ਮਹਿਲ ਕਲਾਂ /ਬਰਨਾਲਾ-ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਬਰਨਾਲਾ ਇਕਾਈ ,ਭਾਰਤ ਨੌਜਵਾਨ ਸਭਾ, ਕਰਜ਼ਾ ਮੁਕਤ ਔਰਤ ਸੰਘਰਸ਼ ਕਮੇਟੀ ਵੱਲੋਂ ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ,ਮੈਡੀਕਲ ਪੈ੍ਕਟੀਸਨਰਜ ਐਸੋਸੀਏਸ਼ਨ ਦੇ ਸਹਿਯੋਗ ਨਾਲ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ,ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਆਗੂ ਮਨਵੀਰ ਸਿੰਘ ਬੀਹਲਾ ਅਤੇ ਕਰਜ਼ਾ ਮੁਕਤੀ ਸੰਘਰਸ਼ ਕਮੇਟੀ ਦੀ ਆਗੂ ਮਨਜੀਤ ਕੌਰ ਦਸੌਂਦਾ ਸਿੰਘ ਵਾਲਾ ਵੱਲੋਂ ਕੁਲਵੰਤ ਕੌਰ ਸੱਦੋਵਾਲ ਦੀ ਅਗਵਾਈ ਹੇਠ ਪ੍ਰਾਈਵੇਟ ਫਰਮਾਂ ਦੇ ਕਰਿੰਦਿਆਂ ਵੱਲੋਂ ਪਿੰਡਾਂ ਅੰਦਰ ਜਾ ਕੇ ਔਰਤਾਂ ਉਪਰ ਦਬਾਅ ਪਾ ਕੇ ਕਿਸਤਾ ਜਬਰੀ ਵਸੂਲਣ ਅਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਬਲਾਕ ਮਹਿਲ ਕਲਾਂ ਨਾਲ ਸਬੰਧਿਤ ਵੱਖ ਵੱਖ ਪਿੰਡਾਂ ਦੀਆਂ ਵੱਡੀ ਗਿਣਤੀ ਵਿੱੱਚ ਔਰਤਾਂ ਤੇ ਮਜ਼ਦੂਰਾਂ ਵੱਲੋਂ ਪ੍ਰਾਈਵੇਟ ਫਰਮਾਂ ਦੇ ਖਿਲਾਫ ਅਨਾਜ ਮੰਡੀ ਕਸਬਾ ਮਹਿਲ ਕਲਾਂ ਵਿਖੇ ਇੱਕ ਰੋਸ ਰੈਲੀ ਕਰਨ ਉਪਰੰਤ ਰੋਸ ਮਾਰਚ ਕਰਕੇ ਸ਼ਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੂੰ ਔਰਤਾਂ ਤੋਂ ਜਬਰੀ ਕਿਸ਼ਤਾਂ ਵਸੂਲਣ ਅਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਆਪਣਾ ਇਕ ਮੰਗ ਪੱਤਰ ਦਿੱਤਾ। ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਰਨਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਮਨਵੀਰ ਸਿੰਘ ਬੀਹਲਾ ਨੇ ਕਿਹਾ ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਆਰਬੀਆਈ ਵੱਲੋਂ ਲਾਕ ਡਾਓੁਨ ਦੇ ਮੱਦੇਨਜ਼ਰ 1ਜੂਨ ਤੋ 31ਅਗਸਤ 2020 ਤੱਕ ਕਿਸੇ ਵੀ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ੇ ਅਤੇ ਵਿਆਜ ਵਸੂਲਣ ਤੇ ਰੋਕ ਲਗਾਈ ਗਈ ਹੋਈ ਹੈ। ਪਰ ਦੂਜੇ ਪਾਸੇ ਪ੍ਰਾਈਵੇਟ ਫਰਮਾਂ ਕਰਿੰਦਿਆਂ ਵੱਲੋਂ ਪਿੰਡਾ ਵਿੱਚ ਜਾ ਕੇ ਔਰਤਾਂ ਤੇ ਦਬਾਅ ਪਾ ਕੇ ਜਬਰੀ ਕਿਸ਼ਤਾਂ ਵਸੂਲਣ ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਔਖੇ ਸਮੇਂ ਆਰਥਿਕ ਸੰਕਟ ਵਿੱਚ ਚੱਲ ਰਹੇ ਸਮੇਂ ਵਿੱਚੋਂ ਮਜ਼ਦੂਰ ਤੇ ਔਰਤਾਂ ਕਿਸ਼ਤਾਂ ਭਰਨ ਲਈ ਪੂਰੀ ਤਰ੍ਹਾਂ ਅਸਮਰੱਥ ਹਾਂ। ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ ਅੰਦਰ ਔਰਤਾਂ ਤੋਂ ਜਬਰੀ ਕਿਸ਼ਤਾਂ ਵਸੂਲਣ ਤੇ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਮੀਟਿੰਗ ਕਰਕੇ ਜ਼ਿਲ੍ਹਾ ਪੱਧਰ ਤੇ ਧਰਨਾ ਦੇਣ ਦਾ ਪ੍ਰੋਗਰਾਮ ਮਿਖਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਕੋਰੋਨਾ ਵਾਇਰਸ ਦੀ ਮਹਾਂਮਾਰੀ ਬਿਮਾਰੀ ਦਾ ਕਰੋਪ ਖ਼ਤਮ ਨਹੀਂ ਹੋ ਜਾਂਦਾ ਉਦੋਂ ਤੱਕ ਔਰਤਾਂ ਅਤੇ ਮਜ਼ਦੂਰਾਂ ਤੋ ਜਬਰੀ ਕਿਸ਼ਤਾਂ ਵਸੂਲਣ ਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਕੰਮ ਬੰਦ ਕੀਤਾ ਜਾਵੇ। ਇਸ ਮੌਕੇ ਕਰਜ਼ਾ ਮੁਕਤ ਔਰਤ ਸੰਘਰਸ਼ ਕਮੇਟੀ ਦੀ ਆਗੂ ਮਨਜੀਤ ਕੌਰ ਦਸੌਂਦਾ ਸਿੰਘ ਵਾਲਾ, ਕੁਲਵੰਤ ਕੌਰ ਸੱਦੋਵਾਲ, ਗੁਰਪ੍ਰੀਤ ਕੌਰ ਕੁਰੜ ,ਕੁਲਦੀਪ ਕੌਰ ਮਹਿਲ ਕਲਾਂ ,ਗੁਰਦੀਪ ਕੌਰ ਬੀਹਲਾ ,ਮਨਜਿੰਦਰ ਕੌਰ ਹਰਦਾਸਪੁਰਾ ,ਰਾਣੋ ਕੌਰ ਗੰਗੋਹਰ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਬੀਮਾਰੀ ਦੇ ਚੱਲ ਰਹੇ ਕਰੋਪ ਦੇ ਮੱਦੇ ਨਜ਼ਰ ਹਰ ਵਰਗ ਦੇ ਲੋਕਾਂ ਦੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋਣ ਕਰਕੇ ਲੋਕਾਂ ਕੋਲ ਪੈਸੇ ਨਾ ਹੋਣ ਕਰਕੇ ਘਰਾਂ ਦੇ ਚੁੱਲ੍ਹੇ ਪੂਰੀ ਤਰ੍ਹਾਂ ਠੰਢੇ ਹੋ ਚੁੱਕੇ ਹਨ। ਪਰ ਪ੍ਰਾਈਵੇਟ ਫਰਮਾਂ ਦੇ ਕਰਿੰਦਿਆਂ ਵੱਲੋਂ ਆਰਬੀਆਈ ਵੱਲੋਂ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਤੇ ਵਿਆਜ ਦਰਾਂ ਵਸੂਲਣ ਤੇ 1 ਇੱਕ ਜੂਨ 31 ਅਗਸਤ ਤੱਕ ਲਗਾਈ ਗਈ ਰੋਕ ਦੇ ਬਾਵਜੂਦ ਪਿੰਡਾਂ ਅੰਦਰ ਜਾ ਕੇ ਔਰਤਾਂ ਤੋਂ ਜਬਰੀ ਕਿਸ਼ਤਾਂ ਵਸੂਲਣ ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜੋ ਕਿ ਜਥੇਬੰਦੀ ਕਿਸੇ ਵੀ ਹਾਲਤ ਵਿੱਚ ਸਹਿਣ ਨਹੀਂ ਕਰੇਗੀ ਉਨ੍ਹਾਂ ਕਿਹਾ ਕਿ ਫਰਮਾਂ ਦੇ ਕਰਿੰਦੇ ਦਾ ਪਿੰਡਾਂ ਵਿੱਚ ਪੜ੍ਹਨ ਤੇ ਜਥੇਬੰਦੀ ਵੱਲੋਂ ਔਰਤਾਂ ਨੂੰ ਨਾਲ ਲੈ ਕੇ ਘਿਰਾਓ ਕੀਤਾ ਜਾਵੇਗਾ। ਉਨ੍ਹਾ ਸਮੂਹ ਔਰਤਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦਕ ਹੋ ਕੇ ਜਥੇਬੰਦੀ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਮਾਸਟਰ ਯਸ਼ਪਾਲ ਸਰੀਂਹ, ਮਹਿਲ ਕਲਾਂ ,ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ,ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੂਬਾ ਸਕੱਤਰ ਕੁਲਵੰਤ ਰਾਏ ਪੰਡੋਰੀ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਕੁੱਕੂ ਅਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਔਰਤਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪ੍ਰਾਈਵੇਟ ਫਰਮਾਂ ਵੱਲੋਂ ਕਿਸ਼ਤਾਂ ਭਰਾਉਣ ਲਈ ਔਰਤਾਂ ਤੇ ਮਜ਼ਦੂਰਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਤੇ ਉਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਸਾਡੀਆਂ ਜਥੇਬੰਦੀਆਂ ਔਰਤਾਂ ਦੇ ਸੰਘਰਸ਼ ਨਾਲ ਚਟਾਨ ਵਾਂਗ ਖੜ੍ਹੀਆਂ ਹਨ ।ਇਸ ਮੌਕੇ ਜਥੇਬੰਦੀ ਦੇ ਆਗੂਆਂ ਵੱਲੋਂ ਸਬ ਤਹਿਸੀਲ ਮਹਿਲ ਕਲਾਂ ਦੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੂੰ ਔਰਤਾਂ ਵੱਲੋਂ ਆਪਣਾ ਇੱਕ ਮੰਗ ਪੱਤਰ ਦਿੱਤਾ। ਇਸ ਮੌਕੇ ਨਾਇਬ ਤਹਿਸੀਲਦਾਰ ਤਿਵਾੜੀ ਵੱਲੋਂ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਡਾ ਮੰਗ ਪੱਤਰ ਡਿਪਟੀ ਕਮਿਸ਼ਨਰ ਬਰਨਾਲਾ ਰਾਹੀ ਪੰਜਾਬ ਸਰਕਾਰ ਤੱਕ ਪੁੰੰਹਾਚਾਇਆ ਜਾਵੇਗਾ। ਇਸ ਮੌਕੇ ਬਲੌਰ ਸਿੰਘ, ਮਹਿੰਦਰ ਸਿੰਘ ਧਨੇਰ ,ਚਰਨਜੀਤ ਕੌਰ ਛੀਨੀਵਾਲ, ਪਰਮਜੀਤ ਕੌਰ ਮਹਿਲ ਕਲਾਂ ,ਹਰਜਿੰਦਰ ਕੌਰ ਗੰਗੋਹਰ, ਜਸਵਿੰਦਰ ਕੌਰ ਛੀਨੀਵਾਲ ਖੁਰਦ ਜਸਮੇਲ ਕੌਰ ਸੱਦੋਵਾਲ, ਸਵਰਨ ਕੌਰ ਛਾਪਾ, ਦਲਵੀਰ ਕੌਰ ਛਾਪਾ ,ਚਰਨਜੀਤ ਕੌਰ ਬੀਹਲਾ ਅਤੇ ਪ੍ਰੀਤਮ ਸਿੰਘ ਅਮਲਾ ਸਿੰਘ ਵਾਲਾ ਇਲਾਵਾ ਹੋਰ ਵੱਖ ਵੱਖ ਪਿੰਡਾ ਨਾਲ ਸਬੰਧਤ ਅੌਰਤਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ