ਮਹਿਲ ਕਲਾਂ /ਬਰਨਾਲਾ -ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਸਰਕਾਰ ਦੀਆਂ ਹਦਾਇਤਾਂ ਦੀ ਪਾਲਣ ਕਰਕੇ ਅੈਸ.ਡੀ.ਅੈਮ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਕਿਸਾਨ ਆਗੂਆਂ ਤੇ ਵਰਕਰਾਂ ਵੱਲੋਂ ਜਥੇਬੰਦੀ ਦੇ ਸੂਬਾ ਕਮੇਟੀ ਦੇ ਸੱਦੇ ਓੁਪਰ ਕੇਦਰ ਦੀ ਮੋਦੀ ਸਰਕਾਰ ਵੱਲੋਂ ਤਿੰਨ ਕਿਸਾਨ ਵਿਰੋਧੀ ਆਰਡੀਨੈਸ ਲਾਗੂ ਕਰਨ ਅਤੇ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਨੂੰ ਵਾਪਸ ਕਰਵਾਉਣ ਨੂੰ ਲੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ਼ ਅੱਜ 20 ਜੁਲਾਈ ਨੂੰ ਕਿਸਾਨਾਂ ਵੱਲੋਂ ਟਰੈਕਟਰ ਸੜ੍ਕਾ ਓੁਪਰ ਖੜੇ ਕਰਕੇ ਰੋਸ ਪ੍ਦਸਨ ਕਰਕੇ ਰਾਜ ਭਰ ਅੰਦਰ ਅੈਸ.ਡੀ.ਅੈਮਾ ਨੂੰ ਮੰਗ ਪੱਤਰ ਦੇਣ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅੰਦਰ ਝੰਡਾ ਮਾਰਚ ਕਰਕੇ ਸਾਰੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਹਨ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਪ੍ਰਧਾਨ ਜਗਤਾਰ ਸਿੰਘ ਧਾਲੀਵਾਲ ਮੀਤ ਪ੍ਰਧਾਨ ਹਾਕਮ ਸਿੰਘ ਧਾਲੀਵਾਲ ਜਨਰਲ ਸਕੱਤਰ ਅਜਮੇਰ ਸਿੰਘ ਹੁੰਦਲ ਨੇ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਕਿਸਾਨ ਵਿਰੋਧੀ ਲਏ ਜਾ ਰਹੇ ਫ਼ੈਸਲਿਆਂ ਦੇ ਖਿਲਾਫ ਜਥੇਬੰਦੀ ਤੇ ਸੂਬਾ ਕਮੇਟੀ ਦੇ ਸੱਦੇ ਉੱਪਰ 20 ਜੁਲਾਈ ਸੋਮਵਾਰ ਨੂੰ ਸਵੇਰੇ ਦਸ ਤੋਂ ਦੁਪਿਹਰ ਇਕ ਵਜੇ ਤੱਕ ਤਿੰਨ ਘੰਟੇ ਕਿਸਾਨ ਆਪਣੇ ਟਰੈਕਟਰ ਰਾਏਕੋਟ ਤੋਂ ਬਰਨਾਲਾ ਮੇਨ ਰੋਡ ਉਪਰ ਖੜੇ ਕਰਕੇ ਕੇਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਇਹ ਡੀ ਬਰਨਾਲਾ ਨੂੰ ਮੰਗ ਪੱਤਰ ਦੇਣ ਸਬੰਧੀ ਪਿੰਡ ਗਹਿਲ ਛੀਨੀਵਾਲ ਕਲਾਂ ਮੂੰਮ ਬੀਹਲਾ ਕੁਰੜ੍ ਲੋਹਗੜ੍ਹ ਤੋਂ ਇਲਾਵਾ ਹੋਰ ਵੱਖ ਵੱਖ ਪਿੰਡਾਂ ਅੰਦਰ ਝੰਡਾ ਮਾਰਚ ਕਰਕੇ ਸਾਰੀਆਂ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਕਰ ਦੇਂਦੀਆਂ ਹਨ ਉਨ੍ਹਾਂ ਕਿਹਾ ਕਿ ਸਰਕਾਰ ਤੇ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆ ਜਥੇਬੰਦੀ ਵੱਲੋਂ ਕਿਸਾਨਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਐਸਡੀਐਮ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਕਿਹਾ ਕਿ ਜਥੇਬੰਦੀ ਵੱਲੋਂ ਪਿੰਡ ਬਲਾਕ ਤੇ ਜ਼ਿਲ੍ਹਾ ਪੱਧਰ ਤੱਕ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਉਨਾ ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਕਿਸਾਨਾਂ ਲਾਉਣ ਨਾਲ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਡੀ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਉਨ੍ਹਾਂ ਨੇ ਦੱਸਿਆ ਕਿ ਜੇਕਰ ਕੇਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਪਾਰਲੀਮੈਂਟ ਵਿੱਚ ਪਾਸ ਹੋ ਜਾਂਦਾ ਹੈ ਤਾਂ ਫਿਰ ਕਾਨੂੰਨ ਬਣ ਗਏ ਤਾਂ ਪੰਜਾਬ ਦੀਆ ਮੰਡੀਆਂ ਖਤਮ ਹੋ ਜਾਣਗੀਆਂ ਅਤੇ ਪੰਜਾਬ ਦਾ ਕਿਸਾਨ ਕਾਰਪੋਰੇਟ ਘਰਾਣਿਆਂ ਦੇ ਵੱਸ ਪੈ ਜਾਵੇਗਾ। ,ਉਨਾ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਮੱਕੀ ਦੀ ਐਮ ਐਸ ਪੀ 1850 ਰੁਪਏ ਮਿੱਥੀ ਹੈ ਉਨਾ ਨੇ ਕਿਹਾ ਕਿ ਮੰਡੀਆ ਵਿਚ ਸਰਕਾਰ ਦੀ ਖਰੀਦ ਨਾ ਹੋਣ ਕਰਕੇ ਪੰਜਾਬ ਦਾ ਕਿਸਾਨ 600 ਰੁਪਏ ਤੋਂ ਲੈ ਕੇ 1200 ਰੁਪਏ ਤੱਕ ਵੇਚਣ ਲਈ ਮਜਬੂਰ ਹੋ ਰਹੇ ਹਨ ਉਨਾ ਨੇ ਕਿਹਾ ਕਿ ਦੇਸ਼ ਅੰਦਰ ਕਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹਾਂ ਉਪਰ ਮਾਸਕ ਬੰਨ ਕੇ ਅੱਜ 20 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਦੇ ਕਰੀਬ ਪਿੰਡ ਛੀਨੀਵਾਲ ਕਲਾਂ ਦੀ ਦਾਣਾ ਮੰਡੀ ਤੋਂ ਟਰੈਕਟਰਾ ਤੇ ਸਵਾਰ ਹੋ ਕਿ ਰੋਸ ਮਾਰਚ ਕਰਕੇ ਜਥੇਬੰਦੀ ਦਾ ਵਫਦ ਐੱਸ ਡੀ ਐੱਮ ਬਰਨਾਲਾ ਨੂੰ ਮੰਗ ਪੱਤਰ ਲਈ ਰਵਾਨਾ ਹੋਵੇਗਾ।ਉਨ੍ਹਾਂ ਸਮੂਹ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕੇਂਦਰ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ ਇਸ ਮੌਕੇ ਉਨ੍ਹਾਂ ਨਾਲ ਯੂਨੀਅਨ ਦੇ ਬਲਾਕ ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ,ਦਰਬਾਰਾ ਸਿੰਘ ਗਹਿਲ, ਜੱਗਾ ਸਿੰਘ ਗਹਿਲ ,ਜਗਤਾਰ ਸਿੰਘ ਛੀਨੀਵਾਲ ਕਲਾ, ਸਾਧੂ ਸਿੰਘ, ਹਾਕਮ ਸਿੰਘ ਕੁਰੜ, ਬਹਾਲ ਸਿੰਘ ਕੁਰੜ ਆਦਿ ਆਗੂ ਹਾਜ਼ਰ ਸਨ