ਮਹਿਲ ਕਲਾਂ /ਬਰਨਾਲਾ -ਜੁਲਾਈ 2020 -(ਗੁਰਸੇਵਕ ਸੋਹੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਕਲਾਸ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਹਰੀਸ਼ ਬਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ ਦੇ ਮਾਰਗ ਦਰਸ਼ਨ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਸਕੂਲ ਦੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਇਹ ਮਾਣ ਮੱਤੀ ਪ੍ਰਾਪਤੀ ਕੀਤੀ ਹੈ ।ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਸਾਰੇ 43 ਵਿਦਿਆਰਥੀ ਫ਼ਸਟ ਡਵੀਜ਼ਨ ਵਿਚ ਪਾਸ ਹੋਏ ਹਨ ।ਉਨ੍ਹਾਂ ਦੱਸਿਆ ਕਿ ਹਰਮਨਜੋਤ ਕੌਰ ਨੇ 96.89% ਅੰਕ ਪ੍ਰਾਪਤ ਕਰਕੇ ਪਹਿਲੀ,ਸਿਮਰਨਪ੍ਰੀਤ ਕੌਰ ਨੇ 96.22% ਅੰਕ ਪ੍ਰਾਪਤ ਕਰਕੇ ਦੂਜੀ ਅਤੇ ਹਰਦੀਪ ਸਿੰਘ ਨੇ 95.56% ਅੰਕ ਪ੍ਰਾਪਤ ਕਰਕੇ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ ਹੈ ।ਇਸ ਤੋਂ ਇਲਾਵਾ ਸਕੂਲ ਦੇ 4 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ 9 ਵਿਦਿਆਰਥੀਆਂ ਨੇ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ।ਇਸ ਤੋਂ ਇਲਾਵਾ ਬਾਕੀ ਬੱਚਿਆਂ ਨੇ ਵੀ ਚੰਗੇ ਅੰਕ ਪ੍ਰਾਪਤ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਤੇ ਸਮੂਹ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਬਾਰ੍ਹਵੀਂ ਕਲਾਸ ਦੇ ਇੰਚਾਰਜ ਰਾਜਿੰਦਰ ਕੁਮਾਰ, ਅਧਿਆਪਕ ਬਲਜਿੰਦਰ ਕੁਮਾਰ, ਬਬਲਜੀਤ ਸਿੰਘ,ਹਰਜਿੰਦਰ ਸਿੰਘ, ਸ੍ਰੀ ਫਰਾਂਸਿਸ, ਸੰਦੀਪ ਕੁਮਾਰ ,ਅਮਰੀਕ ਸਿੰਘ ਆਦਿ ਸਟਾਫ਼ ਮੈਂਬਰਾਂ ਨੇ ਵੀ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।