ਮਹਿਲ ਕਲਾਂ /ਬਰਨਾਲਾ -ਜੁਲਾਈ 2020 (ਗੁਰਸੇਵਕ ਸਿੰਘ ਸੋਹੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਦੀ ਅਗਵਾਈ ਅਤੇ ਡਾਇਰੈਕਟਰ ਐਜੂਕੇਸ਼ਨ ਡਾ. ਤੇਜਿੰਦਰ ਕੌਰ ਧਾਲੀਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗਹਿਲ (ਬਰਨਾਲਾ) ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵੱਲੋਂ ਘੋਸ਼ਿਤ ਕੀਤੇ ਬਾਰ੍ਹਵੀਂ ਕਲਾਸ ਦੇ ਰਿਜ਼ਲਟ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਡਾ. ਗੁਰਵੀਰ ਸਿੰਘ ਜੀ ਨੇ ਦੱਸਿਆ ਕਿ ਬੋਰਡ ਵੱਲੋਂ ਘੋਸ਼ਿਤ ਕੀਤੇ ਨਤੀਜਿਆਂ ਵਿੱਚੋਂ ਕਮਲਜੀਤ ਕੌਰ ਸਪੁੱਤਰੀ ਸਰਦਾਰ ਏਕਮ ਸਿੰਘ ਬਾਰ੍ਹਵੀ (ਆਰਟਸ) ਨੇ 417/450(92.6%).ਬਾਰ੍ਹਵੀ (ਕਾਮਰਸ) ਦੀ ਵਿਦਿਆਰਥਣ ਹਰਪ੍ਰੀਤ ਕੌਰ ਸਪੁੱਤਰੀ ਸਰਦਾਰ ਕੁਲਦੀਪ ਸਿੰਘ ਨੇ 410/450 (91.11%)ਅਤੇ ਬਾਰ੍ਹਵੀਂ (ਸਾਇੰਸ) ਦੀ ਵਿਦਿਆਰਥਣ ਸੰਦੀਪ ਕੌਰ ਸਪੁੱਤਰੀ ਸਰਦਾਰ ਬਲਵਿੰਦਰ ਸਿੰਘ ਨੇ 408/450(90.6%) ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੀਆਂ ਵਿਦਿਆਰਥਣਾਂ ਦਾ ਨਤੀਜਾ ਸੌ ਪ੍ਰਤੀਸ਼ਤ ਪਾਸ ਰਿਹਾ ਹੈ। ਹੋਰਨਾਂ ਵਿਦਿਆਰਥਣਾਂ ਵੱਲੋਂ ਵੀ ਵਧੀਆ ਅੰਕ ਪ੍ਰਾਪਤ ਕੀਤੇ ਗਏ ਹਨ। ਪ੍ਰਿੰਸੀਪਲ ਡਾ. ਗੁਰਵੀਰ ਸਿੰਘ ਅਤੇ ਸਮੂਹ ਅਧਿਆਪਕਾਂ ਵੱਲੋਂ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੀਆਂ ਸਮੂਹ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।