ਮੋਗਾ, ਜੁਲਾਈ 2020 -(ਨਛੱਤਰ ਸੰਧੂ)-
ਮੋਗਾ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ. ਬੀ. ਆਰ. ਐੱਸ. ਗੁਰੂਕੁਲ ਮਹਿਣਾ ਵੱਲੋਂ ਸ਼ਹੀਦ ਸਰਦਾਰ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਰਧਾਂਜਲੀ ਅਰਪਿਤ ਕਰਦੇ ਹੋਏ ਪ੍ਰਿੰਸੀਪਲ ਜੀ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਅਨੇਕਾਂ ਤਸੀਹੇ ਝੱਲੇ ਤੇ ਆਪਣੀਆਂ ਜਾਨਾਂ ਵਾਰੀਆਂ। ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਅੱਜ ਵੀ ਜ਼ਰੂਰਤ ਹੈ ਕਿ ਅਸੀਂ ਆਪਣੇ ਮੁਲਕ ਨੂੰ ਭ੍ਰਿਸ਼ਟਾਚਾਰ, ਰਿਸ਼ਵਤਖੋਰੀ ਤੇ ਬੇਈਮਾਨੀ ਵਰਗੀਆਂ ਲਾਹਨਤਾਂ ਤੋਂ ਅਜ਼ਾਦ ਕਰਵਾਉਣ ਲਈ ਮਿਲ ਕੇ ਕੋਸ਼ਿਸ਼ ਕਰੀਏ ਤਾਂ ਕਿ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਦਾ ਭਾਰਤ ਬਣਾ ਸਕੀਏ। ਉਹਨਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਪ੍ਰੇਰੀਤ ਕਰਨ ਕਿ ਉਹ ਜਾਤ-ਪਾਤ ਦੇ ਭੇਦ-ਭਾਵ ਤੋਂ ਉੱਪਰ ਉੱਠ ਕੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਦਮ ਵਧਾਉਣ।