You are here

15 ਅਗਸਤ ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ SDM ਜਗਰਾਓ ਦੀ ਮਿਟਿਗ

ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰਰੋਗਰਾਮ 'ਤੇ ਲਾਈ ਰੋਕ

ਕੋਰੋਨਾ ਤੋਂ ਜੰਗ ਜਿੱਤਣ ਵਾਲੇ ਤੇ ਕੋਰਨਾ ਯੋਧੇ ਹੋਣਗੇ ਸਨਮਾਨਤ

ਐਂਟਰੀ 'ਤੇ ਹਰ ਇਕ ਦਾ ਹੋਵੇਗਾ ਚੈੱਕਅੱਪ

ਨਿਯਮਾਂ ਦੀ ਹੋਵੇ ਪਾਲਣਾ

 

ਜਗਰਾਓਂ/ਲੁਧਿਆਣਾ, ਅਗਸਤ 2020 -(ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)- 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਇਸ ਵਾਰ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਕਹਿਰ ਦੇ ਬਾਵਜੂਦ ਸਰਕਾਰੀ ਸਮਾਗਮ 'ਚ ਕਈ ਫੇਰਬਦਲ ਕੀਤੇ ਜਾਣਗੇ, ਪਰ ਇਸ ਦੇ ਬਾਵਜੂਦ ਆਜ਼ਾਦੀ ਦਿਹਾੜੇ ਦੇ ਸਮਾਗਮ 'ਚ ਦੇਸ਼ ਭਗਤੀ ਦਾ ਜਜ਼ਬਾ ਆਜ਼ਾਦੀ ਦੇ ਪਰਵਾਨਿਆਂ ਨੂੰ ਸਲਾਮ ਕਰੇਗਾ। ਮੰਗਲਵਾਰ ਨੂੰ ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ ਨੇ ਸ਼ਹਿਰ ਦੀਆਂ ਸਮਾਜ-ਸੇਵੀ ਜੱਥੇਬੰਦੀਆਂ, ਸੁੰਤਤਰਤਾ ਸੈਨਾਨੀਆਂ ਤੇ ਅਧਿਕਾਰੀਆਂ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਸੱਦੀ ਗਈ। ਇਸ ਵਾਰ ਸਮਾਗਮ ਕਿਵੇਂ ਮਨਾਇਆ ਜਾਵੇ, ਸਬੰਧੀ ਲੰਮੀ ਵਿਚਾਰ ਚਰਚਾ ਤੋਂ ਬਾਅਦ ਕਈ ਅਹਿਮ ਫ਼ੈਸਲੇ ਲਏ ਗਏ। ਜਿਨ੍ਹਾਂ ਵਿੱਚ ਮੁੱਖ ਤੌਰ ਤੇ ਧਿਆਨ ਯੋਗ ਕੁੱਝ ਫੈਸਲੇ; 1)ਇਸ ਵਾਰ 15 ਅਗਸਤ ਮੌਕੇ ਸਕੂਲੀ ਵਿਦਿਆਰਥੀਆਂ ਦੇ ਦੇਸ਼ ਭਗਤੀ ਅਤੇ ਸੱਭਿਆਚਾਰਕ ਸਮਾਗਮ 'ਤੇ ਰੋਕ ਲਾ ਦਿੱਤੀ ਗਈ ਹੈ। ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਸਬੰਧੀ ਇਸ ਵਾਰ ਤਿਰੰਗਾ ਲਹਿਰਾਉਣ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਪਰੇਡ, ਮਾਰਚ ਪਾਸਟ ਤੇ ਕੌਮੀ ਗੀਤ ਗਾਇਆ ਜਾਵੇਗਾ। 2)ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ ਅਨੁਸਾਰ 15 ਅਗਸਤ ਸਮਾਗਮ ਵਿੱਚ ਕੋਰੋਨਾ ਦੀ ਜੰਗ ਜਿੱਤਣ ਵਾਲੇ ਅਤੇ ਕਰੋਨਾ ਜੋਧਿਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ 'ਚ ਸਮਾਜ-ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਨਿਵਾਜਿਆ ਜਾਵੇਗਾ। ਇਸ ਲਈ ਬਕਾਇਦਾ ਉਨ੍ਹਾਂ ਨੂੰ ਬਿਠਾਉਣ ਲਈ ਸੋਸ਼ਲ ਡਿਸਟੈਂਸ ਦੇ ਨਿਯਮਾਂ ਦੀ ਪਾਲਣਾ ਹੋਵੇਗੀ। 3)15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਮਨਾਏ ਜਾ ਰਹੇ ਸਰਕਾਰੀ ਸਮਾਗਮ ਵਿਚ ਸ਼ਿਰਕਤ ਕਰਨ ਵਾਲੇ ਹਰ ਇਕ ਵਿਅਕਤੀ ਦਾ ਮੈਡੀਕਲ ਟੀਮ ਚੈੱਕਅੱਪ ਕਰੇਗੀ, ਉਨ੍ਹਾਂ ਦੀ ਕਲੀਨ ਚਿੱਟ ਤੋਂ ਬਾਅਦ ਹੀ ਡਿਊਟੀ 'ਤੇ ਤਾਇਨਾਤ ਫੋਰਸ ਉਨ੍ਹਾਂ ਨੂੰ ਦਾਖ਼ਲ ਹੋਣ ਦੇਵੇਗੀ। 4)ਐੱਸਡੀਐੱਮ ਧਾਲੀਵਾਲ ਨੇ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮ 'ਚ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੇ ਬਚਾਅ ਸਬੰਧੀ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਹਰ ਇਕ ਵਿਅਕਤੀ ਦੇ ਮਾਸਕ ਪਾਇਆ ਹੋਵੇ ਅਤੇ ਇਕ-ਦੂਜੇ ਤੋਂ ਨਿਰਧਾਰਤ ਦੂਰੀ ਬਣਾਈ ਜਾਵੇ। ਮੀਟਿੰਗ 'ਚ ਤਹਿਸੀਲਦਾਰ ਮਨਮੋਹਨ ਕੁਮਾਰ ਕੌਸ਼ਿਕ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਚਰਨਜੀਤ ਸਿੰਘ, ਕੈਪਟਨ ਨਰੇਸ਼ ਵਰਮਾ, ਗੋਪੀ ਸ਼ਰਮਾ, ਕਪਿਲ ਨਰੂਲਾ, ਭੂਪਿੰਦਰ ਸਿੰਘ ਮੂਰਲੀ, ਨਿਣੇਸ਼ ਗਾਂਧੀ, ਵਨੀਤ ਗੋਇਲ, ਸਤਪਾਲ ਦੇਹੜਕਾ ਆਦਿ ਹਾਜ਼ਰ ਸਨ।