਾ ਨੂੰ ਦਿੱਤੇ ਜਾ ਰਹੇ ਰਾਸ਼ਨ ਵਿੱਚ ਵਿਤਕਰਾ ਤੇ ਤੇਲ ਦੀਆਂ ਵਧੀਆ ਕੀਮਤਾਂ ਖਿਲਾਫ ਅਵਾਜ਼ ਉਠਾਈ ਜਾਵੇਗੀ ਤਾਂ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਬਾਰੇ ਜਾਗਰੂਤ ਕਰਕੇ ਉਨ੍ਹਾਂ ਖਿਲਾਫ਼ ਲੜਾਈ ਲੜੀ ਜਾ ਰਹੀ ਹੈ । ਉਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਕਿਸਾਨ ਮਜ਼ਦੂਰ, ਮੁਲਾਜ਼ਮ ਵਰਗ ਕਾਂਗਰਸ ਸਰਕਾਰ ਤੋਂ ਹਿਸਾਬ ਮੰਗਣਗੇ । ਸੰਤ ਘੁੰਨਸ ਨੇ ਦੱਸਿਆ ਕਿ ਵੱਖ ਵੱਖ ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਯੂਥ ਆਗੂ ਗੁਰਸੇਵਕ ਸਿੰਘ ਗਾਗੇਵਾਲ,ਰਿੰਕਾ ਕੁਤਬਾ ਬਾਹਮਣੀਆਂ , ਇਸਤਰੀ ਅਕਾਲੀ ਆਗੂ ਬੇਅੰਤ ਕੌਰ ਖਹਿਰਾ ਬੀਹਲਾ, ਸਰਕਲ ਠੁੱਲੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਟੀਵਾਣਾ, ਜੱਥੇਦਾਰ ਗੁਰਦੀਪ ਸਿੰਘ ਛਾਪਾ, ਬਲਵੰਤ ਸਿੰਘ ਢਿੱਲੋਂ ਛੀਨੀਵਾਲ,ਸਾਬਕਾ ਸਰਪੰਚ
ਡਾ ਰਾਮ ਗੋਪਾਲ ਸਹਿਜੜਾ, ਵਿਜੈ ਕੁਮਾਰ, ਸਾਬਕਾ ਸਰਪੰਚ ,ਗੁਰਜੰਟ ਸਿੰਘ ਗਹਿਲ ਤੇਜਿੰਦਰ ਦੇਵ ਸਿੰਘ ਮਿੰਟੂ ,ਨੰਬਰਦਾਰ ਜਗਜੀਤ ਸਿੰਘ ਗਹਿਲ ,ਤਰਨਜੀਤ ਸਿੰਘ ਦੁੱੱਗਲ, ਸੰਦੀਪ ਕੁਮਾਰ ਰਿੰਕੂ, ਗੁਰਦੀਪ ਸਿੰਘ ਟਿਵਾਣਾ, ਹਾਜ਼ਰ ਸਨ ।