ਮਹਿਲ ਕਲਾਂ /ਬਰਨਾਲਾ- ਜੁਲਾਈ 2020 (ਗੁਰਸੇਵਕ ਸਿੰਘ ਸੋਹੀ)- ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਬੀਹਲਾ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਹੈੱਡ ਟੀਚਰ ਸ: ਹਰਪ੍ਰੀਤ ਸਿੰਘ ਵੱਲੋਂ ਮੌਜੂਦਾ ਲੌਕ ਡਾੳਨ ਦੀ ਸਥਿਤੀ ਨੂੰ ਵੇਖਦੇ ਹੋਏ ਬੱਚਿਆਂ ਦੀਆਂ ਆਨਲਾਈਨ ਜਮਾਤਾ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਵੱਲੋਂ ਡੀ.ਡੀ ਪੰਜਾਬੀ ਚੈਨਲ ਦੇ ਮਾਧਿਅਮ ਰਾਹੀਂ ਆਪਣੇ ਲੈਕਚਰ ਪੇਸ਼ ਕੀਤੇ ਗਏ ਹਨ। ਇਹਨਾਂ ਵੱਲੋਂ ਗਣਿਤ ਵਿਸ਼ੇ ਨੂੰ ਟੀ.ਐਲ.ਐਮ ਦੀ ਮਦਦ ਨਾਲ ਪੜ੍ਹਾਇਆ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਇਹ ਅਧਿਆਪਕ ਬੱਚਿਆਂ ਨੂੰ ਨਿਰੰਤਰ ਆਪਣੇ ਯੂ-ਟਿਊਬ ਚੈਨਲ ਅਤੇ ਵਟਸਐਪ ਰਾਹੀਂ ਵੀ ਬੱਚਿਆ ਦੀ ਪੜ੍ਹਾਈ ਕਰਵਾ ਰਹੇ ਹਨ। ਸਿਖਿਆ ਵਿਭਾਗ ਵਿੱਚ ਇਨ੍ਹਾਂ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਤੇ ਇਲਾਕੇ ਨੂੰ ਇਨ੍ਹਾਂ ਤੇ ਪੂਰਾ ਮਾਣ ਹੈ।