You are here

ਧਾਰਮਿਕ ਪ੍ਰੀਖਿਆ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦੇ ਵਿਦਿਆਰਥੀਆਂ ਨੇ ਸਕਾਲਰਸਿਪ ਪ੍ਰਾਪਤ ਕੀਤੀ।

ਮਹਿਲ ਕਲਾਂ /ਬਰਨਾਲਾ -ਜੁਲਾਈ 2020 - (ਗੁਰਸੇਵਕ ਸਿੰਘ ਸੋਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ. ਸ੍ਰੀ ਅੰਮ੍ਰਿਤਸਰ ਸਾਹਿਬ ਇਸ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਰਾਸ਼ਟਰੀ ਪੱਧਰ ਤੇ ਸਕੂਲਾਂ ਅਤੇ ਕਾਲਜਾਂ ਵਿੱਚ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਪ੍ਰੀਖਿਆ ਵਿੱਚ 70% ਤੋ ਉਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਜ਼ੀਫ਼ਾ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ। ਮਾਤਾ ਸਾਹਿਬ ਕੌਰ ਗਰਲਜ਼ ਕਾਲਜ /ਸੀਨੀ. ਸੈਕੰ. ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਸਾਲ 2019-20 ਲਈ ਹੋਈ ਧਾਰਮਿਕ ਪ੍ਰੀਖਿਆ ਵਿੱਚ ਚੰਗੇ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਗਿਆ ਹੈ। ਪ੍ਰਿੰਸੀਪਲ ਡਾਂ. ਗੁਰਵੀਰ ਸਿੰਘ ਜੀ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਗਗਨਦੀਪ ਕੌਰ ਤੇ ਕਿਰਨਵੀਰ ਕੌਰ (+1ਸਾਇੰਸ) ਹਰਪ੍ਰੀਤ ਕੌਰ (+2 ਕਾਮਰਸ).ਡਿੰਪੀ ਕੋਰ ਅਤੇ ਜਸਵੰਤ ਕੌਰ (ਬੀ. ਏ.ਭਾਗ ਤੀਸਰਾ) ਅਤੇ ਰਮਨਦੀਪ ਕੌਰ (ਐਮ.ਏ.ਭਾਗ ਦੂਜਾ) ਨੇ ਪ੍ਰੀਖਿਆ ਵਿੱਚ ਮੈਟ੍ਰਿਕ ਵਿੱਚ ਸਥਾਨ ਪ੍ਰਾਪਤ ਕੀਤਾ ਹੈ।ਇਸ ਮੌਕੇ ਤੇ ਡਾਂ ਪ੍ਰਿੰਸੀਪਲ ਸਾਹਿਬ ਨੇ ਜਿੱਥੇ ਇਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਡਮੁੱਲੀ ਪ੍ਰਾਪਤੀ ਤੇ ਹੌਸਲਾ ਅਫਜਾਈ ਕੀਤੀ ਉੱਥੇ ਧਾਰਮਿਕ ਅਧਿਆਪਕ ਡਾਂ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਲਗਨ ਦਾ ਫਲ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਨੈਤਿਕ ਗੁਣਾਂ ਨੂੰ ਪੈਦਾ ਕਰਦਿਆਂ ਹੋਇਆ ਉਨ੍ਹਾਂ ਦੀ ਸਰਬਪੱਖੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਸਹਾਈ ਹੁੰਦੀਆਂ ਹਨ। ਪ੍ਰਿੰਸੀਪਲ ਸਾਹਿਬ ਵੱਲੋਂ ਸਕਾਲਰਸ਼ਿਪ ਰਾਸ਼ੀ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਂ ਗੁਰਪ੍ਰੀਤ ਸਿੰਘ ,ਡਾਂ ਜਨਮੀਤ ਸਿੰਘ, ਡਾਂ ਗੁਰਦੀਪ ਕੌਰ, ਮੈਡਮ ਹਰਜੋਤ ਕੌਰ ਲਾਇਬ੍ਰੇਰੀਅਨ ਅਤੇ ਸਰਦਾਰ ਗੁਰਜੰਟ ਸਿੰਘ ਗਹਿਲ ਹਾਜ਼ਰ ਸਨ।