ਮਹਿਲ ਕਲਾਂ/ਬਰਨਾਲਾ-ਅਗਸਤ 2020 (ਗੁਰਸੇਵਕ ਸਿੰਘ ਸੋਹੀ)-ਕਰਜ਼ਾ ਮੁਕਤ ਔਰਤ ਸੰਘਰਸ਼ ਕਮੇਟੀ ਵੱਲੋਂ ਜਥੇਬੰਦੀ ਦੀ ਆਗੂ ਚਰਨਜੀਤ ਕੌਰ ਛੀਨੀਵਾਲ ਅਤੇ ਕੁਲਵੰਤ ਕੌਰ ਸੱਦੋਵਾਲ ਦੀ ਅਗਵਾਈ ਹੇਠ ਜਥੇਬੰਦੀ ਦੀਆਂ ਆਗੂਆਂ ਵੱਲੋਂ ਔਰਤਾਂ ਤੋਂ ਜਬਰੀ ਕਿਸ਼ਤਾਂ ਵਸੂਲਣ ਅਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਨੂੰ ਲੈ ਕੇ ਪਿੰਡ ਛੀਨੀਵਾਲ ਖੁਰਦ ਵਿਖੇ ਰੋਸ ਵਜੋਂ ਅਰਥੀ ਫੂਕ ਮੁਜ਼ਾਹਰਾ ਕਰਕੇ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰਨ ਦੀ ਮੰਗ ਕੀਤੀ ਇਸ ਮੌਕੇ ਕਰਜ਼ਾ ਮੁਕਤ ਔਰਤ ਸੰਘਰਸ਼ ਕਮੇਟੀ ਦੀ ਆਗੂ ਕੁਲਵੰਤ ਕੌਰ ਸੱਦੋਵਾਲ ,ਚਰਨਜੀਤ ਕੌਰ ਛੀਨੀਵਾਲ ਖੁਰਦ ,ਪ੍ਰਮੋਦ ਕੌਰ ਸੱਦੋਵਾਲ ਨੇ ਕਿਹਾ ਕਿ ਇੱਕ ਪਾਸੇ ਤਾਂ ਆਰਬੀਆਈ ਵੱਲੋਂ ਲਾਕ ਡਾਉਨ ਦੇ ਮੱਦੇਨਜ਼ਰ 1ਜੂਨ ਤੋ 31ਅਗਸਤ 2020 ਤੱਕ ਕਿਸੇ ਵੀ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ੇ ਅਤੇ ਵਿਆਜ ਵਸੂਲਣ ਤੇ ਰੋਕ ਲਗਾਈ ਗਈ ਹੋਈ ਹੈ ਪਰ ਦੂਜੇ ਪਾਸੇ ਪ੍ਰਾਈਵੇਟ ਫਰਮਾਂ ਕਰਿੰਦਿਆਂ ਵੱਲੋਂ ਪਿੰਡਾ ਵਿੱਚ ਜਾ ਕੇ ਔਰਤਾਂ ਤੇ ਦਬਾਅ ਪਾ ਕੇ ਜਬਰੀ ਕਿਸ਼ਤਾਂ ਵਸੂਲਣ ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਔਖੇ ਸਮੇਂ ਆਰਥਿਕ ਸੰਕਟ ਵਿੱਚ ਚੱਲ ਰਹੇ ਸਮੇਂ ਵਿੱਚੋਂ ਮਜ਼ਦੂਰ ਤੇ ਔਰਤਾਂ ਕਿਸ਼ਤਾਂ ਭਰਨ ਲਈ ਪੂਰੀ ਤਰ੍ਹਾਂ ਅਸਮਰੱਥ ਹਨ ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਕੋਰੋਨਾ ਵਾਇਰਸ ਦੀ ਮਹਾਂਮਾਰੀ ਬਿਮਾਰੀ ਦਾ ਕਰੋਪ ਖ਼ਤਮ ਨਹੀਂ ਹੋ ਜਾਂਦਾ ਉਦੋਂ ਤੱਕ ਔਰਤਾਂ ਅਤੇ ਮਜ਼ਦੂਰਾਂ ਤੋ ਜਬਰੀ ਕਿਸ਼ਤਾਂ ਵਸੂਲਣ ਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਕੰਮ ਬੰਦ ਕੀਤਾ ਜਾਵੇ ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਪ੍ਰਾਈਵੇਟ ਫਰਮਾਂ ਵੱਲੋਂ ਔਰਤਾਂ ਤੇ ਮਜ਼ਦੂਰਾਂ ਨੂੰ ਜਬਰੀ ਕਿਸ਼ਤਾਂ ਭਰਨ ਲਈ ਮਜਬੂਰ ਕਰਨ ਤੇ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਉਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਅਗਲਾ ਤਿੱਖਾ ਸੰਘਰਸ਼ ਵਿੱਢਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ਨੇ ਕਿਹਾ ਕਿ ਸਾਡੀ ਜਥੇਬੰਦੀ ਅੌਰਤਾ ਦੇ ਸੰਘਰਸ਼ ਨਾਲ ਖੜ੍ਹੀ ਹੈ ਇਸ ਮੌਕੇ ਸੁਰਜੀਤ ਕੌਰ ,ਸਰਵਨ ਕੌਰ, ਸ਼ਿੰਦਰ ਕੌਰ ,ਇੰਦਰਜੀਤ ਕੌਰ ,ਸ਼ਿੰਦਰ ਕੌਰ, ਗੁਰਮੀਤ ਕੌਰ, ਬਲਵੀਰ ਕੌਰ, ਜਸਮੇਲ ਕੌਰ, ਬਲਵੀਰ ਕੌਰ, ਕਰਮਜੀਤ ਕੌਰ ਸੱਦੋਵਾਲ, ਜਗਰਾਜ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਮਨਦੀਪ ਕੌਰ, ਰਣਜੀਤ ਕੌਰ, ਕੁੰਡਾ ਸਿੰਘ ਅੌਰਤਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ।