ਚੰਡੀਗੜ੍ਹ,ਜੁਲਾਈ 2020-(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ) ਪੰਜਾਬ ਸਰਕਾਰ ਨੇ ਸਮੂਹ ਮੁਲਾਜ਼ਮਾਂ ਦੇ ਮੋਬਾਈਲ ਭੱਤੇ ਵਿਚ 50 ਫ਼ੀਸਦੀ ਕਟੌਤੀ ਕਰ ਦਿੱਤੀ ਹੈ। ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਪਹਿਲੀ ਅਗਸਤ ਤੋਂ ਲਾਗੂ ਹੋਣਗੇ। ਸੋਮਵਾਰ ਨੂੰ ਵਿੱਤ ਵਿਭਾਗ (ਫਾਇਨਾਂਸ ਪ੍ਰਸੋਨਲ ਸ਼ਾਖਾ 2) ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਜਾਰੀ ਕੀਤੇ ਪੱਤਰ ਅਨੁਸਾਰ ਗਰੁੱਪ ਏ ਦੇ ਅਧਿਕਾਰੀਆਂ ਨੂੰ ਹੁਣ 250 ਰੁਪਏ ਪ੍ਰਤੀ ਮਹੀਨਾ ਮੋਬਾਈਲ ਭੱਤਾ ਮਿਲੇਗਾ ਜਦੋਂ ਕਿ ਗਰੁੱਪ ਦੋ ਅਧਿਕਾਰੀਆਂ ਨੂੰ 175 ਰੁਪਏ, ਗਰੁੱਪ ਸੀ ਅਤੇ ਡੀ ਦੇ ਮੁਲਾਜ਼ਮਾਂ ਨੂੰ 150 ਰੁਪਏ ਮੋਬਾਈਲ ਭੱਤਾ ਅਦਾ ਕੀਤਾ ਜਾਵੇਗਾ।