ਚੰਡੀਗੜ੍ਹ, ਜੁਲਾਈ 2020-(ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-
ਪੰਜਾਬ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਵਧਦੀ ਗਿਣਤੀ ਦਰਮਿਆਨ ਪੰਜਾਬ ਸਰਕਾਰ ਨੇ ਅੱਜ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਜਨਤਕ ਇਕੱਠਾਂ ’ਤੇ ਮੁਕੰਮਲ ਰੋਕ ਲਾ ਦਿੱਤੀ ਹੈ। ਨਵੇਂ ਨਿਰਦੇਸ਼ਾਂ ਤਹਿਤ ਸਮਾਜਿਕ ਸਮਾਗਮਾਂ ਵਿੱਚ ਪੰਜ ਵਿਅਕਤੀਆਂ ਜਦੋਂਕਿ ਵਿਆਹ ਸਮਾਗਮ ਵਿੱਚ ਮੌਜੂਦਾ ਪੰਜਾਹ ਦੀ ਥਾਂ ਹੁਣ 30 ਵਿਅਕਤੀਆਂ ਨੂੰ ਹੀ ਸ਼ਾਮਲ ਹੋਣ ਦੀ ਇਜਾਜ਼ਤ ਹੋਵੇਗੀ। ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਆਖਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਵਿਸਥਾਰਿਤ ਨੋਟੀਫਿਕੇਸ਼ਨ ਮੁਤਾਬਕ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਪਾਬੰਦੀਆਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣਗੀਆਂ। ਸੇਧਾਂ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਮੈਰਿਜ ਹਾਲ, ਹੋਟਲ ਆਦਿ ਜ਼ਿੰਮੇਵਾਰ ਹੋਣਗੇ ਤੇ ਉਲੰਘਣਾ ਬਦਲੇ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾ ਸਕਣਗੇ। ਇਸੇ ਤਰ੍ਹਾਂ ਕੰਮ ਵਾਲੀਆਂ ਥਾਵਾਂ/ਦਫ਼ਤਰਾਂ ’ਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ