ਸਿੱਧਵਾਂ ਬੇਟ(ਜਸਮੇਲ ਗਾਲਿਬ)ਮਾਝੇ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਦੇ ਕਰੀਬ ਮੌਤਾਂ ਹੋਈਆਂ ਹਨ ਉਸ ਲਈ ਪੰਜਾਬ ਦੀ ਕੈਪਟਨ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ।ਇੰਨ੍ਹਾਂ ਸਬਦਾਂ ਪ੍ਰਗਟਾਵਾ ਮੋਗਾ ਜਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਵਰਕਰ ਮਨਜਿੰਦਰ ਸਿੰਘ ਔਲਖ ਨੇ ਪੱਤਰਕਾਰ ਗੱਲਬਾਤ ਦੌਰਾਨ ਕੀਤੇ।ੳਨ੍ਹਾਂ ਕਿਹਾ ਕਿ ਜਿੰਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਇਹ ਮੌਤਾਂ ਹੋਈਆਂ ਹਨ ਉਸ ਹਲਕੇ ਦੇ ਵਿਧਾਇਕਾਂ ਨੂੰ ਇਖਲਾਕੀ ਤੌਰ ਤੇ ਅਸਤੀਫੇ ਦੇਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੁਝ ਦਿਨ ਪਹਿਲਾਂ ਤਰਨ ਤਾਰਨ ਜ਼ਿਲੇ੍ਹ ਦੇ ਇੱਕ ਪਿੰਡ ਵਿੱਚ ਤਿੰਨ ਮੋਤਾਂ ਹੋਈਆਂ ਪਰ ਪ੍ਰਸ਼ਾਸਨ ਨੇ ਇਸ ਨੰੁ ਗੰਭੀਰਤਾ ਵਿੱਚ ਨਹੀ ਲਿਆ ਅਤੇ ਕਈ ਥਾਵਾਂ ਤੇ ਜ਼ਹਿਰੀਲੀ ਸ਼ਰਾਬ ਵਿਕਦੀ ਰਹੀ ।ਇਸ ਤੋ ਸਿੱਧ ਹੁੰਦਾ ਹੈ ਕਿ ਜ਼ਹਿਰਲੀ ਸ਼ਰਾਬ ਵੇਚਣ ਵਾਲਿਆਂ ਤੇ ਪ੍ਰਸ਼ਾਸਨ ਅਤੇ ਕਾਂਗਰਸੀ ਆਗੂਆਂ ਦਾ ਅਸ਼ੀਰਵਾਦ ਸੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ 50-50 ਲੱਖ ਰਪਏ ਦਾ ਮੁਆਵਜ਼ਾ ਦਿੱਤਾ ਜਾਵੇ।ਇਸ ਸਮੇ ਆਪ ਪਾਰਟੀ ਦੇ ਹਲਕਾ ਇੰਚਾਰਜ ਸੰਜੀਵ ਕੋਛੜ,ਰਾਜਾ ਨਵਦੇਵ ਸਿੰਘ ਮਾਨ,ਗੁਰਿੰਦਰ ਸਿੰਘ ਡਾਲਾ,ਮਨਪ੍ਰੀਤ ਸਿੰਘ ਕੰਨੀਆਂ ਆਦਿ ਹਾਜ਼ਰ ਸਨ।